ਲੁਧਿਆਣਾ (ਜ. ਬ.) : ਲੋਕ ਸਭਾ ਚੋਣਾਂ ’ਚ ਵੱਧ ਤੋਂ ਵੱਧ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਸਰਗਰਮ ਪ੍ਰਸ਼ਾਸਨ ਵੱਲੋਂ ਨੌਜਵਾਨ ਵੋਟਰਾਂ ਨੂੰ ਆਪਣੀ ਵੋਟ ਪਾਉਣ ਲਈ ਪ੍ਰੇਰਿਤ ਕਰਨ ਦੀ ਮੁਹਿੰਮ ਦੇ ਹਿੱਸੇ ਵਜੋਂ ਵਿੱਦਿਅਕ ਸੰਸਥਾਵਾਂ ’ਚ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਵਧੀਆ ਤਜੁਰਬਾ ਦਿੱਤਾ ਜਾ ਸਕੇ। ਮਾਡਲ ਪੋਲਿੰਗ ਸਟੇਸ਼ਨ ’ਤੇ ਲਾਲ ਰੰਗ ਦੇ ਕਾਰਪੇਟ ਨਾਲ ਉਨ੍ਹਾਂ ਦਾ ਸੁਆਗਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਤੋਂ ਬਦਲਿਆ ਸਰਕਾਰੀ ਸਕੂਲਾਂ ਦਾ ਸਮਾਂ, ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ
ਵਧੀ ਹੋਈ ਵੋਟਿੰਗ ਸਬੰਧੀ ਜ਼ਿਲ੍ਹੇ ’ਚ ਤਾਇਨਾਤ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਕੀਤੀ ਵਰਚੁਅਲ ਮੀਟਿੰਗ ਦੌਰਾਨ ਡੀ. ਸੀ. ਸਾਕਸ਼ੀ ਸਾਹਨੀ ਨੇ ਦੱਸਿਆ ਕਿ ਲੋਕਾਂ ’ਚ ਆਪਣੀ ਵੋਟਿੰਗ ਪ੍ਰਤੀ ਉਤਸ਼ਾਹ ਵਧਾਉਣ ਲਈ 1 ਜੂਨ ਨੂੰ ਸਾਰੇ ਵਿਧਾਨ ਸਭਾ ਹਲਕਿਆਂ ’ਚ ਮਾਡਲ ਪੋਲਿੰਗ ਸਟੇਸ਼ਨ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਨਿਰਵਿਘਨ ਵੋਟਿੰਗ ਲਈ ਮਾਡਲ ਪੋਲਿੰਗ ਸਟੇਸ਼ਨ ਚੰਗੀਆਂ ਅਤੇ ਆਸਾਨੀ ਨਾਲ ਪਹੁੰਚਯੋਗ ਇਮਾਰਤਾਂ ’ਚ ਸਥਾਪਿਤ ਕੀਤੇ ਜਾਣਗੇ, ਜੋ ਕਿ ਬੂਥ ਲੈਵਲ ਅਫ਼ਸਰਾਂ ਵਲੋਂ ਸੰਚਾਲਿਤ ਵੋਟਰ ਸਹਾਇਤਾ ਬੂਥਾਂ, ਦੀਵਾਰਾਂ 'ਤੇ ਨਵੀਂ ਪੇਂਟਿੰਗ, ਨਵਾਂ ਫਰਨੀਚਰ, ਡਿਸਪਲੇਅ ਬੋਰਡ, ਵੋਟਰ ਸਹਾਇਤਾ ਬੂਥ ਸਮੇਤ ਸਾਰੀਆਂ ਬੁਨਿਆਦੀ ਸਹੂਲਤਾਂ ਨਾਲ ਲੈਸ ਹੋਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਨੂੰ ਲੈ ਕੇ ਅਹਿਮ ਖ਼ਬਰ, ਅੱਜ ਤੋਂ ਬਦਲ ਗਏ ਨਿਯਮ
ਇਨ੍ਹਾਂ ਸਟੇਸ਼ਨਾਂ ’ਤੇ ਮੈਡੀਕਲ ਸਹਾਇਤਾ ਦੀ ਸਹੂਲਤ ਵੀ ਹੋਵੇਗੀ। ਵੋਟ ਪਾਉਣ ਲਈ ਆਉਣ ਵਾਲੇ ਵੋਟਰਾਂ ਦਾ ਲਾਲ ਕਾਰਪੋਰੇਟ ਨਾਲ ਸੁਆਗਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ’ਚ ਹੋਣ ਜਾ ਰਹੇ ਲੋਕਤੰਤਰ ਦੇ ਮਹਾਕੁੰਭ ਵਿਚ ਵੋਟਰਾਂ ਦੀ ਭਾਗੀਦਾਰੀ ਵਧਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਨੌਜਵਾਨ ਅਤੇ ਅਪੰਗ ਵੋਟਰਾਂ ਨੂੰ ਅੱਗੇ ਆਉਣ ਅਤੇ ਵੋਟਿੰਗ ਦੌਰਾਨ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਇਸ ਮੁਹਿੰਮ ਤਹਿਤ ਪ੍ਰਸ਼ਾਸਨ ਨੇ ਕਈ ਉਦਯੋਗਿਕ ਸਥਾਨਾਂ ’ਤੇ ਜਾਗਰੂਕਤਾ ਕੈਂਪ ਲਾ ਕੇ ਵਰਕਰਾਂ ਨੂੰ ਉਤਸ਼ਾਹ ਨਾਲ ਵੋਟਾਂ ਪਾਉਣ ਦੀ ਅਪੀਲ ਕੀਤੀ। ਦੂਜੇ ਪਾਸੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਵੋਟ ਬਣਾਉਣ ਲਈ ਉਤਸ਼ਾਹਿਤ ਕਰਨ ਦੀ ਮੁਹਿੰਮ ਤਹਿਤ ਸੰਸਥਾਵਾਂ ਵਿਚ ਅਧਿਆਪਕਾਂ ਦੀ ਤਾਇਨਾਤੀ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਕੈਂਪਾਂ ’ਚ ਉਨ੍ਹਾਂ ਨੂੰ ਆਪਣੀ ਵੋਟ ਬਣਾਉਣ ਅਤੇ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਟੇਰਿਆਂ ਨੇ ਘਰ 'ਚ ਵੜ ਕੇ ਕਿਸਾਨ ਨੂੰ ਬਣਾਇਆ ਬੰਧਕ, ਖੋਲ੍ਹ ਕੇ ਲੈ ਗਏ ਮੱਝਾਂ
NEXT STORY