ਮੋਗਾ (ਕਸ਼ਿਸ਼) : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਦੇ ਸਰਕਾਰੀ ਦਾਅਵਿਆਂ ਦੇ ਉਲਟ ਮੋਗਾ ਵਿਚ ਨਸ਼ੇ ਦੀ ਗੰਭੀਰ ਸਥਿਤੀ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਤਾਜ਼ਾ ਮਾਮਲੇ ਵਿਚ ਮੋਗਾ ਦੇ ਸਾਧਾਂ ਵਾਲੀ ਬਸਤੀ ਇਲਾਕੇ ਦੇ ਨੇੜੇ ਜੋ ਕਿ ਨਸ਼ੇ ਦਾ ਇਕ ਵੱਡਾ ਹਾਟਸਪਾਟ ਮੰਨਿਆ ਜਾਂਦਾ ਹੈ, ਇਕ ਨੌਜਵਾਨ ਅਤੇ ਮੁਟਿਆਰ ਨਸ਼ੇ ਦੀ ਹਾਲਤ ਵਿਚ ਸੜਕ ’ਤੇ ਪਏ ਦਿਖਾਈ ਦਿੱਤੇ। ਇਸ ਘਟਨਾ ਨੇ ਇਲਾਕੇ ਵਿਚ ਦਹਿਸ਼ਤ ਅਤੇ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਮੋਗਾ ਵਿਚ ਇਕ ਨੌਜਵਾਨ ਦੀ ਨਸ਼ੇ ਦੀ ਹਾਲਤ ਵਿਚ ਵੀਡੀਓ ਸੋਸ਼ਲ ਮੀਡੀਆ ’ਤੇ ਕਾਫੀ ਵਾਇਰਲ ਹੋਈ ਸੀ। ਵਾਰ-ਵਾਰ ਸਾਹਮਣੇ ਆ ਰਹੀਆਂ ਅਜਿਹੀਆਂ ਘਟਨਾਵਾਂ ਕਾਰਨ ਹੁਣ ਸਰਕਾਰ ਦੀਆਂ ਮੁਹਿੰਮਾਂ ਦੇ ਜ਼ਮੀਨੀ ਅਸਰ ’ਤੇ ਸਵਾਲ ਖੜ੍ਹੇ ਹੋਣੇ ਸ਼ੁਰੂ ਹੋ ਗਏ ਹਨ।
ਸਥਾਨਕ ਨਿਵਾਸੀਆਂ ਦਾ ਕਹਿਣਾ ਹੈ ਕਿ ਭਾਵੇਂ ਪੁਲਸ ਸਮੇਂ-ਸਮੇਂ ’ਤੇ ਛਾਪੇਮਾਰੀ ਕਰਦੀ ਹੈ ਪਰ ਇਸ ਦੇ ਬਾਵਜੂਦ ਨਸ਼ਾ ਤਸਕਰ ਬੇਖੌਫ ਹੋ ਕੇ ਆਪਣਾ ਕਾਰੋਬਾਰ ਚਲਾ ਰਹੇ ਹਨ। ਨਸ਼ੇ ਦੀ ਲਪੇਟ ਵਿਚ ਆ ਰਹੀ ਨੌਜਵਾਨ ਪੀੜ੍ਹੀ ਦੀ ਅਜਿਹੀ ਹਾਲਤ ਸਮਾਜ ਲਈ ਇਕ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਸੜਕ ’ਤੇ ਨਸ਼ੇ ਦੀ ਹਾਲਤ ਵਿਚ ਮਿਲੇ ਨੌਜਵਾਨਾਂ ਦੀਆਂ ਇਨ੍ਹਾਂ ਵੀਡੀਓਜ਼ ਅਤੇ ਤਸਵੀਰਾਂ ਨੇ ਇਕ ਵਾਰ ਫਿਰ ਪ੍ਰਸ਼ਾਸਨ ਨੂੰ ਕਟਹਿਰੇ ਵਿਚ ਲਿਆ ਖੜ੍ਹਾ ਕੀਤਾ ਹੈ ਕਿ ਆਖਿਰ ਨਸ਼ੇ ਵਿਰੁੱਧ ਜੰਗ ਜ਼ਮੀਨੀ ਪੱਧਰ ’ਤੇ ਕਿੰਨੀ ਕੁ ਸਫਲ ਹੋ ਰਹੀ ਹੈ।
ਅੰਮ੍ਰਿਤਸਰ 'ਚ ASI ਦੇ ਕਤਲ ਦੀ ਅੱਤਵਾਦੀ ਸੰਗਠਨ TTH ਨੇ ਲਈ ਜ਼ਿੰਮੇਵਾਰੀ
NEXT STORY