ਜੈਤੋ, (ਰਘੂਨੰਦਨ ਪਰਾਸ਼ਰ ): ਪੰਜਾਬ ਵਿਜੀਲੈਂਸ ਬਿਊਰੋ ਨੇ ਵੇਅਰਹਾਊਸ ਜੈਤੋ ਮੰਡੀ ਜ਼ਿਲ੍ਹਾ ਫਰੀਦਕੋਟ ਵਿਖੇ ਤਾਇਨਾਤ ਵੇਅਰਹਾਊਸ ਇੰਸਪੈਕਟਰ ਨਰੇਸ਼ ਕੁਮਾਰ ਗੋਇਲ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਘਣੀਆ ਜ਼ਿਲ੍ਹਾ ਫਰੀਦਕੋਟ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਇੰਸਪੈਕਟਰ ਅਕਸਰ ਰਿਸ਼ਵਤ ਲੈਣ ਲਈ ਕਿਸਾਨਾਂ ਤੋਂ ਖਰੀਦੀਆਂ ਗਈਆਂ ਫਸਲਾਂ ਵਿੱਚ ਜਾਣਬੁੱਝ ਕੇ ਨੁਕਸ ਕੱਢਦਾ ਰਹਿੰਦਾ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਆੜ੍ਹਤੀਏ ਵਜੋਂ ਕੰਮ ਕਰਦਾ ਹੈ ਅਤੇ ਮੁਲਜ਼ਮ ਵੇਅਰਹਾਊਸ ਇੰਸਪੈਕਟਰ ਨਰੇਸ਼ ਕੁਮਾਰ ਗੋਇਲ ਆੜ੍ਹਤੀਆਂ ਤੋਂ ਫਸਲ ਦੀ ਖਰੀਦ ਕਰਦਾ ਹੈ। ਮੁਲਜ਼ਮ ਵੇਅਰਹਾਊਸ ਇੰਸਪੈਕਟਰ ਨੇ ਸ਼ਿਕਾਇਤਕਰਤਾ ਤੋਂ 18500 ਰੁਪਏ ਰਿਸ਼ਵਤ ਮੰਗੀ ਅਤੇ ਕਿਹਾ ਕਿ ਜੇਕਰ ਸ਼ਿਕਾਇਤਕਰਤਾ ਉਸਨੂੰ ਰਿਸ਼ਵਤ ਨਹੀਂ ਦੇਵੇਗਾ ਤਾਂ ਉਹ ਉਸਦੀ ਆਉਣ ਵਾਲੀ ਕਣਕ ਦੀ ਫਸਲ ਮੰਡੀ ਤੋਂ ਨਹੀਂ ਚੁੱਕਣ ਦੇਵੇਗਾ।
ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 18,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।ਇਸ ਸਬੰਧੀ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਘਰੇਲੂ ਕਲੇਸ਼ ਨੇ ਪੁੱਤ ਤੋਂ ਕਰਵਾਇਆ ਪਿਓ ਦਾ ਕਤਲ, ਮੁਲਜ਼ਮ ਕਾਬੂ
NEXT STORY