ਫਿਰੋਜ਼ਪੁਰ : ਫਿਰੋਜ਼ਪੁਰ ਜ਼ਿਲ੍ਹੇ 'ਚ ਪੰਚਾਇਤੀ ਚੋਣਾਂ ਨੂੰ ਲੈ ਕੇ ਸਵੇਰੇ 8 ਵਜੇ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ। ਲੋਕਾਂ 'ਚ ਵੋਟ ਪਾਉਣ ਨੂੰ ਲੈ ਕੇ ਭਾਰੀ ਉਤਸ਼ਾਹ ਨਜ਼ਰ ਆ ਰਿਹਾ ਹੈ। ਹਰਿਹਰ ਪਿੰਡ 'ਚ ਲੋਕਾਂ ਦੀਆਂ ਵੋਟ ਪਾਉਣ ਲਈ ਲੰਬੀਆਂ ਲਾਈਨਾਂ ਲੱਗ ਗਈਆਂ ਹਨ।
ਇਹ ਵੀ ਪੜ੍ਹੋ : Live Update : ਪੰਜਾਬ 'ਚ ਪੰਚਾਇਤੀ ਚੋਣਾਂ ਲਈ ਪੈ ਰਹੀਆਂ ਵੋਟਾਂ, ਬੂਥਾਂ 'ਤੇ ਲੱਗੀਆਂ ਲੰਬੀਆਂ ਲਾਈਨਾਂ (ਵੀਡੀਓ)
ਜ਼ਿਲ੍ਹੇ ਦੇ ਕੁੱਲ 06 ਬਲਾਕਾਂ ’ਚ ਕੁੱਲ 510 ਪੋਲਿੰਗ ਬੂਥਾਂ ’ਤੇ 441 ਗ੍ਰਾਮ ਪੰਚਾਇਤਾਂ ਦੀਆਂ ਵੋਟਾਂ ਪੈਣਗੀਆਂ। ਐੱਸ. ਐੱਸ. ਪੀ. ਫਿਰੋਜ਼ਪੁਰ ਸੌਮਿਆ ਮਿਸ਼ਰਾ ਨੇ ਦੱਸਿਆ ਕਿ ਚੋਣਾਂ ਦੌਰਾਨ ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ ਲਈ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹੇ ’ਚ ਪੁਲਸ ਮੁਲਾਜ਼ਮਾਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ : ਟਾਂਡਾ ਦੇ ਪਿੰਡਾਂ ਚ ਸਰਪੰਚੀ ਲਈ ਹੋਣਗੇ ਸਖ਼ਤ ਮੁਕਾਬਲੇ, ਹਰ ਪਾਸੇ ਪੁਲਸ ਤਾਇਨਾਤ
ਪੰਚਾਇਤ ਚੋਣਾਂ ਨੂੰ ਲੈ ਕੇ ਪੈਟਰੋਲਿੰਗ ਪਾਰਟੀਆ ਬਣਾਈਆਂ ਗਈਆਂ ਹਨ, ਜਿਨ੍ਹਾਂ ਨੂੰ ਡੀ. ਐੱਸ. ਪੀਜ਼ ਅਤੇ ਐੱਸ. ਪੀ. ਸੁਪਰਵਾਈਜ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਅਤੇ ਅਤਿਸੰਵੇਦਨਸ਼ੀਲ ਪੋਲਿੰਗ ਕੇਂਦਰਾਂ ’ਤੇ ਵਿਸ਼ੇਸ਼ ਤੌਰ ’ਤੇ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੋਟਾਂ ਮੌਕੇ ਅਮਨ-ਸ਼ਾਂਤੀ ਬਣਾਈ ਰੱਖਣ ਲਈ ਤਾਇਨਾਤ 2300 ਪੁਲਸ ਮੁਲਾਜ਼ਮ
NEXT STORY