ਚੰਡੀਗੜ੍ਹ (ਅੰਕੁਰ): ‘ਯੁੱਧ ਨਸ਼ਿਆਂ ਵਿਰੁੱਧ’ ਦੇ 305ਵੇਂ ਦਿਨ ਪੰਜਾਬ ਪੁਲਸ ਨੇ 335 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ’ਚ 91 ਐੱਫ.ਆਈ.ਆਰਜ਼ ਦਰਜ ਕਰ ਕੇ 117 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 305 ਦਿਨਾਂ ’ਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 42,657 ਹੋ ਗਈ ਹੈ।
ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 1.2 ਕਿੱਲੋ ਹੈਰੋਇਨ, 1 ਕਿੱਲੋ ਗਾਂਜਾ, 5 ਕਿੱਲੋ ਭੁੱਕੀ, 536 ਨਸ਼ੀਲੀਆਂ ਗੋਲੀਆਂ/ਕੈਪਸੂਲ ਤੇ 11,860 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। 75 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਸ ਟੀਮਾਂ ਨੇ ਰਾਜ ਭਰ ’ਚ 335 ਥਾਵਾਂ ’ਤੇ ਛਾਪੇਮਾਰੀ ਕੀਤੀ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 339 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ। ਨਾਲ ਹੀ 52 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।
ਸੰਤ ਸੀਚੇਵਾਲ ਵੱਲੋਂ ਨਵਾਂ ਸਾਲ ਕੁਦਰਤੀ ਸਰੋਤਾਂ ਦੀ ਸੰਭਾਲ ਵਜੋਂ ਮਨਾਉਣ ਦਾ ਸੱਦਾ
NEXT STORY