ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ) : ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਪੰਜਾਬ 'ਚ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਟਾਂਡਾ ਉੜਮੁੜ 'ਚ ਵੋਟਾਂ ਪਾਉਣ ਦਾ ਕੰਮ ਧੀਮੀ ਗਤੀ ਨਾਲ ਸ਼ੁਰੂ ਹੋ ਚੁੱਕਾ ਹੈ। 8 ਵੱਜਣ ਉਪਰੰਤ ਹੀ ਵੱਖ-ਵੱਖ ਬੂਥਾ 'ਤੇ ਵੋਟਾਂ ਪਾਉਣ ਦਾ ਕੰਮ ਸ਼ੁਰੂ ਹੋ ਗਿਆ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਰਿਟਰਨਿੰਗ ਅਫ਼ਸਰ ਟਾਂਡਾ ਕੰਮ ਐੱਸ. ਡੀ. ਐੱਮ ਟਾਂਡਾ ਲਵਪ੍ਰੀਤ ਸਿੰਘ ਔਲਖ, ਇਲੈਕਸ਼ਨ ਇੰਚਾਰਜ ਟਾਂਡਾ ਨਾਇਬ ਤਹਿਸੀਲਦਾਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਟਾਂਡਾ ਦੇ 166 ਬੂਥਾਂ ਅਤੇ ਤਿੰਨ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਾਂ ਪਾਉਣ ਦਾ ਕੰਮ ਸ਼ਾਮ 4 ਵਜੇ ਤੱਕ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ 15 ਦਸੰਬਰ ਤੱਕ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, 9 ਜ਼ਿਲ੍ਹਿਆਂ 'ਚ ਚਿਤਾਵਨੀ ਜਾਰੀ
ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹਾ ਅਫ਼ਸਰ ਕੰਮ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਦੀ ਅਗਵਾਈ 'ਚ ਚੋਣ ਅਮਲਾ ਸਮੁੱਚੀ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹੇਗਾ। ਇਸ ਤੋਂ ਇਲਾਵਾ ਵੋਟਾਂ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਵਾਪਰਨ ਦੀ ਸਥਿਤੀ 'ਚ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਤੇ ਥਾਣਾ ਮੁਖੀ ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਦੀ ਅਗਵਾਈ 'ਚ ਸੁਰੱਖਿਆ ਪ੍ਰਬੰਧਾਂ ਤੇ ਪੁਲਸ ਮੁਲਾਜ਼ਮਾਂ ਦੇ ਇੰਤਜ਼ਾਮ ਕੀਤੇ ਗਏ ਹਨ ਅਤੇ ਸਮੁੱਚੇ ਅਧਿਕਾਰੀਆਂ ਵੱਲੋਂ ਇਸ ਚੋਣ ਪ੍ਰਕਿਰਿਆ 'ਚ ਆਪਣੀ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇਗੀ ਅਤੇ ਲੋੜ ਪੈਣ 'ਤੇ ਸੰਵੇਦਨਸ਼ੀਲ ਤੇ ਅਤਿ-ਸੰਵੇਦਨਸ਼ੀਲ ਬੂਥਾਂ ਦਾ ਦੌਰਾ ਵੀ ਕੀਤਾ ਜਾਵੇਗਾ
ਇਹ ਵੀ ਪੜ੍ਹੋ : ਪੰਜਾਬ 'ਚ ਸ਼ਰਾਬ ਖ਼ਰੀਦਣ ਲਈ ਨਵੀਆਂ ਗਾਈਡਲਾਈਨਜ਼ ਜਾਰੀ! ਪੈੱਗ ਲਾਉਣ ਦੇ ਸ਼ੌਕੀਨ ਦੇਣ ਧਿਆਨ
। ਉਧਰ ਦੂਸਰੇ ਪਾਸੇ ਸਰਦੀ ਦਾ ਮੌਸਮ ਹੋਣ ਕਾਰਨ ਸਵੇਰ ਵੇਲੇ ਵੋਟਾਂ ਪਾਉਣ ਦਾ ਕੰਮ ਮੱਠਾ ਹੈ, ਜਿਸ 'ਚ ਬਾਅਦ ਵਿੱਚ ਤੇਜ਼ੀ ਆਉਣ ਦੀ ਸੰਭਾਵਨਾ ਹੈ। ਜੇਕਰ ਦੇਖਿਆ ਜਾਵੇ ਤਾਂ ਐਤਵਾਰ ਅਤੇ ਵਿਆਹ-ਸ਼ਾਦੀਆਂ ਦਾ ਸੀਜ਼ਨ ਹੋਣ ਕਾਰਨ ਲੋਕ ਜਲਦੀ 'ਚ ਆਪਣੀ ਵੋਟ ਦਾ ਇਸਤੇਮਾਲ ਕਰਕੇ ਵਿਆਹ ਸਮਾਗਮਾਂ 'ਚ ਸ਼ਾਮਲ ਹੋਣਾ ਚਾਹੁੰਦੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Punjab Elections: ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਵੋਟਿੰਗ ਸ਼ੁਰੂ, 4 ਵਜੇ ਤੱਕ ਪੈਣਗੀਆਂ ਵੋਟਾਂ
NEXT STORY