ਫਾਜ਼ਿਲਕਾ (ਸੁਨੀਲ ਨਾਗਪਾਲ) : ਫਾਜ਼ਿਲਕਾ ਜ਼ਿਲ੍ਹੇ 'ਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਲਈ ਵੋਟਾਂ ਪੈਣ ਦਾ ਕੰਮ ਚੱਲ ਰਿਹਾ ਹੈ। ਪੋਲਿੰਗ ਲਈ ਬਣਾਏ ਗਏ ਬੂਥਾਂ 'ਤੇ ਹੌਲੀ-ਹੌਲੀ ਲੋਕ ਆਉਣੇ ਸ਼ੁਰੂ ਹੋ ਗਏ ਹਨ ਕਿਉਂਕਿ ਜ਼ਿਲ੍ਹੇ ਅੰਦਰ ਅੱਜ ਕਾਫੀ ਜ਼ਿਆਦਾ ਧੁੰਦ ਪਈ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 15 ਦਸੰਬਰ ਤੱਕ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, 9 ਜ਼ਿਲ੍ਹਿਆਂ 'ਚ ਚਿਤਾਵਨੀ ਜਾਰੀ
ਇਸ ਕਾਰਨ ਲੋਕਾਂ ਨੂੰ ਘਰਾਂ 'ਚੋਂ ਬਾਹਰ ਨਿਕਲਣ ਲਈ ਸਮਾਂ ਲੱਗ ਰਿਹਾ ਹੈ। ਜਲਾਲਾਬਾਦ ਦੇ ਪਿੰਡ ਜੈਮਲਵਾਲਾ ਵਿਖੇ ਲੋਕਾਂ ਵਲੋਂ ਪੋਲਿੰਗ ਬੂਥ 'ਤੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ਰਾਬ ਖ਼ਰੀਦਣ ਲਈ ਨਵੀਆਂ ਗਾਈਡਲਾਈਨਜ਼ ਜਾਰੀ! ਪੈੱਗ ਲਾਉਣ ਦੇ ਸ਼ੌਕੀਨ ਦੇਣ ਧਿਆਨ
ਇਸ ਮੌਕੇ ਮੌਜੂਦ ਪੁਲਸ ਅਧਿਕਾਰੀ ਪਰਮਜੀਤ ਸਿੰਘ ਨੇ ਦੱਸਿਆ ਕਿ ਪੋਲਿੰਗ ਬੂਥਾਂ 'ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਸ ਅਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ। ਉਨ੍ਹਾਂ ਕਿਹਾ ਕਿ ਅਤਿ-ਸੰਵੇਦਨਸ਼ੀਲ ਬੂਥਾਂ 'ਤੇ ਵੀ ਉਨ੍ਹਾਂ ਵਲੋਂ ਨਿਗਰਾਨੀ ਰੱਖੀ ਗਈ ਹੈ ਅਤੇ ਹਰ ਪਾਸੇ ਵੋਟਾਂ ਪੈਣ ਦਾ ਕੰਮ ਅਮਨ-ਅਮਾਨ ਨਾਲ ਚੱਲ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਜ਼ਿਲ੍ਹੇ 'ਚ ਵੋਟਾਂ ਪਾਉਣ ਦਾ ਕੰਮ ਜਾਰੀ, 9 ਚੋਣ ਚਿੰਨ੍ਹਾਂ ’ਚ ਸਿਮਟੀ ਸਿਆਸੀ ਜੰਗ
NEXT STORY