ਫਰੀਦਕੋਟ (ਜਗਤਾਰ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਸਖ਼ਤ ਨਿਰਦੇਸ਼ਾਂ ਤਹਿਤ ਡੀਜੀਪੀ ਪੰਜਾਬ ਵੱਲੋਂ ਅੱਜ ਪੰਜਾਬ ਭਰ 'ਚ ਕਾਸੋ ਆਪ੍ਰੇਸ਼ਨ ਤਹਿਤ ਸਰਚ ਅਭਿਆਨ ਚਲਾਏ ਗਏ। ਜਿਸ ਤਹਿਤ ਨਸ਼ਿਆਂ 'ਤੇ ਲਗਾਮ ਪਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਇਸੇ ਆਪ੍ਰੇਸ਼ਨ ਤਹਿਤ ਅੱਜ ਆਈਜੀ ਗੁਰਦਿਆਲ ਸਿੰਘ ਦੀ ਅਗਵਾਈ 'ਚ ਐੱਸਐੱਸਪੀ ਫਰੀਦਕੋਟ ਡਾ. ਪ੍ਰਗਿਆ ਜੈਨ ਵੱਲੋਂ ਵੱਡੀ ਗਿਣਤੀ 'ਚ ਪੁਲਿਸ ਬਲ ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ, ਜਿਨ੍ਹਾਂ ਨੂੰ ਡੀਐੱਸਪੀ ਰੈਂਕ ਦੇ ਅਧਿਕਾਰੀ ਲੀਡ ਕਰ ਰਹੇ ਸਨ।
ਇਹ ਵੀ ਪੜ੍ਹੋ- 'ਯੁੱਧ ਨਸ਼ੇ ਵਿਰੁੱਧ' ਮੁਹਿੰਮ ਨੂੰ ਲੈ ਕੇ ਹਰਪਾਲ ਚੀਮਾ ਦਾ ਵੱਡਾ ਬਿਆਨ, ਦਿੱਤੀ ਪੂਰੀ ਜਾਣਕਾਰੀ

ਉਨ੍ਹਾਂ ਵੱਲੋਂ ਸ਼ੱਕੀ ਅਨਸਰਾਂ ਦੇ ਘਰਾਂ ਦੀ ਤਲਾਸ਼ੀ ਲਈ ਗਈ। ਇਸ ਸਰਚ ਅਭਿਆਨ ਤਹਿਤ ਫਰੀਦਕੋਟ ਪੁਲਸ ਵੱਲੋਂ ਨਸ਼ਾ ਤਸਕਰਾਂ ਜਾਂ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਤਲਾਸ਼ੀ ਲਈ ਗਈ । ਹਾਲਾਂਕਿ ਇਸ ਸਰਚ ਆਪ੍ਰੇਸ਼ਨ ਦੌਰਾਨ ਕੀ ਬਰਾਮਦਗੀਆਂ ਹੋਈਆਂ ਇਸ ਸਬੰਧੀ ਹਲੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। ਇਸ ਮੌਕੇ ਆਈ ਜੀ ਗੁਰਦਿਆਲ ਸਿੰਘ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਦੇ ਤਿੰਨ ਡਵੀਜ਼ਨ ਜਿਨ੍ਹਾਂ 'ਚ ਜੈਤੋ, ਕੋਟਕਪੂਰਾ ਅਤੇ ਫਰੀਦਕੋਟ 'ਚ ਇਹ ਸਰਚ ਅਭਿਆਨ ਚਲਾਏ ਜਾ ਰਹੇ ਹਨ । ਉਨ੍ਹਾਂ ਨਾਲ ਹੀ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੰਦੇ ਕਿਹਾ ਕਿ ਉਹ ਨਸ਼ੇ ਦੇ ਕਾਰੋਬਾਰ ਛੱਡ ਦੇਣ ਨਹੀਂ ਤਾਂ ਪੁਲਸ ਵੱਲੋਂ ਉਨ੍ਹਾਂ ਖਿਲਾਫ ਸਖ਼ਤ ਐਕਸ਼ਨ ਲੈਣਾ ਪਵੇਗਾ।

ਇਹ ਵੀ ਪੜ੍ਹੋ- ਪੰਜਾਬ ਪੁਲਸ ਵੱਲੋਂ ਇਕ ਹੋਰ ਜ਼ਬਰਦਸਤ ਐਨਕਾਊਂਟਰ, ਕੀਤੀ ਤਾਬੜਤੋੜ ਫਾਇਰਿੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਯੁੱਧ ਨਸ਼ੇ ਵਿਰੁੱਧ' ਪੰਜਾਬ ਪੁਲਸ ਨੇ ਨਸ਼ਾ ਤਸਕਰਾਂ ਨੂੰ ਪਵਾਈਆਂ ਭਾਜੜਾਂ, ਆਪ੍ਰੇਸ਼ਨ ਲਗਾਤਾਰ ਜਾਰੀ
NEXT STORY