ਅੰਮ੍ਰਿਤਸਰ (ਸਰਬਜੀਤ) : ਦੇਸ਼ ਦੇ ਚੀਫ਼ ਜਸਟਿਸ ਐੱਨ. ਵੀ. ਰਮਨਾ 2 ਦਿਨਾ ਅੰਮ੍ਰਿਤਸਰ ਦੌਰੇ ’ਤੇ ਅੱਜ ਸ੍ਰੀ ਗੁਰੂ ਰਾਮਦਾਸ ਜੀ ਹਵਾਈ ਅੱਡਾ ਅੰਮ੍ਰਿਤਸਰ ਪੁੱਜੇ, ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਤੋਂ ਬਾਅਦ ਚੀਫ਼ ਜਸਟਿਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਜਲ੍ਹਿਆਂਵਾਲਾ ਬਾਗ ਵੀ ਗਏ।

ਖ਼ਬਰ ਇਹ ਵੀ : ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ
ਮੁੱਖ ਮੰਤਰੀ ਨੇ ਜਸਟਿਸ ਐੱਨ. ਵੀ. ਰਮਨਾ ਨੂੰ ਗੁਲਦਸਤਾ ਭੇਟ ਕਰਕੇ ਸੂਬੇ ਦੀ ਪਲੇਠੀ ਫੇਰੀ ‘ਤੇ ਆਉਣ ਲਈ ਉਨ੍ਹਾਂ ਦਾ ਸਵਾਗਤ ਕੀਤਾ। ਮੁੱਖ ਮੰਤਰੀ ਨੇ ਚੀਫ਼ ਜਸਟਿਸ ਨੂੰ ਸੂਬੇ ਵੱਲੋਂ ਪਿਆਰ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਵੀ ਦਿੱਤਾ। ਇਸ ਦੌਰਾਨ ਉਹ ਵਾਹਗਾ ਬਾਰਡਰ 'ਤੇ ਰੀਟ੍ਰੀਟ ਸੈਰਾਮਨੀ ਦੇਖਣ ਵੀ ਪਹੁੰਚੇ ਅਤੇ ਉਥੇ ਪਾਕਿ ਰੇਂਜਰਾਂ ਨਾਲ ਵਾਰਤਾਲਾਪ ਵੀ ਕੀਤਾ।

ਇਹ ਵੀ ਪੜ੍ਹੋ : ਸੁਨੀਲ ਜਾਖੜ ਖ਼ਿਲਾਫ਼ SC ਕਮਿਸ਼ਨ ਵੱਲੋਂ ਜਲੰਧਰ ਪੁਲਸ ਨੂੰ ਨੋਟਿਸ ਜਾਰੀ, ਜਾਣੋ ਪੂਰਾ ਮਾਮਲਾ
ਪੁਰਾਣੀ ਰੰਜਿਸ਼ ਦੇ ਚੱਲਦਿਆਂ ਵਿਅਕਤੀ ਨੂੰ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਜ਼ਖਮੀ
NEXT STORY