ਬਠਿੰਡਾ (ਵਰਮਾ) : 18 ਤੋਂ 19 ਸਾਲ ਦੇ ਨੌਜਵਾਨਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਵਧਾਉਣ ਲਈ ਸਕੂਲਾਂ ਅਤੇ ਕਾਲਜਾਂ ਵੱਲੋਂ ਵਿਸ਼ੇਸ਼ ਪ੍ਰੋਗਰਾਮ ਉਲੀਕੇ ਜਾਣ, ਜਿਸ ਦੌਰਾਨ ਨਾ ਸਿਰਫ ਵਿਦਿਆਰਥੀਆਂ ਨੂੰ ਵੋਟ ਦੀ ਅਹਿਮੀਅਤ, ਸਗੋਂ ਨਵੀਂ ਵੋਟ ਬਣਾਉਣ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇ। ਇਹ ਜਾਣਕਾਰੀ ਦਿੰਦਿਆਂ ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਦੇ ਸਾਰੇ ਵਿੱਦਿਅਕ ਅਦਾਰਿਆਂ ਜਿੱਥੇ 18 ਤੋਂ 19 ਸਾਲ ਤੱਕ ਦੇ ਵਿਦਿਆਰਥੀ ਪੜ੍ਹ ਰਹੇ ਹਨ, ਵੱਲੋਂ 6 ਦਸੰਬਰ ਤੱਕ ਇਨ੍ਹਾਂ ਵਿਦਿਆਰਥੀਆਂ ਦੀ ਵੋਟਰ ਵੱਜੋਂ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੈ। ਇਨ੍ਹਾਂ ਸਾਰੇ ਅਦਾਰਿਆਂ ਵੱਲੋਂ 7 ਦਸੰਬਰ ਨੂੰ ਸਰਟੀਫਿਕੇਟ ਜਮ੍ਹਾਂ ਕਰਵਾਏ ਜਾਣਗੇ ਕਿ ਇਨ੍ਹਾਂ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ। ਧੀਮਾਨ ਨੇ ਦੱਸਿਆ ਕਿ ਇਸ ਸਬੰਧੀ 6 ਦਸੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਜ਼ਿਲ੍ਹਾ ਬਠਿੰਡਾ ਦੇ ਸਾਰੇ 1200 ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਰਜਿਸਟ੍ਰੇਸ਼ਨ ਕੈਂਪ ਲਗਾਏ ਜਾਣਗੇ।
ਇਨ੍ਹਾਂ ਕੈਂਪਾਂ ’ਚ ਸਾਰੇ ਯੋਗ ਵਿਦਿਆਰਥੀਆਂ ਦੇ ਫਾਰਮ ਨੰਬਰ 6 ਭਰੇ ਜਾਣਗੇ। ਇਸ ਸਬੰਧੀ ਵਿੱਦਿਅਕ ਅਦਾਰਿਆਂ ਦੇ ਨੁਮਾਇੰਦਿਆਂ ਦੀ ਵਿਸ਼ੇਸ਼ ਬੈਠਕ ਨੂੰ ਸੰਬੋਧਨ ਕਰਦਿਆਂ ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕਿਹਾ ਕਿ ਵਿਦਿਅਕ ਅਦਾਰਿਆਂ ’ਚ ਰਜਿਸਟ੍ਰੇਸ਼ਨ ਕਰਵਾਉਣ ਦੇ ਨਾਲ-ਨਾਲ ਵੋਟਰ ਜਾਗਰੂਕਤਾ ਵਿਸ਼ੇਸ਼ ਗਤੀਵਿਧੀਆਂ ਵੀ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਵੋਟਰ ਜਾਗਰੂਕਤਾ ਸਬੰਧੀ ਲੇਖਣ ਮੁਕਾਬਲੇ, ਸਲੋਗਨ ਲੇਖਣ ਮੁਕਾਬਲੇ, ਪੋਸਟਰ ਮੇਕਿੰਗ ਮੁਕਾਬਲੇ ਆਦਿ ਕਰਵਾਏ ਜਾਣ। ਇਸ ਮੌਕੇ ਬੋਲਦਿਆਂ ਉਨ੍ਹਾਂ ਨਿਰਦੇਸ਼ ਦਿੱਤੇ ਜਨਗਣਨਾ 2027 ਤਹਿਤ 30 ਨਵੰਬਰ ਤੱਕ ਕੀਤੀ ਜਾ ਰਹੀ ਸਵੈ-ਗਣਨਾ ਚ ਹਰ ਇਕ ਨਾਗਰਿਕ ਹਿੱਸਾ ਲਏ। ਇਸ ਮੌਕੇ ਤਹਿਸੀਲਦਾਰ (ਚੋਣਾਂ) ਮੈਡਮ ਹਰਜਿੰਦਰ ਕੌਰ, ਸਵੀਪ ਨੋਡਲ ਅਫਸਰ ਸੁਭਾਸ਼ ਗਰਗ, ਉਪ ਅਰਥ ਅਤੇ ਅੰਕੜਾ ਸਲਾਹਕਾਰ ਤੋਂ ਹਰਵਿੰਦਰ ਸਿੰਘ, ਪ੍ਰੋਫੈਸਰ ਮੁਕੇਸ਼ ਬਾਂਸਲ ਅਤੇ ਹੋਰਨਾਂ ਵਿਭਾਗਾਂ ਦੇ ਮੁਖੀ ਹਾਜ਼ਰ ਸਨ।
ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
NEXT STORY