ਚੰਡੀਗਡ਼੍ਹ (ਭੁੱਲਰ) : ਪੰਜਾਬ ’ਚ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ 1 ਸਤੰਬਰ ਨੂੰ ਸ਼ੁਰੂ ਹੋ ਜਾਵੇਗੀ। ਜਾਣਕਾਰੀ ਦਿੰਦਿਆਂ ਦਫ਼ਤਰ ਮੁੱਖ ਚੋਣ ਅਫਸਰ ਪੰਜਾਬ ਦੇ ਇਕ ਬੁਲਾਰੇ ਨੇ ਦੱਸਿਆ ਕਿ 01.01.2020 ਨੂੰ ਵੋਟਰ ਵਜੋਂ ਨਾਮ ਦਰਜ ਕਰਵਾਉਣ ਲਈ ਯੋਗ ਹੋਣ ਵਾਲੇ ਵੋਟਰਾਂ ਦੇ ਨਾਮ ਦਰਜ ਕਰਨ ਲਈ ਵੋਟਰ ਫੋਟੋ ਸੂਚੀ ’ਚ ਵਿਸ਼ੇਸ਼ ਸੋਧਾਂ ਕਰਨ ਸਬੰਧੀ ਪ੍ਰਕਿਰਿਆ 1 ਸਤੰਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ, ਜੋ 15 ਅਕਤੂਬਰ ਤੱਕ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਵੋਟਰ ਆਪਣੇ ਘਰ ਦੇ ਜੀ.ਆਈ.ਐੱਸ. ਕੋਆਰਡੀਨੇਟਸ, ਮੌਜੂਦਾ ਪੋਲਿੰਗ ਸਟੇਸ਼ਨ ਅਤੇ ਪੋਲਿੰਗ ਸਟੇਸ਼ਨ ’ਚ ਬਦਲਾਅ ਲਈ ਲੋਡ਼ੀਂਦਾ ਫਾਰਮ ਜਮ੍ਹਾ ਕਰਵਾ ਸਕਦਾ ਹੈ।
ਸਵਾ ਸਾਲ ਦੀ ਬੱਚੀ ਨਾਲ ਜਬਰ-ਜ਼ਨਾਹ
NEXT STORY