ਮੋਹਾਲੀ (ਨਿਆਮੀਆਂ) : ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੇ ਅੱਜ ਮੋਹਾਲੀ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਵਿਖੇ ਗਣਤੰਤਰ ਦਿਵਸ ਸਬੰਧੀ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਝੰਡਾ ਲਹਿਰਾਇਆ।
ਇਸ ਮੌਕੇ ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ 'ਚ ਯੋਗਦਾਨ ਪਾਉਣ ਵਾਲੇ ਸਾਰੇ ਹੀ ਲੋਕਾਂ ਦਾ ਧੰਨਵਾਦ ਕੀਤਾ ਅਤੇ ਦੇਸ਼ ਦੀਆਂ ਸਰਹੱਦਾਂ 'ਤੇ ਡਟੇ ਕਿਸਾਨਾਂ ਦੀ ਤਾਰੀਫ਼ ਕਰਦਿਆਂ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੈ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਣਾਈ ਰੱਖਣ 'ਚ ਕਿਸਾਨਾਂ ਦਾ ਬਹੁਤ ਵੱਡਾ ਯੋਗਦਾਨ ਹੈ।
ਉਨ੍ਹਾਂ ਕਿਹਾ ਕਿ 'ਜੈ ਜਵਾਨ ਜੈ ਕਿਸਾਨ' ਦਾ ਨਾਅਰਾ ਪੂਰੇ ਦੇਸ਼ 'ਚ ਲਾਇਆ ਜਾਂਦਾ ਹੈ ਅਤੇ ਪੰਜਾਬ ਦੇ ਲੋਕਾਂ ਨੇ ਇਸ ਨੂੰ ਪੂਰੀ ਤਰ੍ਹਾਂ ਸਾਰਥਕ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਹਮੇਸ਼ਾਂ ਹੀ ਦੇਸ਼ ਦੀ ਤਰੱਕੀ 'ਚ ਵੱਧ-ਚੜ੍ਹ ਕੇ ਹਿੱਸਾ ਲਿਆ ਹੈ।
ਰਾਜਪਾਲ ਨੇ ਕਿਹਾ ਪਿਛਲੇ ਕੁੱਝ ਸਮੇਂ ਤੋਂ ਕਿਸਾਨਾਂ ਦੀਆਂ ਚੱਲ ਰਹੀਆਂ ਸਮੱਸਿਆਵਾਂ ਦਾ ਹੱਲ ਜ਼ਰੂਰ ਨਿਕਲੇਗਾ। ਇਸ ਮੌਕੇ ਉਨ੍ਹਾਂ ਨੇ ਕਿਸਾਨੀ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਲਾਲ ਕਿਲ੍ਹੇ ’ਤੇ ਪਹੁੰਚੇ ਨੌਜਵਾਨਾਂ ਨੂੰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਵੱਡੀ ਅਪੀਲ
NEXT STORY