ਤਰਨਤਾਰਨ(ਰਮਨ)- ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀ ਪੁਲਸ ਨੇ ਕਾਰਵਾਈ ਕਰਦੇ ਹੋਏ 10 ਮੁੱਕਦਮੇ ਦਰਜ ਕਰ 13 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਉਨ੍ਹਾਂ ਪਾਸੋਂ ਕੁੱਲ 1 ਕਿਲੋ 53 ਗ੍ਰਾਮ ਹੈਰੋਇਨ, ਇਕ ਮੋਟਰਸਾਈਕਲ ਬਿਨਾਂ ਨੰਬਰੀ ਬਰਾਮਦ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਜ਼ਿਕਰਯੋਗ ਹੈ ਕਿ ਤਰਨਤਾਰਨ ਪੁਲਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬੀਤੇ 22 ਦਿਨਾਂ ਵਿਚ ਸਖਤ ਕਾਰਵਾਈ ਕਰਦੇ ਹੋਏ, ਜਿੱਥੇ ਕੁੱਲ 96 ਕੇਸ ਦਰਜ ਕੀਤੇ ਗਏ ਹਨ, ਉਥੇ ਹੀ 140 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਦੇ ਹੋਏ ਉਨ੍ਹਾਂ ਪਾਸੋਂ ਕੁਲ 5 ਕਿਲੋ 53 ਗ੍ਰਾਮ ਹੈਰੋਇਨ, 7 ਕਿਲੋ 503 ਗ੍ਰਾਮ ਅਫੀਮ, 4719 ਨਸ਼ੀਲੀਆਂ ਗੋਲੀਆਂ ਅਤੇ 45 ਲੱਖ 78 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ.ਪੀ ਇਨਵੈਸਟੀਗੇਸ਼ਨ ਅਜੇ ਰਾਜ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਦੇ ਚੱਲਦਿਆਂ ਜਾਰੀ ਹੋਏ ਸਖ਼ਤ ਹੁਕਮਾਂ ਅਤੇ ਜ਼ਿਲ੍ਹੇ ਦੇ ਐੱਸ.ਐੱਸ.ਪੀ ਅਭਿਮੰਨਿਊ ਰਾਣਾ ਵੱਲੋਂ ਜਾਰੀ ਕੀਤੇ ਗਏ ਨਿਰਦੇਸ਼ਾਂ ਤਹਿਤ ਨਸ਼ਾ ਤਸਕਰਾਂ ਨਾਲ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਬ ਡਵੀਜ਼ਨ ਤਰਨਤਾਰਨ ਅਧੀਨ ਆਉਂਦੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਵੱਲੋਂ ਕਾਰਵਾਈ ਕਰਦੇ ਹੋਏ ਕੁਲਦੀਪ ਸਿੰਘ ਉਰਫ ਕੀਪਾ ਪੁੱਤਰ ਸੁੱਚਾ ਸਿੰਘ ਵਾਸੀ ਦਾਊਕੇ ਜ਼ਿਲਾ ਅੰਮ੍ਰਿਤਸਰ ਅਤੇ ਲਖਵਿੰਦਰ ਸਿੰਘ ਉਰਫ ਲੱਖਾ ਪੁੱਤਰ ਬਲਵੀਰ ਸਿੰਘ ਵਾਸੀ ਰਾਜਾ ਤਾਲ ਜ਼ਿਲਾ ਅੰਮ੍ਰਿਤਸਰ ਨੂੰ ਗ੍ਰਿਫਤਾਰ ਕਰਦੇ ਹੋਏ ਉਨ੍ਹਾਂ ਪਾਸੋਂ 974 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪਿਆਕੜਾਂ ਨੂੰ ਲੱਗੀਆਂ ਮੌਜਾਂ, ਪੰਜਾਬ ਦੇ ਇਸ ਜ਼ਿਲ੍ਹੇ 'ਚ ਸਸਤੀ ਹੋ ਗਈ ਸ਼ਰਾਬ
