ਧਰਮਕੋਟ (ਸਤੀਸ਼) : ਧਰਮਕੋਟ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵੋਟਾਂ ਪੈਣ ਦਾ ਕੰਮ ਸਵੇਰੇ 8 ਵਜੇ ਤੋਂ ਜਾਰੀ ਹੈ। ਨਗਰ ਕੌਂਸਲ ਧਰਮਕੋਟ ਵਿਖੇ 7 ਵਾਰਡਾਂ 'ਚ ਵੋਟਾਂ ਪੈਣ ਦਾ ਕੰਮ ਜ਼ੋਰਾਂ 'ਤੇ ਹੈ। ਪੋਲਿੰਗ ਬੂਥਾਂ 'ਤੇ ਵੱਡੀ ਗਿਣਤੀ 'ਚ ਸ਼ਹਿਰ ਵਾਸੀ ਆਪਣੀਆਂ ਵੋਟਾਂ ਦਾ ਇਸਤੇਮਾਲ ਕਰਨ ਲਈ ਪਹੁੰਚ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ : ਪਲਾਟ ਖ਼ਰੀਦਣ ਵਾਲੇ ਹੋ ਜਾਣ ਸਾਵਧਾਨ! ਜਾਰੀ ਹੋਈ ਚਿਤਾਵਨੀ, ਦੇਖਿਓ ਕਿਤੇ...
ਪੋਲਿੰਗ ਸਟੇਸ਼ਨਾਂ 'ਤੇ ਵੱਡੇ ਪੱਧਰ 'ਤੇ ਲਾਈਨਾਂ ਲੱਗੀਆਂ ਹੋਈਆਂ ਹਨ। ਚੋਣਾਂ ਨੂੰ ਲੈ ਕੇ ਪੁਲਸ ਪ੍ਰਸ਼ਾਸਨ ਵੱਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੁਲਸ ਦੇ ਉੱਚ ਅਧਿਕਾਰੀ ਲਗਾਤਾਰ ਇਨ੍ਹਾਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਪਲ-ਪਲ ਦੀ ਨਿਗਰਾਨੀ ਰੱਖ ਰਹੇ ਹਨ, ਉੱਥੇ ਹੀ ਚੋਣ ਅਮਲੇ ਵੱਲੋਂ ਵੀ ਪੂਰੀ ਸਾਵਧਾਨੀ ਵਰਤੀ ਜਾ ਰਹੀ ਹੈ। ਦੁਪਹਿਰ ਬਾਅਦ ਵੀ ਵੋਟਾਂ ਪੈਣ ਦਾ ਕੰਮ ਅਮਨ-ਅਮਾਨ ਨਾਲ ਚੱਲ ਰਿਹਾ ਹੈ ਅਤੇ ਸ਼ਾਮ ਦੇ 4 ਵਜੇ ਤੱਕ 69.08 ਫ਼ੀਸਦੀ ਵੋਟਿੰਗ ਹੋ ਚੁੱਕੀ ਹੈ। ਇਸ ਤੋਂ ਪਹਿਲਾਂ ਦੁਪਹਿਰ 3 ਵਜੇ ਤੱਕ 60 ਫ਼ੀਸਦੀ ਵੋਟ ਪੋਲ ਹੋਈ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਹੋਵੇਗਾ BLACKOUT, ਵੱਜਣਗੇ ਖ਼ਤਰੇ ਦੇ ਸਾਇਰਨ, ਲੋਕਾਂ ਲਈ ਜ਼ਰੂਰੀ ਹਦਾਇਤਾਂ ਜਾਰੀ
ਸਵੇਰੇ 11 ਵਜੇ ਤੱਕ ਧਰਮਕੋਟ ਸ਼ਹਿਰ ਦੇ 7 ਵਾਰਡਾਂ 'ਚ 22 ਫ਼ੀਸਦੀ ਦੇ ਕਰੀਬ ਵੋਟਾਂ ਪੋਲ ਹੋ ਚੁੱਕੀਆਂ ਸਨ ਅਤੇ ਵੋਟਾਂ ਦਾ ਕੰਮ ਅਮਨ-ਅਮਾਨ ਨਾਲ ਚੱਲ ਰਿਹਾ ਹੈ। ਸਵੇਰੇ 10 ਵਜੇ ਤੱਕ 12 ਫ਼ੀਸਦੀ ਵੋਟਾਂ ਪਈਆਂ ਸਨ, ਜਦੋਂ ਕਿ ਸਵੇਰੇ 9 ਵਜੇ ਤੱਕ 5 ਫ਼ੀਸਦੀ ਪੋਲਿੰਗ ਹੀ ਹੋਈ ਸੀ।
ਪੜ੍ਹੋ ਕਿੰਨੇ ਵਜੇ ਤੱਕ ਕਿੰਨੇ ਫ਼ੀਸਦੀ ਪਈਆਂ ਵੋਟਾਂ
ਦੁਪਹਿਰ 3 ਵਜੇ ਤੱਕ 60 ਫ਼ੀਸਦੀ ਪਈਆਂ ਵੋਟਾਂ
ਦੁਪਹਿਰ 12 ਵਜੇ ਤੱਕ 34.81 ਫ਼ੀਸਦੀ ਪਈਆਂ ਵੋਟਾਂ
ਸਵੇਰੇ 11 ਵਜੇ ਤੱਕ 22 ਫ਼ੀਸਦੀ ਪਈਆਂ ਵੋਟਾਂ
ਸਵੇਰੇ 10 ਵਜੇ ਤੱਕ 12 ਫ਼ੀਸਦੀ ਪਈਆਂ ਵੋਟਾਂ
ਸਵੇਰੇ 9 ਵਜੇ ਤੱਕ 5 ਫ਼ੀਸਦੀ ਵੋਟਿੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਬਾਘਾਪੁਰਾਣਾ ਨਗਰ ਕੌਂਸਲ ਦੇ 15 ਵਾਰਡਾਂ 'ਚ ਵੋਟਿੰਗ ਸ਼ੁਰੂ, 18,746 ਵੋਟਰ ਕਰਨਗੇ 62 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ
NEXT STORY