ਡੇਰਾਬੱਸੀ (ਅਨਿਲ ਸ਼ਰਮਾ) : 'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਸਮੂਹ ਸਿੱਖ ਸੰਗਤਾਂ ਅਤੇ ਦੇਸ਼-ਵਿਦੇਸ਼ 'ਚ ਵੱਸਦੀ ਨਾਨਕ ਨਾਮ ਲੇਵਾ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਗਈਆਂ। ਪਾਰਟੀ ਆਗੂਆਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਬਾਣੀ ਅਤੇ ਵਿਚਾਰਧਾਰਾ ਰਾਹੀਂ ਸਮੁੱਚੀ ਮਨੁੱਖਤਾ ਨੂੰ ਸਰਬੱਤ ਦੇ ਭਲੇ, ਬਰਾਬਰੀ, ਸੱਚ ਅਤੇ ਸੇਵਾ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਸਮੇਂ ਦੀ ਮੁੱਖ ਲੋੜ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਅਤੇ ਸੂਬਾ ਕਾਰਜਕਾਰਨੀ ਕਮੇਟੀ ਦੇ ਮੈਂਬਰ ਜਸ਼ਨਦੀਪ ਸਿੰਘ ਸੰਧੂ ਨੇ ਦੱਸਿਆ ਕਿ ਪਾਰਟੀ ਵੱਲੋਂ ‘ਵਹੀਰ’ ਨਾਮ ਦੀ ਮੋਬਾਇਲ ਐਪ ਵੀ ਲਾਂਚ ਕੀਤੀ ਗਈ ਹੈ। ਇਸ ਦਾ ਮੁੱਖ ਮਕਸਦ ਪਾਰਟੀ ਨਾਲ ਜੁੜਨ ਦੇ ਚਾਹਵਾਨ ਲੋਕਾਂ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਆਸਾਨ ਬਣਾਉਣਾ ਹੈ। ਇਸ ਐਪ ਰਾਹੀਂ ਲੋਕ ਘਰ ਬੈਠੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਣਗੇ ਅਤੇ ਡਿਜੀਟਲ ਮਾਧਿਅਮ ਰਾਹੀਂ ਪਾਰਟੀ ਨਾਲ ਜੁੜ ਸਕਣਗੇ। ਉਨ੍ਹਾਂ ਕਿਹਾ ਕਿ ਇਹ ਪਹਿਲ ਪਾਰਟੀ ਦੇ ਸੰਗਠਨਾਤਮਕ ਕੰਮਾਂ ਅਤੇ ਲੋਕਾਂ ਨਾਲ ਸੰਪਰਕ ਨੂੰ ਹੋਰ ਮਜ਼ਬੂਤ ਕਰੇਗੀ।
ਉਨ੍ਹਾਂ ਭਾਜਪਾ ਅਤੇ ਅਕਾਲੀ ਦਲ ਵਿਚਕਾਰ ਹੋਏ ਸਿਆਸੀ ਗਠਜੋੜ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਇਸ ਨੂੰ ਕਿਸਾਨ ਅੰਦੋਲਨ ਦੇ ਇਤਿਹਾਸਕ ਪਿਛੋਕੜ 'ਚ ਦੇਖਣ ਦੀ ਲੋੜ ਹੈ। ਕਿਸਾਨ ਅੰਦੋਲਨ ਦੌਰਾਨ 600 ਤੋਂ ਵੱਧ ਕਿਸਾਨਾਂ ਦੀਆਂ ਜਾਨਾਂ ਗਈਆਂ ਸਨ। ਅਜਿਹੇ ਵਿੱਚ ਕਿਸਾਨਾਂ ਦੀਆਂ ਕੁਰਬਾਨੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਦਰਦ ਨੂੰ ਨਜ਼ਰ-ਅੰਦਾਜ਼ ਕਰਕੇ ਸਿਆਸੀ ਸਮਝੌਤੇ ਕਰਨਾ ਉਚਿਤ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸਾਨ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਅਤੇ ਬਣਦਾ ਸਨਮਾਨ ਦਿੱਤਾ ਜਾਵੇ।
ਛੱਤ 'ਤੇ ਬੈਠੀ ਔਰਤ ਨੂੰ ਗੋਲੀ ਲੱਗਣ ਦਾ ਮਾਮਲਾ, ਪੁਲਸ ਨੇ ਅਣਪਛਾਤੇ ਖ਼ਿਲਾਫ਼ ਦਰਜ ਕੀਤੀ FIR
NEXT STORY