ਇਸ ਦੇ ਨਾਲ ਹੀ ਥਾਣਾ ਵੈਰੋਵਾਲ ਦੀ ਪੁਲਸ ਵੱਲੋਂ ਕਾਰਵਾਈ ਕਰਦੇ ਹੋਏ ਲਵਜੀਤ ਸਿੰਘ ਉਰਫ ਲੱਭੂ ਪੁੱਤਰ ਬਲਕਾਰ ਸਿੰਘ ਵਾਸੀ ਸੰਗਰ ਕਲਾਂ ਅਤੇ ਧਰਮਿੰਦਰ ਸਿੰਘ ਉਰਫ ਮਿੰਦੀ ਪੁੱਤਰ ਨਛੱਤਰ ਸਿੰਘ ਵਾਸੀ ਢੋਟਾ ਜ਼ਿਲਾ ਤਰਨਤਾਰਨ ਨੂੰ ਗ੍ਰਿਫਤਾਰ ਕਰਦੇ ਹੋਏ ਉਨ੍ਹਾਂ ਪਾਸੋਂ 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਜਿਸ ਦੇ ਨਾਲ ਇਕ ਬਿਨਾਂ ਨੰਬਰੀ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਵੱਲੋਂ ਕਾਰਵਾਈ ਕਰਦੇ ਹੋਏ ਬੀਤੀ 8 ਮਾਰਚ ਨੂੰ ਦਰਜ ਮੁੱਕਦਮੇ ਵਿਚ ਲੋਡ਼ੀਂਦੇ ਮੁਲਜ਼ਮ ਸੁਖਵੰਤ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਗੋਹਲਵੜ੍ਹ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਦਕਿ ਥਾਣਾ ਝਬਾਲ ਦੀ ਪੁਲਸ ਨੇ ਬੀਤੇ ਸਾਲ ਅਗਸਤ ਮਹੀਨੇ ਵਿਚ ਦਰਜ ਮੁੱਕਦਮੇ ਵਿਚ ਲੋੜੀਂਦੇ ਮੁਲਜ਼ਮ ਗੋਪਾਲ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਪੱਕਾ ਕਿਲਾ ਨੂੰ ਵੀ ਗ੍ਰਿਫਤਾਰ ਕੀਤਾ ਹੈ।
ਇਹ ਵੀ ਪੜ੍ਹੋ- Punjab: ਮੌਤ ਬਣ ਕੇ ਆਏ ਟਰੱਕ ਨੇ ਉਜਾੜ 'ਤਾ ਘਰ, ਪਰਿਵਾਰ ਸਾਹਮਣੇ ਇਕਲੌਤੇ ਪੁੱਤ ਦੀ ਨਿਕਲੀ ਜਾਨ
ਐੱਸ.ਪੀ ਅਜੇ ਰਾਜ ਨੇ ਦੱਸਿਆ ਕਿ ਇਸੇ ਤਰ੍ਹਾਂ ਸਬ ਡਵੀਜ਼ਨ ਭਿੱਖੀਵਿੰਡ ਅਧੀਨ ਆਉਂਦੀ ਥਾਣਾ ਖਾਲਡ਼ਾ ਦੀ ਪੁਲਸ ਨੇ ਇਕ ਡਰੋਨ ਬਰਾਮਦ ਕਰਦੇ ਹੋਏ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕੀਤਾ ਹੈ। ਜਦ ਕਿ ਥਾਣਾ ਖੇਮਕਰਨ ਦੀ ਪੁਲਸ ਵੱਲੋਂ ਸਾਜਨ ਸਿੰਘ ਉਰਫ ਸੰਦੀਪ ਪੁੱਤਰ ਮੰਗਤ ਸਿੰਘ ਵਾਸੀ ਖੇਮਕਰਨ ਨੂੰ ਗ੍ਰਿਫਤਾਰ ਕਰਦੇ ਹੋਏ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਦਕਿ ਥਾਣਾ ਖਾਲੜਾ ਦੀ ਪੁਲਸ ਨੇ ਕਾਰਵਾਈ ਕਰਦੇ ਹੋਏ ਮੁੱਕਦਮਾ ਨੰਬਰ 34 ਵਿਚ ਲੋੜੀਂਦੇ ਮੁਲਜ਼ਮ ਆਕਾਸ਼ਦੀਪ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਅਲਗੋਂ ਕੋਠੀ ਅਤੇ ਸਤਨਾਮ ਸਿੰਘ ਉਰਫ ਸੋਹਨ ਸਿੰਘ ਵਾਸੀ ਰਾਜੋਕੇ ਨੂੰ ਗ੍ਰਿਫਤਾਰ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬੀਓ ਲੱਗ ਗਈਆਂ ਮੌਜਾਂ, ਇਕੱਠੀਆਂ ਤਿੰਨ ਛੁੱਟੀਆਂ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸਬ ਡਵੀਜ਼ਨ ਪੱਟੀ ਅਧੀਨ ਆਉਂਦੇ ਥਾਣਾ ਸਿਟੀ ਪੱਟੀ ਦੀ ਪੁਲਸ ਨੇ ਕਾਰਵਾਈ ਕਰਦੇ ਹੋਏ ਨਿਸ਼ਾਨ ਸਿੰਘ ਪੁੱਤਰ ਅਮਰ ਸਿੰਘ ਵਾਸੀ ਕੈਰੋਂ ਨੂੰ ਗ੍ਰਿਫਤਾਰ ਕਰਦੇ ਹੋਏ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਦਕਿ ਥਾਣਾ ਸਦਰ ਪੱਟੀ ਦੀ ਪੁਲਸ ਵੱਲੋਂ ਕਾਰਵਾਈ ਕਰਦੇ ਹੋਏ ਦਲੇਰ ਸਿੰਘ ਉਰਫ ਨੋਨਾ ਪੁੱਤਰ ਨਿਸ਼ਾਨ ਸਿੰਘ ਵਾਸੀ ਘਰਿਆਲਾ ਨੂੰ ਗ੍ਰਿਫਤਾਰ ਕਰਦੇ ਹੋਏ ਉਸ ਪਾਸੋਂ 8 ਗ੍ਰਾਮ ਹੈਰੋਇਨ ਅਤੇ ਥਾਣਾ ਸਰਹਾਲੀ ਦੀ ਪੁਲਸ ਨੇ ਜਸ਼ਨਦੀਪ ਸਿੰਘ ਉਰਫ ਰੋਬਿਨ ਪੁੱਤਰ ਬਲਦੇਵ ਸਿੰਘ ਵਾਸੀ ਠੱਠੀਆਂ ਮਹੰਤਾਂ ਨੂੰ ਗ੍ਰਿਫਤਾਰ ਕਰਦੇ ਹੋਏ ਉਸ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਬ ਡਵੀਜ਼ਨ ਗੋਇੰਦਵਾਲ ਸਾਹਿਬ ਅਧੀਨ ਆਉਂਦੇ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਸਰਬਜੀਤ ਸਿੰਘ ਉਰਫ ਰਿੰਕੂ ਪੁੱਤਰ ਸ਼ੁਬੇਗ ਸਿੰਘ ਵਾਸੀ ਪਿੰਡ ਨੋਨੇ ਨੂੰ ਗ੍ਰਿਫਤਾਰ ਕਰਦੇ ਹੋਏ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਸ਼ਵ ਜਲ ਦਿਵਸ ਮੌਕੇ ਸੰਤ ਸੀਚੇਵਾਲ ਵੱਲੋਂ ਪਾਣੀਆਂ ਦੇ ਕੁਦਰਤੀ ਸਰੋਤਾਂ ਨੂੰ ਬਚਾਉਣ ਦਾ ਸੱਦਾ
NEXT STORY