ਫਿਰੋਜ਼ਪੁਰ (ਸੰਨੀ ਚੋਪੜਾ) : ਪੰਜਾਬ ਭਰ 'ਚ ਇੱਕ ਵਾਰ ਫਿਰ ਸਿਆਸੀ ਅਖਾੜਾ ਭਖ ਗਿਆ ਹੈ। ਪੰਜਾਬ 'ਚ ਪੰਚਾਂ ਅਤੇ ਸਰਪੰਚਾਂ ਦੀਆਂ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਅੱਜ ਸਵੇਰੇ 8 ਵਜੇ ਤੋਂ ਹੀ ਵੋਟਾਂ ਪੈ ਰਹੀਆਂ ਹਨ, ਜੋ ਕਿ ਸ਼ਾਮ ਦੇ 4 ਵਜੇ ਤੱਕ ਜਾਰੀ ਰਹਿਣਗੀਆਂ। ਜ਼ਿਲ੍ਹਾ ਫਿਰੋਜ਼ਪੁਰ ਦੀ ਜੇਕਰ ਗੱਲ ਕਰੀਏ ਤਾਂ ਇੱਥੇ 13 ਥਾਵਾਂ 'ਤੇ ਸਰਪੰਚਾਂ ਅਤੇ ਪੰਚਾਂ ਦੀ ਚੋਣ ਹੋ ਰਹੀ ਹੈ।
ਇਹ ਵੀ ਪੜ੍ਹੋ : 20 ਮਿੰਟਾਂ 'ਚ ਪੱਕਾ ਲਾਇਸੈਂਸ! ਪੰਜਾਬ ਸਰਕਾਰ ਦਾ ਇਤਿਹਾਸਕ ਫ਼ੈਸਲਾ, CM ਮਾਨ ਨੇ ਦਿੱਤੀ ਮਨਜ਼ੂਰੀ
ਫਿਰੋਜ਼ਪੁਰ ਦੇ ਪਿੰਡ ਦੋਨਾਂ ਰਹਿਮਤ ਵਾਲਾ ਮਮਦੋਟ ਕਸਬੇ 'ਚ ਸਰਪੰਚ ਦੀ ਚੋਣ ਹੋਣ ਜਾ ਰਹੀ ਹੈ ਅਤੇ ਬਾਕੀ 12 ਪਿੰਡਾਂ 'ਚ ਰਹਿੰਦੀਆਂ ਪੰਚਾਂ ਦੀਆਂ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਜ਼ਿਲ੍ਹਾ ਫਿਰੋਜ਼ਪੁਰ ਦੇ ਹਲਕਾ ਗੁਰੂਹਰਸਹਾਏ ਦੇ ਪਿੰਡ ਚਪਾਤੀ 'ਚ ਪੰਚ ਦੀ ਚੋਣ ਨੂੰ ਲੈ ਕੇ ਸਵੇਰ ਤੋਂ ਹੀ ਲੋਕ ਆਪਣੀ ਵੋਟ ਪਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ 17 ਹਜ਼ਾਰ ਰਾਸ਼ਨ ਡਿਪੂਆਂ ਨਾਲ ਜੁੜੀ ਵੱਡੀ ਖ਼ਬਰ, ਮੁਫ਼ਤ ਰਾਸ਼ਨ ਨੂੰ ਲੈ ਕੇ...
ਲੋਕਾਂ ਦਾ ਕਹਿਣਾ ਹੈ ਕਿ ਉਹ ਪਿੰਡ ਦੇ ਵਿਕਾਸ ਨੂੰ ਲੈ ਕੇ ਵੋਟ ਪਾ ਰਹੇ ਹਨ। ਸਵੇਰ ਤੋਂ ਹੀ ਲੋਕ ਪੋਲਿੰਗ ਬੂਥ 'ਤੇ ਪਹੁੰਚ ਕੇ ਆਪਣੀ ਵੋਟ ਪਾਉਂਦੇ ਹੋਏ ਨਜ਼ਰ ਆ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਕਿਸਤਾਨੀ ISI ਨਾਲ ਜੁੜਿਆ ਅੱਤਵਾਦੀ ਗਿਰੋਹ ਬੇਨਕਾਬ, ਖ਼ਤਰਨਾਕ ਹਥਿਆਰਾਂ ਸਮੇਤ 5 ਗ੍ਰਿਫ਼ਤਾਰ
NEXT STORY