ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ) : ਪੰਜਾਬ 'ਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਗੁਰੂਹਰਸਹਾਏ 'ਚ ਵੋਟਾਂ ਪੈਣ ਦਾ ਕੰਮ ਜਾਰੀ ਹੈ। ਇਸ ਦੌਰਾਨ ਬਲਾਕ ਸੰਮਤੀ ਉਮੀਦਵਾਰ ਪਰਮਜੀਤ ਕੌਰ ਪਤਨੀ ਗੁਰਮੀਤ ਸਿੰਘ ਸਰਪੰਚ ਬਸਤੀ ਮੱਘਰ ਸਿੰਘ ਵਾਲੀ ਨੇ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਦੇ ਹੋਏ ਵੋਟ ਪਾਈ।
ਇਹ ਵੀ ਪੜ੍ਹੋ : ਪੰਜਾਬ 'ਚ 15 ਦਸੰਬਰ ਤੱਕ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, 9 ਜ਼ਿਲ੍ਹਿਆਂ 'ਚ ਚਿਤਾਵਨੀ ਜਾਰੀ
ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ 'ਚ ਪਹਿਲੀ ਵਾਰ ਇਸ ਤਰ੍ਹਾਂ ਹੋਇਆ ਹੈ ਕਿ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੀ ਸਰਕਾਰਾਂ'ਚ ਜਿਸ ਦਾ ਜ਼ੋਰ ਹੁੰਦਾ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ਰਾਬ ਖ਼ਰੀਦਣ ਲਈ ਨਵੀਆਂ ਗਾਈਡਲਾਈਨਜ਼ ਜਾਰੀ! ਪੈੱਗ ਲਾਉਣ ਦੇ ਸ਼ੌਕੀਨ ਦੇਣ ਧਿਆਨ
ਉਹ ਆਪਣੇ ਡੰਡੇ ਦੇ ਦਮ ਨਾਲ ਆਪਣੇ ਹੀ ਉਮੀਦਵਾਰਾਂ ਨੂੰ ਜੇਤੂ ਕਰਾਰ ਕਰ ਦਿੰਦੇ ਸਨ ਪਰ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ 'ਚ ਪਹਿਲੀ ਵਾਰ ਵੇਖਣ ਨੂੰ ਮਿਲਿਆ ਹੈ ਕਿ ਚੋਣਾਂ ਹੋ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸਾਨੂੰ ਪਿੰਡਾਂ ਵਿੱਚੋਂ ਭਾਰੀ ਬਹੁਮਤ ਮਿਲ ਰਿਹਾ ਹੈ ਅਤੇ ਵੱਡੀ ਲੀਡ ਨਾਲ ਅਸੀਂ ਜਿੱਤ ਪ੍ਰਾਪਤ ਕਰ ਰਹੇ ਹਾਂ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਫੜਿਆ ਗਿਆ ਵੋਟਾਂ 'ਚ ਵੰਡਣ ਲਈ ਆਈ ਸ਼ਰਾਬ ਦਾ ਟਰੱਕ! ਪੁਲਸ ਨੇ ਗ੍ਰਿਫ਼ਤਾਰ ਕੀਤਾ ਮੁਲਜ਼ਮ
NEXT STORY