ਚੰਡੀਗੜ੍ਹ (ਬਿਊਰੋ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਦੇ ਵਿਰੁੱਧ' ਛੇੜਨ ਤੋਂ ਇਕ ਦਿਨ ਬਾਅਦ ਪੰਜਾਬ ਪੁਲਸ ਵੱਲੋਂ ਅੱਜ ਸੂਬੇ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ ਨਸ਼ਿਆਂ ਅਤੇ ਸਾਈਕੋਟਰੋਪਿਕ ਪਦਾਰਥਾਂ ਦੀ ਵਿਕਰੀ ਵਾਲੀਆਂ ਥਾਵਾਂ ’ਤੇ ਵਿਆਪਕ ਸੂਬਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀ. ਏ. ਐੱਸ. ਓ.) ਚਲਾਈ ਗਈ। ਇਸ ਆਪਰੇਸ਼ਨ ਦੌਰਾਨ 232 ਐੱਫ਼. ਆਈ. ਆਰਜ਼. ਦਰਜ ਕਰਕੇ 290 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਚਾਰ ਘੰਟੇ ਚੱਲੇ ਇਸ ਆਪ੍ਰੇਸ਼ਨ ਦੌਰਾਨ 8.14 ਕਿਲੋਗ੍ਰਾਮ ਹੈਰੋਇਨ, 1.21 ਕਿਲੋਗ੍ਰਾਮ ਅਫੀਮ, 3.5 ਕਿਲੋਗ੍ਰਾਮ ਗਾਂਜਾ, 19 ਕਿਲੋਗ੍ਰਾਮ ਭੁੱਕੀ, 700 ਗ੍ਰਾਮ ਚਰਸ, 16,238 ਨਸ਼ੀਲੀਆਂ ਗੋਲ਼ੀਆਂ/ਕੈਪਸੂਲ/ਟੀਕੇ ਅਤੇ 8.02 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ : ਸ਼ਰਮਸਾਰ ਪੰਜਾਬ! ਜਲੰਧਰ 'ਚ ਕੁੜੀ ਨਾਲ ਜਬਰ-ਜ਼ਿਨਾਹ, ਡਾਕਟਰਾਂ ਦੀ ਸਾਹਮਣੇ ਆਈ ਰਿਪੋਰਟ ਤਾਂ ਨਿਕਲੀ...

ਇਹ ਆਪ੍ਰੇਸ਼ਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਸ ਨੂੰ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਮੁਕੰਮਲ ਤੌਰ ‘ਤੇ ਨਸ਼ਾ ਮੁਕਤ ਸੂਬਾ ਬਣਾਉਣ ਸਬੰਧੀ ਹੁਕਮ ਦੇਣ ਤੋਂ ਇੱਕ ਦਿਨ ਬਾਅਦ ਚਲਾਇਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਡੀ. ਜੀ. ਪੀ. ਪੰਜਾਬ ਗੌਰਵ ਯਾਦਵ, ਜੋ ਨਿੱਜੀ ਤੌਰ ’ਤੇ ਇਸ ਸੂਬਾ ਪੱਧਰੀ ਆਪ੍ਰੇਸ਼ਨ ਦੀ ਨਿਗਰਾਨੀ ਕਰ ਰਹੇ ਸਨ, ਨੇ ਦੱਸਿਆ ਕਿ ਇਹ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਚਲਾਈ ਗਈ ਅਤੇ ਪੰਜਾਬ ਪੁਲਸ ਹੈੱਡਕੁਆਰਟਰ, ਚੰਡੀਗੜ੍ਹ ਤੋਂ ਸਪੈਸ਼ਲ ਡੀ.ਜੀ.ਪੀ./ਏ.ਡੀ.ਜੀ.ਪੀ./ਆਈ. ਜੀ. ਪੀ/ਡੀ. ਆਈ. ਜੀ. ਰੈਂਕ ਦੇ ਅਧਿਕਾਰੀ ਹਰੇਕ ਪੁਲਸ ਜ਼ਿਲ੍ਹੇ ਵਿੱਚ ਇਸ ਆਪ੍ਰੇਸ਼ਨ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਲਈ ਤਾਇਨਾਤ ਕੀਤੇ ਗਏ ਸਨ।

ਇਹ ਵੀ ਪੜ੍ਹੋ : 'ਡਰੱਗ ਫ੍ਰੀ' ਹੋਇਆ ਪੰਜਾਬ ਦਾ ਇਹ ਪਿੰਡ
ਸਪੈਸ਼ਲ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋਕਿ ਐੱਸ. ਏ. ਐੱਸ. ਨਗਰ ਦੇ ਬਲੌਂਗੀ ਵਿਖੇ ਸੀਨੀਅਰ ਸੁਪਰਡੈਂਟ ਆਫ਼ ਪੁਲਸ (ਐੱਸ. ਐੱਸ. ਪੀ) ਦੀਪਕ ਪਾਰੀਕ ਨਾਲ ਖੁਦ ਅਗਵਾਈ ਕਰਨ ਪਹੁੰਚੇ ਸਨ, ਨੇ ਕਿਹਾ ਕਿ ਸੀਪੀਜ਼/ਐੱਸ. ਐੱਸ.