ਹੁਸ਼ਿਆਰਪੁਰ (ਵੈੱਬ ਡੈਸਕ, ਜੈਨ, ਝਾਵਰ, ਪਰਮਜੀਤ ਮੋਮੀ, ਅਮਰੀਕ)- ਹੁਸ਼ਿਆਰਪੁਰ ਜ਼ਿਲ੍ਹੇ ਵਿਚ 6 ਨਗਰ ਕੌਂਸਲਾਂ ਲਈ ਸਵੇਰ ਤੋਂ ਵੋਟਿੰਗ ਪ੍ਰਕਿਰਿਆ ਜਾਰੀ ਹੈ। 10 ਵਜੇ ਤੱਕ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਕੁੱਲ੍ਹ 14.5 ਫ਼ੀਸਦੀ ਪੋਲਿੰਗ ਦਰਜ ਕੀਤੀ ਗਈ ਹੈ। ਸਵੇਰ ਤੋਂ ਲੋਕਾਂ 'ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਚੋਣਾਂ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਪੁਖ਼ਤਾ ਪ੍ਰਬੰਧ ਕੀਤੇ ਹਨ। ਮੁਕੇਰੀਆਂ, ਦਸੂਹਾ, ਗੜ੍ਹਸ਼ੰਕਰ, ਹਰਿਆਣਾ, ਗੜ੍ਹਦੀਵਾਲਾ ਅਤੇ ਉੜਮੁੜ ਟਾਂਡਾ ’ਚ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਵੋਟਿੰਗ ਪ੍ਰਕਿਰਿਆ ਜਾਰੀ ਰਹੇਗੀ । ਵੋਟਿੰਗ ਨੂੰ ਸੁਚਾਰੂ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ ਬਾਰੇ ਦੱਸਦਿਆਂ ਏ. ਡੀ. ਸੀ-ਕਮ-ਐਡੀਸ਼ਨਲ ਜ਼ਿਲਾ ਚੋਣ ਅਫ਼ਸਰ ਨਿਕਾਸ ਕੁਮਾਰ ਨੇ ਕਿਹਾ ਕਿ 6 ਨਗਰ ਕੌਂਸਲਾਂ ਦੇ 80 ਵਾਰਡਾਂ ਲਈ ਵੋਟਾਂ ਪੈ ਰਹੀਆਂ ਹਨ, ਜਿਸ ’ਚ ਕੁੱਲ੍ਹ 118 ਬੂਥ ਬਣਾਏ ਗਏ ਹਨ ਅਤੇ ਕੁੱਲ੍ਹ 263 ਉਮੀਦਵਾਰ ਇਹ ਚੋਣ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਪੋਲਿੰਗ ਕੇਂਦਰਾਂ ਦੇ ਬਾਹਰ ਅਤੇ ਅੰਦਰ ਸੀ. ਸੀ. ਟੀ. ਵੀ. ਕੈਮਰੇ ਲਾਏ ਗਏ ਹਨ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਪੰਜਾਬ ਦੀਆਂ ਤਿੰਨ ਹਸਤੀਆਂ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਤ
ਹੁਸ਼ਿਆਰਪੁਰ ਜ਼ਿਲ੍ਹੇ 'ਚ 10 ਵਜੇ ਤੱਕ ਕੁੱਲ੍ਹ 14.5 ਫ਼ੀਸਦੀ ਹੋਈ ਪੋਲਿੰਗ
ਮੁਕੇਰੀਆਂ- 13.5 ਫ਼ੀਸਦੀ
ਦਸੂਹਾ-13.6 ਫ਼ੀਸਦੀ
ਟਾਂਡਾ ਉੜਮੁੜ- 14.6 ਫ਼ੀਸਦੀ
ਹਰਿਆਣਾ-18.5 ਫ਼ੀਸਦੀ
ਗੜ੍ਹਦੀਵਾਲਾ-18.6 ਫ਼ੀਸਦੀ
ਗੜ੍ਹਸ਼ੰਕਰ-14 ਫ਼ੀਸਦੀ

