ਚੰਡੀਗੜ੍ਹ (ਅੰਕੁਰ): ਪੰਜਾਬ ਪੁਲਸ ਦੀਆਂ ਟੀਮਾਂ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ 154ਵੇਂ ਦਿਨ ਆਪਣੀ ਘੇਰਾਬੰਦੀ ਅਤੇ ਖੋਜ ਮੁਹਿੰਮ (ਕਾਸੋ) ਜਾਰੀ ਰੱਖਦਿਆਂ 481 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਨਾਲ ਸੂਬੇ ਭਰ ’ਚ 80 ਐੱਫ.ਆਈ.ਆਰਜ਼ ਦਰਜ ਕਰਨ ਤੋਂ ਬਾਅਦ 107 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਹੁਣ ਤੱਕ 154 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 24,325 ਹੋ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਵਿਚ ਭਾਜਪਾ ਆਗੂਆਂ 'ਤੇ ਪਰਚਾ ਦਰਜ! ਜਾਣੋ ਕਿਸ-ਕਿਸ ਨੂੰ ਕੀਤਾ ਗਿਆ ਨਾਮਜ਼ਦ
ਵਿਸ਼ੇਸ਼ ਡੀ.ਜੀ.ਪੀ. ਨੇ ਕਿਹਾ ਕਿ ਇਸ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 13.9 ਕਿੱਲੋ ਹੈਰੋਇਨ, 500 ਗ੍ਰਾਮ ਅਫੀਮ ਅਤੇ 34,820 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। 87 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 180 ਤੋਂ ਵੱਧ ਪੁਲਸ ਟੀਮਾਂ ਨੇ ਸੂਬੇ ਭਰ ’ਚ ਛਾਪੇਮਾਰੀ ਕੀਤੀ ਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 511 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ। ਸ਼ਨੀਵਾਰ ਨੂੰ ਮੁਹਿੰਮ ਤਹਿਤ 68 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖੰਨਾ ਪਹੁੰਚੇ ਕੈਬਨਿਟ ਮੰਤਰੀ ਨੇ ਕਰ ਦਿੱਤੇ ਵੱਡੇ ਐਲਾਨ
NEXT STORY