ਪੀਜ਼ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਇਸ ਅਪ੍ਰੇਸ਼ਨ ਦੀ ਯੋਜਨਾ ਬਣਾਉਣ ਅਤੇ ਅਜਿਹੇ ਖੇਤਰਾਂ ਵਿੱਚ ਛਾਪੇ ਮਾਰਨ ਲਈ ਕਿਹਾ ਗਿਆ ਸੀ, ਜੋ ਪੁਲਸ ਫੋਰਸ ਦੀ ਭਾਰੀ ਤਾਇਨਾਤੀ ਦੇ ਬਾਵਜੂਦ ਨਸ਼ਾ ਤਸਕਰਾਂ ਦੀ ਪਨਾਹਗਾਹ/ਸੁਰੱਖਿਅਤ ਛੁਪਣਗਾਹ ਬਣ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਨੇ ਇੱਕ ਵਿਆਪਕ ਰਣਨੀਤੀ ਤਿਆਰ ਕੀਤੀ ਹੈ ਅਤੇ ਅਜਿਹੇ ਆਪ੍ਰੇਸ਼ਨ ਰਾਜ ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹਿਣਗੇ। ਸਪੈਸ਼ਲ ਡੀ. ਜੀ. ਪੀ. ਨੇ ਦੱਸਿਆ ਕਿ 233 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 8368 ਤੋਂ ਵੱਧ ਪੁਲਸ ਕਰਮੀਆਂ ਦੀ ਨਫ਼ਰੀ ਵਾਲੀਆਂ 900 ਤੋਂ ਵੱਧ ਪੁਲਿਸ ਟੀਮਾਂ ਨੇ ਲਗਭਗ 369 ਡਰੱਗ ਹੌਟਸਪੌਟਾਂ ’ਤੇ ਤਲਾਸ਼ੀ ਕੀਤੀ ਹੈ ਅਤੇ 798 ਖੇਤਰਾਂ ਵਿੱਚ ਛਾਪੇ ਮਾਰੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ 'ਤੇ ਡਿੱਗਿਆ ਬਿਜਲੀ ਦਾ ਖੰਭਾ, ਪਿਆ ਚੀਕ-ਚਿਹਾੜਾ
ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ 2000 ਤੋਂ ਵੱਧ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਅਤੇ 27 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਹੈ, ਜਦੋਂ ਕਿ ਪੰਜ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਕਾਰਵਾਈ ਦੌਰਾਨ ਗ੍ਰਿਫਤਾਰ ਕੀਤਾ ਗਿਆ ਹੈ। ਖੇਤਰ ਵਿੱਚ ਜਾਣ ਵਾਲੇ ਹੋਰ ਅਧਿਕਾਰੀਆਂ ਵਿੱਚ ਸਪੈਸ਼ਲ ਡੀ. ਜੀ. ਪੀ. ਪੀ. ਐੱਸ. ਪੀ. ਸੀ. ਐੱਲ. ਡਾ. ਜਤਿੰਦਰ ਜੈਨ, ਏ. ਡੀ. ਜੀ. ਪੀ. ਟਰੈਫਿਕ ਏ. ਐੱਸ. ਰਾਏ, ਏ. ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਐੱਸ. ਪੀ. ਐੱਸ. ਪਰਮਾਰ, ਏ.ਡੀ.ਜੀ.ਪੀ. ਸਟੇਟ ਆਰਮਡ ਫੋਰਸਿਜ਼ ਐੱਮ. ਐੱਫ਼. ਫਾਰੂਕੀ, ਏ. ਡੀ. ਜੀ. ਪੀ. ਅੰਦਰੂਨੀ ਸੁਰੱਖਿਆ ਸ਼ਿਵ ਕੁਮਾਰ ਵਰਮਾ, ਅਤੇ ਆਈ. ਜੀ. ਪੀ. ਟੈਕਨੀਕਲ ਸਪੋਰਟ ਸਰਵਿਸਿਜ਼ ਪ੍ਰਦੀਪ ਕੁਮਾਰ ਯਾਦਵ, ਆਈ. ਜੀ. ਪੀ. ਇੰਟੈਲੀਜੈਂਸ ਬਾਬੂ ਲਾਲ ਮੀਨਾ, ਆਈ. ਜੀ. ਪੀ. ਜੀ. ਆਰ. ਪੀ. ਪੰਜਾਬ ਬਲਜੋਤ ਸਿੰਘ ਰਾਠੌਰ ਅਤੇ ਆਈ. ਜੀ. ਪੀ. ਗੁਰਦਿਆਲ ਸਿੰਘ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਰਾਜ ਸਰਕਾਰ ਨੇ ਸੂਬੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ- ਇਨਫੋਰਸਮੈਂਟ, ਡੈੱਡਿਕਸ਼ਨ ਐਂਡ ਪ੍ਰੀਵੈਨਸ਼ਨ (ਈ. ਡੀ. ਪੀ) ਲਾਗੂ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ ਇਸ ਕੁੜੀ-ਮੁੰਡੇ ਦੀ ਭਾਲ ਲਈ ਰੱਖ 'ਤਾ ਇਨਾਮ, ਹੈਰਾਨ ਕਰੇਗਾ ਪੂਰਾ ਮਾਮਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੇਂਦਰ ਫੰਡ ਦੇਣ ਨੂੰ ਤਿਆਰ, ਪੰਜਾਬ ਸਰਕਾਰ ਭੇਜੇ ਪ੍ਰਪੋਜਲ : ਦਾਮਨ ਥਿੰਦ ਬਾਜਵਾ
NEXT STORY