ਚੰਡੀਗੜ੍ਹ : ਚੰਡੀਗੜ੍ਹ 'ਚ ਸਵੇਰ ਦੇ 6 ਵਜੇ ਤੋਂ ਹੀ ਵੋਟਾਂ ਪੈਣ ਦਾ ਕੰਮ ਜਾਰੀ ਹੈ। ਕੜਕਦੀ ਧੁੱਪ 'ਚ ਵੀ ਲੋਕਾਂ 'ਚ ਵੋਟ ਪਾਉਣ ਨੂੰ ਲੈ ਕੇ ਕਾਫ਼ੀ ਉਤਸ਼ਾਹ ਨਜ਼ਰ ਆ ਰਿਹਾ ਹੈ। ਇਸ ਮੌਕੇ ਜਿੱਥੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੋਟ ਪਾਈ।
ਇਹ ਵੀ ਪੜ੍ਹੋ : ਸੁਖਬੀਰ ਸਿੰਘ ਬਾਦਲ ਨੇ ਪਿੰਡ ਬਾਦਲ ਵਿਖੇ ਪਰਿਵਾਰ ਸਣੇ ਪਾਈ ਵੋਟ, ਮੀਡੀਆ ਨਾਲ ਕੀਤੀ ਗੱਲਬਾਤ (ਤਸਵੀਰਾਂ)
ਉੱਥੇ ਹੀ ਚੰਡੀਗੜ੍ਹ ਤੋਂ ਭਾਜਪਾ ਦੇ ਉਮੀਦਵਾਰ ਸੰਜੇ ਟੰਡਨ ਵੀ ਆਪਣੇ ਪਰਿਵਾਰ ਸਮੇਤ ਵੋਟ ਪਾਉਣ ਲਈ ਪੋਲਿੰਗ ਬੂਥ 'ਤੇ ਪੁੱਜੇ।

ਸਾਬਕਾ ਕੇਂਦਰੀ ਮੰਤਰੀ ਅਤੇ ਚੰਡੀਗੜ੍ਹ ਦੇ ਸਾਬਕਾ ਸੰਸਦ ਮੈਂਬਰ ਪਵਨ ਕੁਮਾਰ ਬਾਂਸਲ ਨੇ ਵੀ ਆਪਣੇ ਪਰਿਵਾਰ ਸਮੇਤ ਵੋਟ ਪਾਈ। ਵੋਟਾਂ ਲਈ ਲੋਕ ਲੰਬੀਆਂ ਲਾਈਨਾਂ 'ਚ ਖੜ੍ਹੇ ਹੋਏ ਦਿਖਾਈ ਦਿੱਤੇ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਹੁਣ ਤੱਕ ਸਭ ਤੋਂ ਵੱਧ ਵੋਟਿੰਗ, ਜਾਣੋ ਬਾਕੀ ਜ਼ਿਲ੍ਹਿਆਂ ਦਾ ਹਾਲ
ਬਾਪੂਧਾਮ ਕਾਲੋਨੀ 'ਚ ਵੋਟ ਪਾਉਣ ਆਏ ਲੋਕਾਂ ਦਾ ਕਹਿਣਾ ਸੀ ਕਿ ਗਰਮੀ ਜਿੰਨੀ ਮਰਜ਼ੀ ਹੋਵੇ, ਉਹ ਆਪਣੀ ਵੋਟ ਪਾ ਕੇ ਹੀ ਜਾਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੋਕ ਸਭਾ ਚੋਣਾਂ 2024: ਸੰਸਦ ਮੈਂਬਰ ਪਰਨੀਤ ਕੌਰ ਦੀ ਲੋਕਾਂ ਨੂੰ ਖ਼ਾਸ ਅਪੀਲ
NEXT STORY