ਜਲਾਲਾਬਾਦ (ਸੇਤੀਆ) : ਪੰਜਾਬ ਸਰਕਾਰ ਵਲੋਂ ਨਸ਼ੇ ਖਿਲਾਫ ਵਿੱਡੀ ਗਈ ਮੁਹਿੰਮ ਵਾਰ. ਆਨ. ਡਰੱਗ ਦੇ ਤਹਿਤ ਸੋਮਵਾਰ ਨੂੰ ਸਥਾਨਕ ਹਰਕ੍ਰਿਸ਼ਨ ਰਿਜ਼ਾਰਟ ਵਿਚ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਐੱਸ. ਡੀ. ਐੱਮ. ਪਿਰਥੀ ਸਿੰਘ, ਡੀ. ਐੱਸ. ਪੀ. ਅਮਰਜੀਤ ਸਿੰਘ ਤੋਂ ਇਲਾਵਾ ਕਾਂਗਰਸੀ ਆਗੂ ਵੀ ਮੌਜੂਦ ਸਨ। ਸੈਮੀਨਾਰ ਦੌਰਾਨ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਅਤੇ ਪਿੰਡਾਂ ਤੋਂ ਲੋਕ ਸੈਮੀਨਾਰ ਵਿਚ ਭਾਗ ਲੈਣ ਲਈ ਪਹੁੰਚੇ ਪਰ ਦੂਜੇ ਪਾਸੇ ਸੈਮੀਨਾਰ ਦੌਰਾਨ ਜ਼ਿਲਾ ਪੁਲਸ ਅਧਿਕਾਰੀ ਅਤੇ ਜ਼ਿਲਾ ਡਿਪਟੀ ਕਮਿਸ਼ਨਰ ਦੇ ਨਾ ਪਹੁੰਚਣ ਕਾਰਨ ਲੋਕਾਂ ਵਿਚ ਕਾਫੀ ਨਿਰਾਸ਼ਾ ਦਾ ਆਲਮ ਰਿਹਾ। ਇਸ ਸੰਬੰਧੀ ਜਦੋਂ ਮੌਕੇ 'ਤੇ ਮੌਜੂਦ ਅਧਿਕਾਰੀਆਂ ਨੂੰ ਜ਼ਿਲਾ ਪੁਲਸ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਗੈਰ ਮੌਜੂਦਗੀ ਬਾਰੇ ਪੁੱਛਣ ਦੀ ਕੋਸ਼ਿਸ਼ ਕੀਤੀ ਗਈ ਤਾਂ ਕਿਸੇ ਵੀ ਅਧਿਕਾਰੀ ਨੇ ਇਸ ਸੰਬੰਧੀ ਸਪੱਸ਼ਟ ਜਵਾਬ ਨਹੀਂ ਦਿੱਤਾ ਅਤੇ ਪੁਲਸ ਵਲੋਂ ਇਹ ਕਿਹਾ ਗਿਆ ਇਹ ਸੈਮੀਨਾਰ ਐੱਸ. ਡੀ. ਐੱਮ. ਦਫਤਰ ਵਲੋਂ ਹੈ ਜਦਕਿ ਐੱਸ. ਡੀ. ਐੱਮ. ਦਫਤਰ ਦੇ ਕਰਮਚਾਰੀਆਂ ਦਾ ਕਹਿਣਾ ਹੈ ਕਿ ਇਹ ਪ੍ਰੋਗਰਾਮ ਪੁਲਸ ਪ੍ਰਸ਼ਾਸਨ ਵਲੋਂ ਫਾਰਮ ਭਰੇ ਜਾਣ ਦਾ ਰੱਖਿਆ ਗਿਆ ਹ।
ਇਸ ਮੌਕੇ ਐੱਸ. ਡੀ. ਐੱਮ. ਪਿਰਥੀ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨੌਜਵਾਨ ਪੀੜ੍ਹੀ ਨੂੰ ਨਸ਼ੇ ਤੋਂ ਦੂਰ ਕਰਨ ਅਤੇ ਹੋਰਨਾਂ ਨੌਜਵਾਨਾਂ ਨੂੰ ਇਸ ਮੁਹਿੰਮ ਵਿਚ ਸ਼ਾਮਿਲ ਕਰਨ ਲਈ ਵਾਰ. ਆਨ. ਡਰੱਗ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਦੇ ਤਹਿਤ ਅੱਜ ਦੇ ਸੈਮੀਨਾਰ ਦੌਰਾਨ ਕਰੀਬ 1200 ਲੋਕਾਂ ਦੇ ਫਾਰਮ ਭਰੇ ਗਏ ਹਨ ।
ਇਸ ਮੌਕੇ ਜਦੋਂ ਕਾਂਗਰਸ ਦੇ ਸੂਬਾ ਬੁਲਾਰੇ ਰਾਜ ਬਖਸ਼ ਕੰਬੋਜ ਨਾਲ ਲੋਕਾਂ ਦੀ ਸ਼ਮੂਲੀਅਤ ਘੱਟ ਹੋਣ ਸੰਬੰਧੀ ਪੁੱਛਿਆ ਗਿਆ ਤਾਂ ਲੋਕਲ ਪੁਲਸ ਅਤੇ ਪ੍ਰਸ਼ਾਸਨ ਦੀ ਨਾਕਾਮੀ ਨੂੰ ਬਿਆਨ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਵੀ ਸੈਮੀਨਾਰ ਸੰਬੰਧੀ ਸੂਚਿਤ ਨਹੀਂ ਕੀਤਾ ਗਿਆ ਅਤੇ ਆਮ ਪਬਲਿਕ ਨਾਲ ਕਿਸ ਤਰ੍ਹਾਂ ਦੱਸਿਆ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਜੋ ਮੁਹਿੰਮ ਪੰਜਾਬ ਸਰਕਾਰ ਵਲੋਂ ਵਿੱਡੀ ਗਈ ਹੈ ਉਸਨੂੰ ਸਫਲ ਬਨਾਉਣ ਲਈ ਹਰ ਤਰ੍ਹਾਂ ਉਪਰਾਲੇ ਕਰਨ ਪਰ ਜੇਕਰ ਆਮ ਪਬਲਿਕ ਨੂੰ ਹੀ ਦਰਕਿਨਾਰ ਕੀਤਾ ਜਾਣ ਲੱਗਿਆ ਤਾਂ ਫਿਰ ਕਿਸ ਤਰ੍ਹਾਂ ਲੋਕ ਇਸ ਮੁਹਿੰਮ ਨਾਲ ਜੁੜ ਪਾਉਣਗੇ।
21 ਨੂੰ ਹੋਵੇਗਾ ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਵੱਲੋਂ ਪੰਜਾਬ ਪੱਧਰੀ ਰੋਸ ਪ੍ਰਦਰਸ਼ਨ
NEXT STORY