ਚੰਡੀਗੜ੍ਹ (ਅੰਕੁਰ): ‘ਯੁੱਧ ਨਸ਼ਿਆਂ ਵਿਰੁੱਧ’ ਦੇ ਲਗਾਤਾਰ 204ਵੇਂ ਦਿਨ ਪੰਜਾਬ ਪੁਲਸ ਨੇ 374 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ’ਚ 89 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ 78 ਐੱਫਆਈਆਰਜ਼ ਦਰਜ ਕੀਤੀਆਂ ਗਈਆਂ। ਹੁਣ ਤੱਕ ਗ੍ਰਿਫ਼ਤਾਰ ਨਸ਼ਾ ਤਸਕਰਾਂ ਦੀ ਗਿਣਤੀ 30,440 ਹੋ ਗਈ ਹੈ। ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 4.5 ਕਿੱਲੋ ਹੈਰੋਇਨ, 2.3 ਕਿੱਲੋ ਗਾਂਜਾ, 1524 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 59,810 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ
79 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 150 ਤੋਂ ਵੱਧ ਪੁਲਸ ਟੀਮਾਂ ਨੇ ਰਾਜ ਭਰ ’ਚ 374 ਥਾਵਾਂ ਤੇ ਛਾਪੇਮਾਰੀ ਕੀਤੀ। ਆਪ੍ਰੇਸ਼ਨ ਦੌਰਾਨ 393 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਗਈ। ਮੁਹਿੰਮ ਤਹਿਤ ਐਤਵਾਰ ਨੂੰ 48 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੇਲ੍ਹ ਹਵਾਲਾਤੀ ਤੋਂ ਮੋਬਾਈਲ ਤੇ ਚਾਰਜਿੰਗ ਕੇਬਲ ਬਰਾਮਦ
NEXT STORY