ਅੰਮ੍ਰਿਤਸਰ (ਆਰ. ਗਿੱਲ/ਸੰਜੀਵ)-ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਪੰਜਾਬ ਪੁਲਸ ਨੇ ਜਿੱਥੇ ਨਸ਼ਾ ਸਮੱਗਲਰਾਂ ਖਿਲਾਫ ਸ਼ਿਕੰਜਾ ਕੱਸਿਆ ਹੋਇਆ ਹੈ। ਉੱਥੇ ਹੀ ਆਪਣੀ ਹੀ ਫੋਰਸ ਅੰਦਰ ਲੁਕੀਆਂ ਕਾਲੀਆਂ ਭੇਡਾਂ ਨੂੰ ਵੀ ਨਹੀਂ ਸਾਹਮਣੇ ਲਿਆ ਕੇ ਕਾਰਵਾਈ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਤਾਇਨਾਤ ਵਾਰਡਨ ਨੂੰ ਕਰੀਬ 650 ਨਸ਼ੀਲੀਆਂ ਗੋਲੀਆਂ ਨਾਲ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ
ਏ. ਡੀ. ਸੀ. ਪੀ. ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਜੇਲ੍ਹ ਵਿਭਾਗ ਵੱਲੋਂ ਜ਼ਿਲ੍ਹਾ ਪੁਲਸ ਨੂੰ ਸੂਚਨਾ ਦਿੱਤੀ ਗਈ ਸੀ ਅਤੇ ਵਾਰਡਨ ਜਗਦੀਪ ਸਿੰਘ ਨੂੰ ਨਸ਼ੀਲੀਆਂ ਗੋਲੀਆਂ ਅਤੇ ਕੁਝ ਕੈਸ਼ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਮੁਕੱਦਮਾ ਨੰਬਰ 61/8/325 ਦਰਜ ਕਰ ਲਿਆ ਗਿਆ।ਪੁਲਸ ਮੁਤਾਬਿਕ ਵਾਰਡਨ ਦਾ ਇਕ ਹੋਰ ਸਾਥੀ ਹੈ ਈਸ਼ਾਂਤ ਕੁਮਾਰ ਹੈ ਜਿਸਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਉਸ ਦੀ ਵੀ ਗ੍ਰਿਫ਼ਤਾਰੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਹੋਣ ਜਾ ਰਿਹਾ ਬਦਲਾਅ, ਇਨ੍ਹਾਂ ਦਿਨਾਂ ਨੂੰ ਪਵੇਗਾ ਮੀਂਹ
ਏ. ਡੀ. ਸੀ. ਪੀ. ਨੇ ਦੱਸਿਆ ਕਿ ਜੇਲ੍ਹ ’ਚ ਚਲ ਰਹੇ ਇਸ ਨੈਕਸਸ ਬਾਰੇ ਹੋਰ ਡੂੰਘਾਈ ਚ ਜਾਂਚ ਕੀਤੀ ਜਾ ਰਹੀ ਹੈ । ਇਸ ਤੋਂ ਇਲਾਵਾ 1-1-2025 ਤੋਂ ਅਲੱਗ-ਅਲੱਗ ਮੁਕੱਦਮੇ ਜਿਹੜੇ ਦਰਦ ਹੋਏ ਸੀ ਉਸ ਵਿਚ 350 ਦੇ ਕਰੀਬ ਦੋਸ਼ੀਆਂ ਦੀਆਂ ਗ੍ਰਿਫ਼ਤਾਰੀਆਂ ਪੈ ਚੁੱਕੀਆਂ ਹਨ ਅਤੇ ਇਹ ਸਾਰੇ ਮਾਮਲੇ ਜੇਲ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਇਸ ਅਰਸੇ ਦੌਰਾਨ 8 ਮੁਕੱਦਮੇ ਐੱਨ. ਡੀ.ਪੀ. ਸੀ. ਐਕਟ ਦੇ ਹਨ । ਜਿਨ੍ਹਾਂ ਵਿਚ 15 ਗ੍ਰਿਫ਼ਤਾਰੀਆਂ ਹੋਈਆਂ ਹਨ। ਪੁਲਸ ਮੁਤਾਬਿਕ ਇਨ੍ਹਾਂ ਨਸ਼ੇ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਜਿਹੜਾ ਜਿਹੜਾ ਵੀ ਦੋਸ਼ੀ ਹੋਵੇਗਾ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤੂੜੀ ਨਾਲ ਭਰੀ ਟਰੈਕਟਰ-ਟਰਾਲੀ ਪਲਟੀ, ਇਕ ਦੀ ਮੌਤ
NEXT STORY