ਇਹ ਵੀ ਪੜ੍ਹੋ: ਅਕਾਲੀ-ਭਾਜਪਾ ਦਾ ਗਠਜੋੜ! 'ਤੱਕੜੀ' ਲਈ ਵੋਟਾਂ ਮੰਗ ਰਹੇ MLA ਜੰਗੀ ਲਾਲ ਮਹਾਜਨ
ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਜ਼ਿਲ੍ਹਾ ਪੁਲਸ ਵੱਲੋਂ ਨਿਸ਼ਚਿਤ ਗਿਣਤੀ ’ਚ ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ, ਤਾਂ ਜੋ ਪੂਰੀ ਚੋਣ ਪ੍ਰਕਿਰਿਆ ਸੁਚਾਰੂ ਢੰਗ ਨਾਲ ਸੰਪੰਨ ਹੋ ਸਕੇ। ਏ. ਡੀ. ਸੀ. ਨੇ ਕਿਹਾ ਕਿ ਵੋਟਰ, ਵੋਟਰ ਕਾਰਡ ਰਾਹੀਂ ਆਪਣੀ ਵੋਟ ਪਾ ਸਕਣਗੇ। ਇਥੇ ਇਹ ਵੀ ਦੱਸ ਦੇਈਏ ਕਿ ਜੇਕਰ ਕਿਸੇ ਵੋਟਰ ਕੋਲ ਵੋਟਰ ਕਾਰਡ ਨਹੀਂ ਹੈ ਤਾਂ ਉਹ ਪਛਾਣ ਪੱਤਰ, ਪਾਸਪੋਰਟ, ਡਰਾਈਵਿੰਗ ਲਾਇਸੈਂਸ, ਫੋਟੋ ਵਾਲਾ ਪੈਨ ਕਾਰਡ, ਮਨਰੇਗਾ ਜੋਬ ਕਾਰਡ, ਰਾਸ਼ਨ ਕਾਰਡ/ਨੀਲਾ ਕਾਰਡ, ਫੋਟੋ ਵਾਲਾ ਅਸਲਾ ਲਾਇਸੈਂਸ, ਫੋਟੋ ਵਾਲਾ ਪੈਨਸ਼ਨ ਦਸਤਾਵੇਜ਼, ਫੋਟੋ ਵਾਲਾ ਆਜ਼ਾਦੀ ਘੁਲਾਟੀਏ ਦਾ ਪਛਾਣ ਪੱਤਰ, ਬੈਂਕ ਜਾਂ ਪੋਸਟ ਆਫ਼ਿਸ ਵੱਲੋਂ ਜਾਰੀ ਫੋਟੋ ਵਾਲੀ ਪਾਸਬੁੱਕ ਦਿਖਾ ਕੇ ਵੋਟ ਪਾ ਸਕੇਗਾ। ਇਸੇ ਤਰ੍ਹਾਂ ਅਜਿਹੇ ਵੋਟਰ ਕਿਰਤ ਮੰਤਰਾਲੇ ਵੱਲੋਂ ਜਾਰੀ ਹੈਲਥ ਇੰਸ਼ੋਰੈਂਸ ਸਮਾਰਟ ਕਾਰਡ, ਐੱਮ. ਪੀ. ਜਾਂ ਐੱਮ. ਐੱਲ. ਏ. ਵੱਲੋਂ ਜਾਰੀ ਪਛਾਣ ਪੱਤਰ, ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲਾ ਵੱਲੋਂ ਜਾਰੀ ਯੂ. ਡੀ. ਆਈ. ਡੀ. ਕਾਰਡ, ਕੇਂਦਰ ਅਤੇ ਰਾਜ ਸਰਕਾਰ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਜਾਰੀ ਵਿਭਾਗੀ ਪਛਾਣ ਪੱਤਰ ਅਤੇ ਮਾਨਤਾ ਪ੍ਰਾਪਤ ਵਿਦਿਅਕ ਅਦਾਰਿਆਂ ਵੱਲੋਂ ਵਿਦਿਆਰਥੀਆਂ ਨੂੰ ਜਾਰੀ ਫੋਟੋ ਪਛਾਣ ਪੱਤਰ ਵਿਖਾ ਕੇ ਵੋਟ ਪਾ ਸਕਣਗੇ।
ਇਹ ਵੀ ਪੜ੍ਹੋ: ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਵੇਈਂ ਨਦੀ 'ਚੋਂ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ : ਜਾਣੋ ਹੁਣ ਤੱਕ ਕਿਹੜੇ ਜ਼ਿਲ੍ਹੇ 'ਚ ਕਿੰਨੇ ਫ਼ੀਸਦੀ ਪਈਆਂ ਵੋਟਾਂ
NEXT STORY