ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-'ਯੁੱਧ ਨਸ਼ਿਆਂ ਵਿਰੁੱਧ' ਦੇ 81ਵੇਂ ਦਿਨ ਪੰਜਾਬ ਪੁਲਸ ਨੇ ਬੁੱਧਵਾਰ ਨੂੰ 150 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ’ਚੋਂ 7.2 ਕਿੱਲੋ ਹੈਰੋਇਨ, 297 ਕਿੱਲੋ ਭੁੱਕੀ ਅਤੇ 2.41 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਸਿਰਫ਼ 81 ਦਿਨਾਂ ’ਚ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਸਮੱਗਲਰਾਂ ਦੀ ਗਿਣਤੀ 12,496 ਹੋ ਗਈ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਪਾਣੀਆਂ ਨੂੰ ਲੈ ਕੇ CM ਭਗਵੰਤ ਮਾਨ ਦਾ ਵੱਡਾ ਬਿਆਨ, ਜਾਣੋ ਕੀ ਬੋਲੇ
ਵਿਸ਼ੇਸ਼ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 89 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਸ ਟੀਮਾਂ ਨੇ ਸੂਬੇ ਭਰ ’ਚ 471 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਨਾਲ ਸੂਬੇ ਭਰ ’ਚ 104 ਐੱਫ਼. ਆਈ. ਆਰਜ਼ ਦਰਜ ਕੀਤੀਆਂ ਗਈਆਂ ਹਨ। ਪੁਲਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 504 ਸ਼ੱਕੀ ਵਿਅਕਤੀਆਂ ਦੀ ਵੀ ਚੈਕਿੰਗ ਕੀਤੀ ।
ਇਹ ਵੀ ਪੜ੍ਹੋ: ਪੰਜਾਬ 'ਚ 23 ਤਾਰੀਖ਼ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਘਰ ਆ ਕੇ ਨੌਜਵਾਨ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ
NEXT STORY