ਪਟਿਆਲਾ (ਪਰਮੀਤ): ਪਟਿਆਲਾ ਦੇ ਸਨੌਰ ਬਲਾਕ ਦੇ ਪਿੰਡ ਖੁੱਡਾ ਵਿਚ ਚੋਣ ਕਮਿਸ਼ਨ ਨੇ ਅੱਜ ਸਵੇਰੇ 8 ਵਜੇ ਤੋਂ ਸ਼ਾਮ 4.00 ਵਜੇ ਤੱਕ ਮੁੜ ਪੋਲਿੰਗ ਦੇ ਹੁਕਮ ਦਿੱਤੇ ਹਨ ਪਰ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਸਕੂਲ ਨੂੰ ਤਾਲਾ ਲਗਾ ਦਿੱਤਾ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੱਲ੍ਹ ਚੱਲੀ ਗੋਲੀ ਦੀ ਘਟਨਾ ਦਾ ਇਨਸਾਫ ਨਹੀਂ ਮਿਲਦਾ, ਉਦੋਂ ਤੱਕ ਵੋਟਾਂ ਨਹੀਂ ਪੈਣ ਦਿੱਤੀਆਂ ਜਾਣਗੀਆਂ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਪਿੰਡਾਂ ਵਿਚ ਅੱਜ ਦੁਬਾਰਾ ਹੋਣਗੀਆਂ ਪੰਚਾਇਤੀ ਚੋਣਾਂ
ਇੱਥੇ ਦੱਸ ਦਈਏ ਕਿ ਕੱਲ੍ਹ ਪਿੰਡ ਦੇ ਬਾਹਰੋਂ ਆਏ ਵਿਅਕਤੀਆਂ ਨੇ ਇੱਥੇ ਗੋਲ਼ੀਆਂ ਚਲਾਈਆਂ ਸਨ, ਜਿਸ ਵਿਚ ਇਕ ਨੌਜਵਾਨ ਜ਼ਖ਼ਮੀ ਹੋ ਗਿਆ ਸੀ। ਇਸ ਕਾਰਨ ਇੱਥੇ ਅੱਜ ਦੁਬਾਰਾ ਵੋਟਿੰਗ ਦੇ ਹੁਕਮ ਦਿੱਤੇ ਗਏ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਚਾਇਤੀ ਚੋਣਾਂ: ਇਸ ਪਿੰਡ 'ਚ ਅਜੇ ਤਕ ਵੀ ਨਹੀਂ ਐਲਾਨਿਆ ਗਿਆ ਨਤੀਜਾ, ਸਾਰੀ ਰਾਤ ਸੜਕ 'ਤੇ ਬੈਠੇ ਰਹੇ ਲੋਕ
NEXT STORY