ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਪੰਜ ਮਹੀਨੇ ਪੂਰੇ ਹੋ ਗਏ ਹਨ ਅਤੇ ਪੰਜਾਬ ਪੁਲਸ ਨੇ 1 ਮਾਰਚ 2025 ਤੋਂ ਹੁਣ ਤੱਕ 15,242 ਐੱਫ਼. ਆਈ. ਆਰਜ਼ ਦਰਜ ਕੀਤੀਆਂ ਹਨ ਅਤੇ 24,089 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ 1000 ਕਿੱਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ।
ਪੁਲਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ, ਜੋਕਿ ਇਨ੍ਹਾਂ ਆਪ੍ਰੇਸ਼ਨਾਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਹਨ, ਨੇ ਖ਼ੁਲਾਸਾ ਕੀਤਾ ਕਿ 1000 ਕਿੱਲੋਗ੍ਰਾਮ ਹੈਰੋਇਨ ਤੋਂ ਇਲਾਵਾ ਪੁਲਸ ਨੇ 344 ਕਿੱਲੋਗ੍ਰਾਮ ਅਫ਼ੀਮ, 204 ਕੁਇੰਟਲ ਭੁੱਕੀ, 14 ਕਿੱਲੋਗ੍ਰਾਮ ਚਰਸ, 367 ਕਿੱਲੋਗ੍ਰਾਮ ਗਾਂਜਾ, 6 ਕਿੱਲੋਗ੍ਰਾਮ ਆਈ. ਸੀ. ਈ., 31.27 ਲੱਖ ਨਸ਼ੇ ਦੀਆਂ ਗੋਲ਼ੀਆਂ ਅਤੇ 12.12 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਤੇ ਮੰਡਰਾਇਆ ਵੱਡਾ ਖ਼ਤਰਾ! ਡੈਮ 'ਚ ਵਧਿਆ ਪਾਣੀ, ਹੈਰਾਨ ਕਰਨ ਵਾਲੀ ਰਿਪੋਰਟ ਆਈ ਸਾਹਮਣੇ
153ਵੇਂ ਦਿਨ ਦੇ ਨਤੀਜਿਆਂ ਦੇ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀ. ਜੀ. ਪੀ. ਨੇ ਕਿਹਾ ਕਿ ਪੰਜਾਬ ਪੁਲਸ ਨੇ 92 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਉਨ੍ਹਾਂ ਦੇ ਕਬਜ਼ੇ ’ਚੋਂ 1.7 ਕਿੱਲੋਗ੍ਰਾਮ ਹੈਰੋਇਨ, 2 ਕਿੱਲੋਗ੍ਰਾਮ ਗਾਂਜਾ, 404 ਕਿੱਲੋਗ੍ਰਾਮ ਭੁੱਕੀ, 4865 ਨਸ਼ੇ ਦੀਆਂ ਗੋਲ਼ੀਆਂ ਅਤੇ 2490 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ 76 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 180 ਤੋਂ ਵੱਧ ਪੁਲਸ ਟੀਮਾਂ ਨੇ ਸੂਬੇ ਭਰ ’ਚ 378 ਥਾਵਾਂ ’ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਸੂਬੇ ਭਰ ’ਚ 65 ਐੱਫ.ਆਈ.ਆਰਜ਼ ਦਰਜ ਕੀਤੀਆਂ ਗਈਆਂ। ਆਪ੍ਰੇਸ਼ਨ ਦੌਰਾਨ 407 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਹੈ। ਮੁਹਿੰਮ ਤਹਿਤ ਸ਼ੁੱਕਰਵਾਰ ਨੂੰ 59 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਗਿਆ।
ਇਹ ਵੀ ਪੜ੍ਹੋ: ਕਾਂਗਰਸ ’ਚ ਸਲੀਪਰ ਸੈੱਲ ਨੂੰ ਖ਼ਤਮ ਕਰਨ ਰਾਹੁਲ ਗਾਂਧੀ, ਨਵਤੇਜ ਚੀਮਾ ਨੇ ਲਾਈ ਗੁਹਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
10 ਗ੍ਰਾਮ ਹੈਰੋਇਨ ਤੇ 100 ਨਸ਼ੀਲੀਆਂ ਗੋਲੀਆਂ ਸਮੇਤ 2 ਗ੍ਰਿਫ਼ਤਾਰ
NEXT STORY