ਚੰਡੀਗੜ੍ਹ (ਮਨਪ੍ਰੀਤ): ‘ਯੁੱਧ ਨਸ਼ਿਆਂ ਵਿਰੁੱਧ’ ਦੇ 239ਵੇਂ ਦਿਨ ਪੰਜਾਬ ਪੁਲਸ ਨੇ 261 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ’ਚ 57 ਐੱਫ.ਆਈ.ਆਰਜ਼ ਦਰਜ ਕਰ ਕੇ 66 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 239 ਦਿਨਾਂ ’ਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 34,175 ਹੋ ਗਈ ਹੈ। ਇਨ੍ਹਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 1.1 ਕਿੱਲੋ ਹੈਰੋਇਨ, 1331 ਨਸ਼ੀਲੀਆਂ ਗੋਲੀਆਂ/ਕੈਪਸੂਲ ਤੇ 3200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬਦਲੀਆਂ Milk Products ਦੀਆਂ ਕੀਮਤਾਂ! ਜਾਣੋ ਕਿੰਨਾ ਹੋਇਆ ਵਾਧਾ
47 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 700 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਸ ਟੀਮਾਂ ਨੇ ਰਾਜ ਭਰ ’ਚ 261 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 280 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ। ਨਾਲ ਹੀ 30 ਵਿਅਕਤੀਆਂ ਨੂੰ ਨਸ਼ਾ ਛੱਡਣ ਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।
ਡਾ. ਬਲਜੀਤ ਕੌਰ ਤੇ ਮੋਹਿੰਦਰ ਭਗਤ ਨੇ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ
NEXT STORY