ਪਟਿਆਲਾ (ਬਲਜਿੰਦਰ) : ਪੰਜਾਬ ਪੁਲਸ ਵਲੋਂ ਨਸ਼ੇ ਖ਼ਿਲਾਫ਼ ਸੁਰੂ ਕੀਤੀ ਮੁਹਿੰਮ 'ਯੁੱਧ ਨਸ਼ੇ ਵਿਰੁੱਧ' ਤਹਿਤ ਪਟਿਆਲਾ ਪੁਲਸ ਵੱਲੋਂ ਅੱਜ ਸ਼ਹਿਰ ਦੇ ਰੋੜੀ ਕੁੱਟ ਮੁਹੱਲਾ ਵਿਖੇ ਵੱਡਾ ਸਰਚ ਆਪਰੇਸ਼ਨ ਚਲਾਇਆ ਗਿਆ ਜਿਸ ਦੀ ਅਗਵਾਈ ਖੁਦ ਡੀ. ਆਈ. ਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਅਤੇ ਐੱਸਐੱਸਪੀ ਡਾਕਟਰ ਨਾਨਕ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਪਟਿਆਲਾ ਪੁਲਸ ਵੱਲੋਂ ਪੂਰੇ ਇਲਾਕੇ ਦੀ ਸਰਚ ਕੀਤੀ ਜਾ ਰਹੀ ਹੈ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡੀ. ਆਈ. ਜੀ. ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਜਿਹੜੇ ਵੀ ਨਸ਼ਾ ਤਸਕਰ ਵੱਲੋਂ ਨਸ਼ੇ ਦੇ ਪੈਸੇ ਨਾਲ ਆਪਣੀਆਂ ਜਾਇਦਾਦਾਂ ਬਣਾਈਆਂ ਹੋਈਆਂ ਹਨ ਉਨ੍ਹਾਂ ਖ਼ਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਐਨਕਾਉਂਟਰ ਸਪੈਸ਼ਲਿਸਟ ਬਿਕ੍ਰਮਜੀਤ ਸਿੰਘ ਬਰਾੜ ਨੇ ਕਰ 'ਤੀ ਵੱਡੀ ਕਾਰਵਾਈ, ਤਾਬੜ-ਤੋੜ ਚੱਲੀਆਂ ਗੋਲ਼ੀਆਂ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ. ਜੀ. ਪੀ. ਪੰਜਾਬ ਵੱਲੋਂ ਸਾਫ ਤੌਰ 'ਤੇ ਨਿਰਦੇਸ਼ ਹਨ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਨਾ ਬਖਸ਼ਿਆ ਜਾਵੇ। ਇਸ ਲਈ ਪਟਿਆਲਾ ਪੁਲਸ ਜਿਹੜੇ ਵੀ ਨਸ਼ੇ ਦੇ ਕਾਰੋਬਾਰ ਲਈ ਇਲਾਕੇ ਜਾਣੇ ਜਾਂਦੇ ਹਨ ਉਨ੍ਹਾਂ ਦਾ ਸਰਚ ਆਪਰੇਸ਼ਨ ਚਲਾ ਕੇ ਉਥੇ ਵੱਡੇ ਪੱਧਰ 'ਤੇ ਚੈਕਿੰਗ ਕੀਤੀ ਜਾ ਰਹੀ ਹੈ। ਐੱਸਐੱਸਪੀ ਡਾਕਟਰ ਨਾਨਕ ਸਿੰਘ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਦੋ ਦਿਨ ਪਹਿਲਾਂ ਇਕ ਨਸ਼ਾ ਤਸਕਰ ਦੀ ਜਾਇਦਾਦ ਨੂੰ ਤੋੜਿਆ ਗਿਆ ਜਿਹੜੀ ਜਾਇਦਾਦ ਉਸ ਨੇ ਨਸ਼ਾ ਵੇਚ ਕੇ ਬਣਾਈ ਸੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ : 'ਯੁੱਧ ਨਸ਼ੇ ਵਿਰੁੱਧ' ਮੁਹਿੰਮ ਤਹਿਤ ਪੰਜਾਬ ਭਰ 'ਚ ਪੁਲਸ ਦੀ ਰੇਡ, 12000 ਤੋਂ ਵੱਧ ਅਧਿਕਾਰੀ ਮੈਦਾਨ 'ਚ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਯੁੱਧ ਨਸ਼ੇ ਵਿਰੁੱਧ' ਮੁਹਿੰਮ ਤਹਿਤ ਪੰਜਾਬ ਭਰ 'ਚ ਪੁਲਸ ਦੀ ਰੇਡ, 12000 ਤੋਂ ਵੱਧ ਅਧਿਕਾਰੀ ਮੈਦਾਨ 'ਚ
NEXT STORY