ਚੰਡੀਗੜ੍ਹ (ਭਗਵਤ) : ਚੰਡੀਗੜ੍ਹ 'ਚ ਅੱਜ ਸਵੇਰੇ 7 ਵਜੇ ਤੋਂ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਪਰ ਚੰਡੀਗੜ੍ਹ ਇੰਡਸਟਰੀਅਲ ਏਰੀਆ ਫੇਜ਼-1 ਦੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਲੋਕ ਸਵੇਰੇ ਦੇ ਕਰੀਬ ਪੌਣੇ 4 ਵਜੇ ਤੋਂ ਲਾਈਨਾਂ 'ਚ ਲੱਗੇ ਹੋਏ ਹਨ ਪਰ ਅਜੇ ਤੱਕ ਵੋਟ ਨਹੀਂ ਪਾ ਸਕੇ। ਲੋਕਾਂ ਦੀਆਂ ਲਾਈਨਾਂ ਉੱਥੇ ਦੀਆਂ ਉੱਥੇ ਹੀ ਖੜ੍ਹੀਆਂ ਹਨ ਪਰ ਪ੍ਰਸ਼ਾਸਨ ਅਤੇ ਪੁਲਸ ਨੇ ਇਸ ਸਬੰਧੀ ਕੋਈ ਵਿਵਸਥਾ ਨਹੀਂ ਕੀਤੀ ਹੈ। ਲੋਕਾਂ ਦਾ ਕਹਿਣਾ ਹੈ ਕਿ ਉਹ ਪਿਛਲੇ 3 ਘੰਟਿਆਂ ਤੋਂ ਲਾਈਨਾਂ 'ਚ ਲੱਗੇ ਹੋਏ ਹਨ ਪਰ ਕੁਝ ਲੋਕ ਬਾਅਦ 'ਚ ਆ ਕੇ ਲਾਈਨਾਂ 'ਚ ਵੜ ਰਹੇ ਹਨ ਅਤੇ ਉਨ੍ਹਾਂ ਦੀ ਕਿਸੇ ਪਾਸੇ ਸੁਣਵਾਈ ਨਹੀਂ ਹੋ ਰਹੀ।
ਲੋਕ ਸਭਾ 2019 : ਮਾਸਟਰ ਬਲਦੇਵ ਸਿੰਘ ਨੇ ਪਾਈ ਵੋਟ
NEXT STORY