ਫ਼ਿਰੋਜ਼ਪੁਰ (ਕੁਮਾਰ): ਜ਼ਿਲ੍ਹਾ ਫ਼ਿਰੋਜ਼ਪੁਰ ’ਚ ਅੱਜ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਹੋ ਰਹੀ ਵੋਟਿੰਗ ’ਚ ਹੁਣ ਤੇਜ਼ੀ ਆਉਣ ਲੱਗੀ ਹੈ। ਜਾਣਕਾਰੀ ਮੁਤਾਬਕ ਸੰਘਣੀ ਧੁੰਦ ਹੋਣ ਦੇ ਕਾਰਨ ਵੋਟਿੰਗ ਕਰਨ ਵਾਲੇ ਲੋਕ ਥੋੜੀ ਦੇਰੀ ਨਾਲ ਘਰਾਂ ’ਚੋਂ ਬਾਹਰ ਨਿਕਲੇ ਅਤੇ ਧੁੱਪ ਨਿਕਲਦੇ ਹੀ ਪੋਲਿੰਗ ਬੁੱਥਾਂ ’ਤੇ ਵੋਟਿੰਗ ਕਰਨ ਵਾਲਿਆਂ ਦੀ ਲਾਈਨਾਂ ਲੱਗਣ ਲੱਗੀਆਂ। ਜ਼ਿਲ੍ਹਾ ਚੋਣ ਅਧਿਕਾਰੀ ਫ਼ਿਰੋਜ਼ਪੁਰ ਸਰਦਾਰ ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲ੍ਹੇ ਭਰ ’ਚ ਵੋਟਿੰਗ ਦਾ ਕੰਮ ਸ਼ਾਂਤੀਪੂਰਵਕ ਚੱਲ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਮੁਦਕੀ ’ਚ 57.61 ਫੀਸਦੀ, ਮਮਦੋਟ ’ਚ 60.75 ਫ਼ੀਸਦੀ ਅਤੇ ਤਲਵੰਡੀ ਭਾਈ ’ਚ 37.95 ਫ਼ੀਸਦੀ ਵੋਟਿੰਗ ਹੋ ਚੁੱਕੀ ਹੈ।
ਇਹ ਵੀ ਪੜ੍ਹੋ: ਮੋਗਾ: ਵੋਟ ਪਾਉਣ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਦਰਦਨਾਕ ਹਾਦਸਾ, ਪਤਨੀ ਦੀ ਮੌਕੇ ’ਤੇ ਮੌਤ
ਦੱਸਣਯੋਗ ਹੈ ਕਿ ਪੰਜਾਬ ਰਾਜ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੈਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਅਤੇ ਜ਼ਿਮਨੀ ਚੋਣਾਂ ਲਈ ਮਿਤੀ 14 ਫਰਵਰੀ, 2021 ਨੂੰ ਸਵੇਰੇ 08.00 ਵਜੇ ਤੋਂ ਸ਼ਾਮ 04.00 ਵਜੇ ਤਕ ਵੋਟਾਂ ਪੈਣਗੀਆਂ, ਜਿਸ ਸਬੰਧੀ ਪ੍ਰਸ਼ਾਸਨ ਵਲੋੇਂ ਮੁਕੰਮਲ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਰਾਜ ਚੋਣ ਕਮਿਸ਼ਨ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਚੋਣਾਂ ਨੂੰ ਨਿਰਪੱਖ ਅਤੇ ਅਮਨ-ਅਮਾਨ ਨਾਲ ਨੇਪਰੇ ਚੜਾਉਣ ਲਈ ਕੁਲ 30 ਆਈ. ਏ. ਐੱਸ./ਪੀ. ਸੀ. ਐੱਸ. ਅਫਸਰ ਬਤੌਰ ਆਬਜਰਵਰ ਨਿਯੁਕਤ ਕੀਤੇ ਗਏ ਹਨ।
ਇਹ ਵੀ ਪੜ੍ਹੋ: ਗੁਰੂਹਰਸਹਾਏ: ਵਾਰਡ ਨੰਬਰ 13 ਦੀ BJP ਉਮੀਦਵਾਰ ਗੀਤਾ ਰਾਣੀ ’ਤੇ ਸ਼ਰਾਰਤੀ ਅਨਸਰਾਂ ਵਲੋਂ ਹਮਲਾ
ਜਲਾਲਾਬਾਦ ’ਚ ਸ਼ਾਂਤਮਈ ਢੰਗ ਨਾਲ ਹੋ ਰਹੀ ਵੋਟਿੰਗ, ਵੋਟਰਾਂ ’ਚ ਭਾਰੀ ਉਤਸ਼ਾਹ
NEXT STORY