ਕਪੂਰਥਲਾ (ਵਿਪਿਨ ਮਹਾਜਨ, ਗੁਰਪ੍ਰੀਤ)- ਕਪੂਰਥਲਾ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਸਵੇਰੇ ਤੋਂ ਹੀ ਪੋਟਿੰਗ ਬੂਥਾਂ ’ਤੇ ਵੋਟਰਾਂ ਦੀਆਂ ਲੰਬੀਆਂ ਕਤਾਰਾਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ। ਠੰਡ ਦੇ ਬਾਵਜੂਦ ਲੋਕਾਂ ਵਿੱਚ ਵੋਟ ਪਾਉਣ ਲਈ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਵੋਟਰ ਵੱਖ-ਵੱਖ ਸਥਾਨਕ ਮੁੱਦਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੀ ਵੋਟ ਦਾ ਦਾਨ ਕਰ ਰਹੇ ਹਨ। ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਨ ਅਤੇ ਪਾਰਦਰਸ਼ੀ ਬਣਾਉਣ ਲਈ ਪੁਲਸ ਪ੍ਰਸ਼ਾਸਨ ਵੱਲੋਂ ਹਰ ਪੱਧਰ ’ਤੇ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
10 ਵਜੇ ਤੱਕ 7 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ ਹੈ।
12 ਵਜੇ ਤੱਕ 19 ਫ਼ੀਸਦੀ ਵੋਟਿਗ ਦਰਜ ਕੀਤੀ ਗਈ

ਇਸ ਸਬੰਧ ਵਿੱਚ ਏ. ਐੱਸ. ਪੀ. ਧਰਿੰਦਰ ਵਰਮਾ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ ਅਤੇ ਸੰਵੇਦਨਸ਼ੀਲ ਬੂਥਾਂ ’ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਨੂੰ ਪੂਰੀ ਤਰ੍ਹਾਂ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਕਰਵਾਉਣਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾਲ ਨਿਪਟਣ ਲਈ ਪ੍ਰਬੰਧ ਮੁਕੰਮਲ ਹਨ। ਕੁੱਲ੍ਹ ਮਿਲਾ ਕੇ ਕਪੂਰਥਲਾ ਵਿੱਚ ਚੋਣੀ ਮਾਹੌਲ ਉਤਸ਼ਾਹਪੂਰਣ ਬਣਿਆ ਹੋਇਆ ਹੈ ਅਤੇ ਲੋਕਤੰਤਰ ਵਿੱਚ ਲੋਕਾਂ ਦੀ ਭਰਪੂਰ ਭਾਗੀਦਾਰੀ ਨਜ਼ਰ ਆ ਰਹੀ ਹੈ।
ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ 'ਚ ਵੋਟਾਂ ਪਾਉਣ ਦਾ ਕੰਮ ਜਾਰੀ, 9 ਚੋਣ ਚਿੰਨ੍ਹਾਂ ’ਚ ਸਿਮਟੀ ਸਿਆਸੀ ਜੰਗ


ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਸ਼ੀਤਲ ਅੰਗੁਰਾਲ ਦੇ ਭਤੀਜੇ ਦੇ ਕਤਲ ਮਾਮਲੇ 'ਚ ਪੁਲਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮ ਗ੍ਰਿਫ਼ਤਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੁਲਤਾਨਪੁਰ ਲੋਧੀ ਵਿਖੇ ਆਜ਼ਾਦ ਉਮੀਦਵਾਰ ਸਰਬਜੀਤ ਕੌਰ ਨੇ ਪਰਿਵਾਰ ਸਣੇ ਪਾਈ ਵੋਟ
NEXT STORY