ਅੰਮ੍ਰਿਤਸਰ(ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਨੂੰ ਈਰਾਨ ਅਤੇ ਇਜ਼ਰਾਈਲ ਵਿਚ ਚੱਲ ਰਹੇ ਆਪਸੀ ਜੰਗ ਵਾਲੇ ਹਾਲਾਤ ਦੇ ਮੱਦੇਨਜ਼ਰ ਉਥੇ ਸਥਿਤ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤੁਰੰਤ ਢੁੱਕਵੇਂ ਕਦਮ ਚੁੱਕਣ ਲਈ ਕਿਹਾ ਹੈ।
ਇਹ ਵੀ ਪੜ੍ਹੋ-ਪੰਜਾਬ: ਗੁਰਦਾਸਪੁਰ ਦੇ ਮੁੰਡੇ ਦੀ ਹੁਸ਼ਿਆਰਪੁਰ ਤੋਂ ਅਜਿਹੀ ਹਾਲਤ 'ਚ ਮਿਲੀ ਲਾਸ਼, ਖ਼ਬਰ ਜਾਣ ਖੜ੍ਹੇ ਹੋ ਜਾਣਗੇ ਰੌਂਗਟੇ
ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਕੌਮ ਲਈ ਸਰਵਉੱਚ ਹਨ, ਜਿਨ੍ਹਾਂ ਦਾ ਸਤਿਕਾਰ ਤੇ ਸੁਰੱਖਿਆ ਸਿੱਖ ਪੰਥ ਲਈ ਸਭ ਤੋਂ ਅਹਿਮ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਈਰਾਨ ਤੇ ਇਜ਼ਰਾਈਲ ਵਿਚ ਜੰਗ ਦੇ ਨਾਜ਼ੁਕ ਹਾਲਾਤ ਕਾਰਨ ਉਥੇ ਸਥਿਤ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ।
ਇਹ ਵੀ ਪੜ੍ਹੋ-ਵਾਲੀਬਾਲ ਪਲੇਅਰ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ, ਸਾਹਮਣੇ ਆਈਆਂ ਅਹਿਮ ਗੱਲਾਂ
ਉਨ੍ਹਾਂ ਅੱਗੇ ਕਿਹਾ ਕਿ ਭਾਰਤ ਸਰਕਾਰ ਨੂੰ ਆਪਣੇ ਕੂਟਨੀਤਕ ਸਬੰਧਾਂ ਅਤੇ ਅੰਤਰਰਾਸ਼ਟਰੀ ਮੰਚਾਂ ਦੀ ਵਰਤੋਂ ਕਰਦਿਆਂ ਈਰਾਨ ਅਤੇ ਇਜ਼ਰਾਈਲ ਦੀਆਂ ਸਰਕਾਰਾਂ ਨਾਲ ਸੰਪਰਕ ਕਰਕੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਾ ਪਹੁੰਚੇ ਅਤੇ ਉਨ੍ਹਾਂ ਦਾ ਸਤਿਕਾਰ ਬਣਿਆ ਰਹੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ’ਤੇ ਨੇੜਿਓਂ ਨਜ਼ਰ ਰੱਖ ਰਹੀ ਹੈ ਅਤੇ ਭਾਰਤ ਸਰਕਾਰ ਤੋਂ ਉਮੀਦ ਕਰਦੀ ਹੈ ਕਿ ਇਸ ਸੰਵੇਦਨਸ਼ੀਲ ਮਾਮਲੇ ’ਤੇ ਤੁਰੰਤ ਕਾਰਵਾਈ ਕਰੇਗੀ।
ਇਹ ਵੀ ਪੜ੍ਹੋ-ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Punjab: Love Marriage ਤੋਂ 15 ਦਿਨ ਬਾਅਦ ਹੀ ਮੁੰਡੇ ਦਾ ਕਤਲ!
NEXT STORY