ਹੁਸ਼ਿਆਰਪੁਰ (ਘੁੰਮਣ)- ਪੰਜਾਬ 'ਚ ਅੱਜ ਸਵੇਰ ਤੋਂ 4 ਥਾਵਾਂ 'ਤੇ ਵੋਟਾਂ ਪੈਣ ਦਾ ਕੰਮ ਲਗਾਤਾਰ ਜਾਰੀ ਹੈ। ਦਰਅਸਲ ਪੰਜਾਬ ਰਾਜ ਚੋਣ ਕਮਿਸ਼ਨ ਨੇ ਸੂਬੇ ਦੀਆਂ 4 ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਸੀ। ਇਨ੍ਹਾਂ ਹੁਕਮਾਂ ਮੁਤਾਬਕ ਅੱਜ ਨਗਰ ਨਿਗਮ ਹੁਸ਼ਿਆਰਪੁਰ, ਨਗਰ ਕੌਂਸਲ ਗੁਰੂਹਰਸਹਾਏ, ਜਲਾਲਾਬਾਦ ਅਤੇ ਨਗਰ ਪੰਚਾਇਤ ਮਮਦੋਟ ਦੀ ਚੋਣ ਹੋ ਰਹੀ ਹੈ। ਇਨ੍ਹਾਂ ਚਾਰੋਂ ਹਲਕਿਆਂ ਵਿਚ ਸਵੇਰੇ 8 ਵਜੇ ਤੋਂ ਵੋਟਿੰਗ ਪ੍ਰਕਿਰਿਆ ਚੱਲ ਰਹੀ ਹੈ, ਜੋਕਿ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਨਗਰ ਨਿਗਮ ਹੁਸ਼ਿਆਰਪੁਰ ਦੀ ਚੋਣ ਪ੍ਰਕਿਰਿਆ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਹੁਸ਼ਿਆਰਪੁਰ ਵਿਚ 10 ਵਜੇ ਤੱਕ 12.27 ਫ਼ੀਸਦੀ ਵੋਟਿੰਗ ਹੋ ਚੁੱਕੀ ਹੈ।
ਇਹ ਵੀ ਪੜ੍ਹੋ: 13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ ਵਜਾਉਣਗੇ ਚੋਣ ਬਿਗੁਲ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਵੋਟਿੰਗ ਕਰਵਾਉਣ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ 50 ਵਾਰਡਾਂ ਲਈ ਕੁੱਲ 1,33,569 ਵੋਟਰ ਵੋਟ ਪਾਉਣਗੇ, ਜਿਸ ਲਈ ਕੁੱਲ੍ਹ 139 ਬੂਥ ਬਣਾਏ ਗਏ ਹਨ ਅਤੇ ਕੁੱਲ੍ਹ 219 ਉਮੀਦਵਾਰ ਇਨ੍ਹਾਂ ਚੋਣਾਂ ਵਿਚ ਚੋਣ ਲੜ੍ਹ ਰਹੇ ਹਨ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਿੰਗ ਉਪਰੰਤ ਹੀ ਉਸੇ ਪੋਲਿੰਗ ਬੂਥ 'ਤੇ ਵੋਟਾਂ ਦੀ ਗਿਣਤੀ ਸ਼ੁਰੂ ਕਰ ਦਿੱਤੀ ਜਾਵੇਗੀ। ਅਮਨ-ਕਾਨੂੰਨ ਦੀ ਵਿਵਸਥਾ ਲਈ ਜ਼ਿਲ੍ਹਾ ਪੁਲਸ ਵੱਲੋਂ ਨਿਰਧਾਰਤ ਗਿਣਤੀ ਵਿਚ ਸੁਰੱਖਿਆ ਬਲ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਪੂਰਾ ਚੋਣ ਕੰਮ ਸੁਚਾਰੂ ਢੰਗ ਨਾਲ ਮੁਕੰਮਲ ਕੀਤਾ ਜਾ ਸਕੇ।
