ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਨਗਰ ਕੌਂਸਲ ਚੋਣਾਂ ਤਹਿਤ ਵਾਰਡ ਨੰਬਰ-6 ਦੇ ਬੂਥ ਨੰਬਰ-9 'ਤੇ ਅੱਜ ਮੁੜ ਵੋਟਿੰਗ ਦੀ ਪ੍ਰਕਿਰਿਆ ਸਵੇਰੇ 8 ਵਜੇ ਸ਼ੁਰੂ ਹੋਈ, ਜੋ 4 ਵਜੇ ਤੱਕ ਜਾਰੀ ਰਹੀ। ਵੱਡੀ ਗਿਣਤੀ 'ਚ ਵੋਟਰਾਂ ਨੇ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ। ਬੂਥ ਦੇ ਬਾਹਰ ਸਵੇਰ ਤੋਂ ਹੀ ਵੋਟਰਾਂ ਦੀਆਂ ਕਤਾਰਾਂ ਦੇਖਣ ਨੂੰ ਮਿਲੀਆਂ ਅਤੇ ਲੋਕਾਂ 'ਚ ਚੋਣਾਂ ਪ੍ਰਤੀ ਭਾਰੀ ਉਤਸ਼ਾਹ ਨਜ਼ਰ ਆਇਆ। ਵੋਟਾਂ ਤੋਂ ਬਾਅਦ ਤੁਰੰਤ ਗਿਣਤੀ ਦਾ ਕੰਮ ਸ਼ੁਰੂ ਕੀਤਾ ਜਾਵੇਗਾ ਅਤੇ ਥੋੜ੍ਹੀ ਦੇਰ ਤੱਕ ਨਤੀਜੇ ਸਾਹਮਣੇ ਆ ਜਾਣਗੇ।
ਵਾਰਡ ਨੰਬਰ 6 ਦੇ ਬੂਥ ਨੰਬਰ 9 'ਚ ਸਵੇਰੇ 10 ਵਜੇ ਤੱਕ 20.14 ਫੀਸਦੀ ਹੋਈ ਪੋਲਿੰਗ
12 ਵਜੇ ਤੱਕ 43.12 ਫੀਸਦੀ ਪੋਲਿੰਗ
2 ਵਜੇ ਤੱਕ 65.38 ਫੀਸਦੀ ਪੋਲਿੰਗ
4 ਵਜੇ ਤੱਕ 73.79 ਫੀਸਦੀ ਪੋਲਿੰਗ
ਇਹ ਵੀ ਪੜ੍ਹੋ : ਪੰਜਾਬ 'ਚ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ, ਭਖਦੀ ਗਰਮੀ ਵਿਚਾਲੇ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
ਪ੍ਰਸ਼ਾਸਨ ਵੱਲੋਂ ਵੋਟਿੰਗ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ। ਪੁਲਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ 'ਤੇ ਤਾਇਨਾਤ ਗਏ ਅਤੇ ਸਥਿਤੀ 'ਤੇ ਲਗਾਤਾਰ ਨਜ਼ਰ ਰੱਖੀ ਗਈ ਤਾਂ ਕਿ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਅਲਰਟ ਮੋਡ 'ਤੇ ਪ੍ਰਸ਼ਾਸਨ, ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਦੀਨਾਨਗਰ 'ਚ ਵਾਰਡ ਨੰਬਰ 6 ਦੇ ਬੂਥ ਨੰਬਰ 9 ’ਚ ਵੋਟਿੰਗ ਸ਼ੁਰੂ, ਸ਼ਾਮ ਨੂੰ ਆਉਣਗੇ ਨਤੀਜੇ
NEXT STORY