ਮੋਹਾਲੀ (ਨਿਆਮੀਆਂ) : 72ਵੇਂ ਗਣਤੰਤਰ ਦਿਹਾੜੇ ਮੌਕੇ ਸਥਾਨਕ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ ਫ਼ੇਜ਼-6 ਮੋਹਾਲੀ 'ਚ ਸੂਬਾ ਪੱਧਰੀ ਸਮਾਗਮ ਆਯੋਜਿਤ ਕੀਤਾ ਜਾਵੇਗਾ। ਇਸ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਕੌਮੀ ਝੰਡਾ ਲਹਿਰਾਉਣਗੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਣਤੰਤਰ ਦਿਹਾੜੇ ਦੇ ਸਮਾਗਮ ਦੇ ਮੱਦੇਨਜ਼ਰ ਲੋਂੜੀਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਗਣਤੰਤਰ ਦਿਹਾੜੇ 'ਤੇ ਅਟਾਰੀ ਬਾਰਡਰ ਦੀ ਪਰੇਡ ਨਹੀਂ ਦੇਖ ਸਕਣਗੇ ਦਰਸ਼ਕ, ਜਾਣੋ ਕਾਰਨ
ਸਮਾਗਮ ਦੀ ਫੁੱਲ ਡਰੈੱਸ ਰਹਿਰਸਲ ਦਾ ਜਾਇਜ਼ਾ ਲੈਣ ਉਪਰੰਤ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਸੂਬਾ ਪੱਧਰੀ ਸਮਾਗਮ ਨੂੰ ਮੁੱਖ ਰੱਖਦਿਆਂ ਸੁਰੱਖਿਆ ਅਤੇ ਹੋਰ ਲੋਂੜੀਦੇ ਇੰਤਜ਼ਾਮ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਕੋਵਿਡ-19 ਦੇ ਚੱਲਦਿਆਂ ਸਮਾਗਮ ਦੌਰਾਨ ਕੋਈ ਵੱਡਾ ਜਨਤਕ ਇਕੱਠ ਨਹੀਂ ਕੀਤਾ ਜਾਵੇਗਾ ਪਰ ਸਮਾਗਮ ਪੂਰੀ ਦੇਸ਼ ਭਗਤੀ ਅਤੇ ਜੋਸ਼ ਨਾਲ ਬੇਹੱਦ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਜਾਵੇਗਾ।
ਇਹ ਵੀ ਪੜ੍ਹੋ : ਉਸਾਰੀ ਕਾਮਿਆਂ ਦੀਆਂ ਧੀਆਂ ਦੇ ਵਿਆਹ ਲਈ 'ਕੈਪਟਨ' ਦਾ ਵੱਡਾ ਐਲਾਨ, ਸ਼ਗਨ ਸਕੀਮ 'ਚ ਕੀਤਾ ਵਾਧਾ
ਕੋਵਿਡ-19 ਸਬੰਧੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ। ਸਮਾਗਮ 'ਚ ਸ਼ਾਮਲ ਹੋਣ ਵਾਲੇ ਹਰੇਕ ਅਧਿਕਾਰੀ, ਕਰਮਚਾਰੀ ਦੀ ਸਕਰੀਨਿੰਗ ਕੀਤੀ ਜਾਵੇਗੀ ਅਤੇ ਇਸ ਮੰਤਵ ਲਈ 4 ਸਕਰੀਨਿੰਗ ਟੀਮਾਂ ਸਮਾਗਮ ਸਥਾਨ ’ਤੇ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਸਮਾਗਮ ਦੌਰਾਨ ਕੋਈ ਸੱਭਿਆਚਾਰਕ ਪ੍ਰੋਗਰਾਮ ਨਹੀਂ ਪੇਸ਼ ਕੀਤਾ ਜਾਵੇਗਾ ਪਰ ਪੁਲਸ ਅਤੇ ਐੱਨ. ਸੀ. ਸੀ. ਵੱਲੋਂ ਮਾਰਚ ਪਾਸਟ ਕੀਤੀ ਜਾਵੇਗੀ ਅਤੇ ਸਮਾਜਿਕ/ਲੋਕ ਹਿੱਤ ਮੁੱਦਿਆਂ ’ਤੇ ਵੱਖ-ਵੱਖ ਮਹਿਕਮਿਆਂ ਵੱਲੋਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ : 'ਟਰੈਕਟਰ ਪਰੇਡ' 'ਚ ਸ਼ਾਮਲ ਹੋਣ ਲਈ 'ਕਿਸਾਨ' ਦਾ ਜਨੂੰਨ, 2 ਲੱਖ ਖਰਚ ਕੇ ਟਰਾਲੀ ਦੀ ਬਣਾ ਦਿੱਤੀ ਬੱਸ (ਤਸਵੀਰਾਂ)
ਪਰੇਡ ਦੀ ਅਗਵਾਈ ਨੌਜਵਾਨ ਮਹਿਲਾ ਡੀ. ਐੱਸ. ਪੀ. ਰੁਪਿੰਦਰਦੀਪ ਕੌਰ ਸੋਹੀ ਵੱਲੋਂ ਕੀਤੀ ਜਾਵੇਗੀ ਅਤੇ ਪੁਲਸ ਰੀਕਿਰੂਟ ਨਿੰਗ ਸੈਂਟਰ (ਪੀ. ਆਰ. ਟੀ. ਸੀ.) ਜਹਾਨਖੇਲ੍ਹਾਂ ਦੀਆਂ ਟੁਕੜੀਆਂ ਅਤੇ ਯੂ. ਟੀ. ਚੰਡੀਗੜ੍ਹ ਪੁਲਸ ਦੀ ਟੁਕੜੀ ਵੀ ਇਸ ਮੌਕੇ ਮਾਰਚ ਪਾਸਟ 'ਚ ਸ਼ਾਮਲ ਹੋਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਿਤ ਪ੍ਰਸ਼ਾਦ ਆਈ. ਜੀ. ਰੋਪੜ ਰੇਜ਼, ਐੱਸ. ਐੱਸ. ਪੀ. ਸਤਿੰਦਰ ਸਿੰਘ, ਏ. ਡੀ. ਸੀ. (ਜ) ਆਸ਼ਿਕਾ ਜੈਨ, ਏ. ਡੀ. ਸੀ. (ਡੀ) ਰਾਜੀਵ ਕੁਮਾਰ ਗੁਪਤਾ ਅਤੇ ਜ਼ਿਲ੍ਹੇ ਦੇ ਵੱਖ-ਵੱਖ ਮਹਿਕਮਿਆਂ ਦੇ ਮੁਖੀ ਹਾਜ਼ਰ ਸਨ।
ਨੋਟ : ਗਣਤੰਤਰ ਦਿਹਾੜੇ ਮੌਕੇ ਮਨਾਏ ਜਾ ਰਹੇ ਸੂਬਾ ਪੱਧਰੀ ਸਮਾਗਮ ਬਾਰੇ ਦਿਓ ਰਾਏ
ਗਣਤੰਤਰ ਦਿਹਾੜੇ 'ਤੇ ਅਟਾਰੀ ਬਾਰਡਰ ਦੀ ਪਰੇਡ ਨਹੀਂ ਦੇਖ ਸਕਣਗੇ ਦਰਸ਼ਕ, ਜਾਣੋ ਕਾਰਨ
NEXT STORY