ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਲਗਾਤਾਰ 88ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਸ ਨੇ ਬੁੱਧਵਾਰ ਨੂੰ ਸੂਬੇ ਭਰ ਦੇ 126 ਰੇਲਵੇ ਸਟੇਸ਼ਨਾਂ ’ਤੇ ਤਲਾਸ਼ੀ ਮੁਹਿੰਮ ਚਲਾਈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਾਰੇ 28 ਪੁਲਸ ਜ਼ਿਲ੍ਹਿਆਂ ’ਚ ਚਲਾਇਆ ਗਿਆ।
ਇਹ ਵੀ ਪੜ੍ਹੋ: ਪਦਮ ਭੂਸ਼ਣ ਨਾਲ ਨਿਵਾਜ਼ੇ ਗਏ ਸਨ ਢੀਂਡਸਾ, 2020 'ਚ ਅਕਾਲੀ ਦਲ ਤੋਂ ਹੋਏ ਵੱਖ, ਜਾਣੋ ਕਿਹੋ ਜਿਹਾ ਸੀ ਸਿਆਸੀ ਸਫ਼ਰ
ਇਸ ਸੂਬਾ ਪੱਧਰੀ ਆਪ੍ਰੇਸ਼ਨ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਸ (ਸਪੈਸ਼ਲ ਡੀ. ਜੀ. ਪੀ.) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਇਸ ਆਪ੍ਰੇਸ਼ਨ ਨੂੰ ਸਫ਼ਲ ਬਣਾਉਣ ਲਈ ਸਾਰੇ ਸੀ. ਪੀਜ਼./ਐੱਸ. ਐੱਸ. ਪੀਜ਼. ਨੂੰ ਸੁਪਰਡੈਂਟ ਆਫ਼ ਪੁਲਸ (ਐੱਸ. ਪੀ.) ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਪੁਲਸ ਬਲ ਤਾਇਨਾਤ ਕਰਨ ਲਈ ਕਿਹਾ ਗਿਆ ਸੀ।
ਇਹ ਵੀ ਪੜ੍ਹੋ: ਪੰਜਾਬ 'ਚ ਮੁੜ ਆਵੇਗਾ ਤੂਫ਼ਾਨ ਤੇ ਭਾਰੀ ਮੀਂਹ! 1 ਜੂਨ ਤੱਕ ਇਹ ਜ਼ਿਲ੍ਹੇ ਰਹਿਣ Alert
ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਲਗਭਗ 126 ਰੇਲਵੇ ਸਟੇਸ਼ਨਾਂ ’ਤੇ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ ਲਗਭਗ 1332 ਲੋਕਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਪੁੱਛਗਿੱਛ ਲਈ 9 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ’ਚ ਵੀ ਲਿਆ ਗਿਆ। ਇਸ ਤੋਂ ਇਲਾਵਾ ਪੁਲਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਜਾਰੀ ਰੱਖਦਿਆਂ ਬੀਤੇ ਦਿਨ 530 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿਚ 90 ਐੱਫ਼. ਆਈ. ਆਰਜ਼. ਦਰਜ ਕੀਤੀਆਂ ਗਈਆਂ ਅਤੇ 141 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਸਪੈਸ਼ਲ ਡੀ. ਜੀ. ਪੀ. ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਸਮੱਗਲਰਾਂ ਕੋਲੋਂ 959 ਗ੍ਰਾਮ ਹੈਰੋਇਨ, 2 ਕਿਲੋ ਅਫ਼ੀਮ ਅਤੇ 3.4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 592 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ।
ਇਹ ਵੀ ਪੜ੍ਹੋ: ਫਿਰ ਕੰਬਿਆ ਪੰਜਾਬ! ਅੰਮ੍ਰਿਤਸਰ ਦੇ ਛੇਹਰਟਾ 'ਚ ਨੌਜਵਾਨ 'ਤੇ ਚੱਲੀਆਂ ਤਾੜ-ਤਾੜ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਡੋਪ ਟੈਸਟ ਦੀ ਰਿਪੋਰਟ ਪਾਜ਼ੇਟਿਵ ਆਉਣ ਮਗਰੋਂ 3 ਖ਼ਿਲਾਫ਼ ਮਾਮਲਾ ਦਰਜ
NEXT STORY