ਕੱਥੂਨੰਗਲ (ਜਰਨੈਲ ਤੱਗੜ) - ਅੱਜ ਪੰਜਾਬ ਵਿਚ ਪੰਚਾਇਤੀ ਚੋਣਾਂ ਹੋ ਰਹੀਆਂ ਹਨ। ਪਿੰਡ ਕੱਥੂਨੰਗਲ ਵਿਚ ਹੋ ਰਹੀਆਂ ਪੰਚਾਇਤਾਂ ਚੋਣਾਂ ਨੂੰ ਲੈ ਕੇ ਲੋਕਾਂ ਵਿੱਚ ਪੂਰਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਅੱਜ ਕਸਬਾ ਕੱਥੂਨੰਗਲ ਦੇ ਤਿੰਨ ਬੂਥ 68,77, 79 'ਤੇ ਵੋਟਾਂ ਦਾ ਕੰਮ ਸਵੇਰੇ 8 ਵਜੇ ਸ਼ੁਰੂ ਹੋ ਗਿਆ। ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਹੀ ਵੱਡੀ ਗਿਣਤੀ ਵਿੱਚ ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪੋਲਿੰਗ ਸਟੇਸ਼ਨ ਦੇ ਬਾਹਰ ਪਹੁੰਚੇ ਗਏ ਸਨ। ਇਥੇ ਵੋਟਰਾਂ ਦੀਆਂ ਕਾਫ਼ੀ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ ਤੇ ਵੋਟਰ ਆਪਣੀ ਵਾਰੀ ਦਾ ਇੰਤਜ਼ਾਰ ਕਰਦੇ ਨਜ਼ਰ ਆਏ ।
ਇਹ ਵੀ ਪੜ੍ਹੋ - ਚੱਲਦੀ ਟਰੇਨ 'ਚ ਬਜ਼ੁਰਗ ਨੇ ਕੀਤਾ ਖ਼ਤਰਨਾਕ ਸਟੰਟ, ਵਾਇਰਲ ਵੀਡੀਓ ਦੇਖ ਲੋਕਾਂ ਦੇ ਉੱਡੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਚਾਇਤੀ ਚੋਣਾਂ ਵਿਚਾਲੇ ਚਰਚਾ ਦਾ ਵਿਸ਼ਾ ਰਿਹਾ CM ਮਾਨ ਦੇ OSDs ਦਾ ਪਿੰਡ, ਚੋਣ ਪ੍ਰਕਿਰਿਆ ਹੋਈ ਮੁਕੰਮਲ
NEXT STORY