ਇਹ ਵੀ ਪੜ੍ਹੋ: ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ ਦਿਸੀਆਂ ਬਗਾਵਤੀ ਸੁਰਾਂ
ਇਥੇ ਦੱਸ ਦੇਈਏ ਕਿ ਵੋਟਰ ਕਾਰਡ ਨਾਲ ਵੋਟਰ ਆਪਣਾ ਵੋਟ ਪਾ ਸਕਣਗੇ। ਜੇਕਰ ਕਿਸੇ ਵੋਟਰ ਪਾਸ ਵੋਟਰ ਕਾਰਡ ਨਹੀਂ ਹੈ ਤਾਂ ਉਹ ਆਧਾਰ ਕਾਰਡ, ਪਾਸਪੋਰਟ, ਡਰਾਈਵਿੰਗ ਲਾਇਸੈਂਸ, ਫੋਟੋ ਵਾਲਾ ਪੈਨ ਕਾਰਡ, ਮਨਰੇਗਾ ਜਾਬ ਕਾਰਡ, ਰਾਸ਼ਨ ਕਾਰਡ/ਨੀਲਾ ਕਾਰਡ, ਫੋਟੋ ਵਾਲਾ ਅਸਲਾ ਲਾਇਸੰਸ, ਫੋਟੋ ਵਾਲਾ ਪੈਨਸ਼ਨ ਦਸਤਾਵੇਜ, ਸੁਤੰਤਰਤਾ ਸੈਨਾਨੀ ਪਛਾਣ ਪੱਤਰ (ਫੋਟੋ ਸਮੇਤ), ਬੈਂਕ ਜਾਂ ਡਾਕਘਰ ਵਲੋਂ ਜਾਰੀ ਫੋਟੋ ਵਾਲੀ ਕਾਪੀ ਵਿਖਾ ਕੇ ਵੋਟ ਪਾ ਸਕਣਗੇ।
ਇਸੇ ਤਰ੍ਹਾਂ ਅਜਿਹੇ ਵੋਟਰ ਕਿਰਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਸਿਹਤ ਬੀਮਾ ਸਮਾਰਟ ਕਾਰਡ, ਸੰਸਦ ਮੈਂਬਰਾਂ ਜਾਂ ਵਿਧਾਇਕਾਂ ਨੂੰ ਜਾਰੀ ਪਛਾਣ ਪੱਤਰ, ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲਾ ਵਲੋਂ ਜਾਰੀ ਯ. ਡੀ. ਆਈ. ਡੀ. ਕਾਰਡ, ਕੇਂਦਰ ਅਤੇ ਰਾਜ ਸਰਕਾਰ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਜਾਰੀ ਵਿਭਾਗੀ ਪਛਾਣ ਪੱਤਰ ਅਤੇ ਵਿਦਿਆਰਥੀਆਂ ਨੂੰ ਮਾਨਤਾ ਪ੍ਰਾਪਤ ਵਿਦਿਅਕ ਸੰਸਥਾਵਾਂ ਵੱਲੋਂ ਜਾਰੀ ਫੋਟੋ ਵਾਲਾ ਪਛਾਣ ਪੱਤਰ ਵਿਖਾ ਕੇ ਵੋਟ ਪਾ ਸਕਣਗੇ।
ਇਹ ਵੀ ਪੜ੍ਹੋ: ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ ਵਾਇਰਲ ਹੋਣ ਮਗਰੋਂ ਡਿੱਗੀ ਗਾਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੋਜ਼ਗਾਰ ਦੀ ਖਾਤਰ ਵਿਦੇਸ਼ ਗਏ ਨੌਜਵਾਨ ਦੀ ਮੌਤ, ਅੱਖਾਂ ਸਾਹਮਣੇ ਪੁੱਤ ਨੂੰ ਮ੍ਰਿਤਕ ਵੇਖ ਪਰਿਵਾਰ ਦਾ ਰੋ-ਰੋ ਬੁਰਾ ਹਾਲ
NEXT STORY