ਚੰਡੀਗੜ੍ਹ (ਅੰਕੁਰ) : (ਅੰਕੁਰ, ਧਵਨ)-‘ਯੁੱਧ ਨਸ਼ਿਆਂ ਵਿਰੁੱਧ’ ਦੇ 25ਵੇਂ ਦਿਨ ਪੰਜਾਬ ਪੁਲਸ ਨੇ 452 ਥਾਵਾਂ ’ਤੇ ਛਾਪੇਮਾਰੀ ਕੀਤੀ। ਸੂਬੇ ਭਰ ’ਚ 47 ਐੱਫ.ਆਈ.ਆਰਜ਼ ਦਰਜ ਕਰਕੇ 69 ਨਸ਼ਾ ਸਮੱਗਲਰਾਂ ਨੂੰ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ 25 ਦਿਨਾਂ ’ਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਸਮੱਗਲਰਾਂ ਦੀ ਗਿਣਤੀ 3937 ਹੋ ਗਈ ਹੈ। ਪੁਲਸ ਟੀਮਾਂ ਨੇ ਫੜੇ ਗਏ ਨਸ਼ਾ ਸਮੱਗਲਰਾਂ ਦੇ ਕਬਜ਼ੇ ’ਚੋਂ 1.2 ਕਿੱਲੋ ਹੈਰੋਇਨ, 300 ਗ੍ਰਾਮ ਅਫ਼ੀਮ, 2200 ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ, 375 ਕਿੱਲੋ ਭੁੱਕੀ ਤੇ 13000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਸਪੈਸ਼ਲ ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 93 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਸ ਟੀਮਾਂ ਵਲੋਂ ਸੂਬੇ ਭਰ ’ਚ ਛਾਪੇਮਾਰੀ ਕੀਤੀ ਗਈ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 525 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ। ਇਸ ਦੌਰਾਨ ਪੁਲਸ ਟੀਮਾਂ ਵੱਲੋਂ ਕਮਿਸ਼ਨਰੇਟ ਜਲੰਧਰ, ਹੁਸ਼ਿਆਰਪੁਰ, ਐੱਸ.ਬੀ.ਐੱਸ.ਨਗਰ, ਜਲੰਧਰ ਦਿਹਾਤੀ, ਕਪੂਰਥਲਾ ਤੇ ਰੂਪਨਗਰ ਸਮੇਤ ਛੇ ਜ਼ਿਲ੍ਹਿਆਂ ’ਚ 212 ਮੈਡੀਕਲ ਦੀਆਂ ਦੁਕਾਨਾਂ ਦੀ ਚੈਕਿੰਗ ਵੀ ਕੀਤੀ ਗਈ।
ਖਟਕੜ ਕਲਾਂ ’ਚ ਬਣੇਗੀ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਹੈਰੀਟੇਜ ਸਟ੍ਰੀਟ, ਪ੍ਰੋਜੈਕਟ ਨੂੰ ਮਿਲੀ ਮਨਜ਼ੂਰੀ
NEXT STORY