ਚੰਡੀਗੜ੍ਹ, (ਅੰਕੁਰ) : ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਦਾ ਐਤਵਾਰਨ ਨੂੰ ਮੋਹਾਲੀ ਹਵਾਈ ਅੱਡੇ ’ਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਰਾਜਾ ਵੜਿੰਗ, ਕੁਲਜੀਤ ਸਿੰਘ ਨਾਗਰਾ, ਬਲਬੀਰ ਸਿੰਘ ਸਿੱਧੂ, ਸੰਸਦ ਮੈਂਬਰ ਡਾ. ਅਮਰ ਸਿੰਘ ਤੇ ਸਚਿਨ ਪਾਇਲਟ ਸਮੇਤ ਹੋਰ ਆਗੂ ਮੌਜੂਦ ਸਨ। ਵੇਣੂਗੋਪਾਲ ਨੇ ਹਵਾਈ ਅੱਡੇ ’ਤੇ ਮੀਡੀਆ ਨਾਲ ਗੱਲਬਾਤ ਨਹੀਂ ਕੀਤੀ।
ਵੇਣੂਗੋਪਾਲ 26 ਅਕਤੂਬਰ ਨੂੰ ਚੰਡੀਗੜ੍ਹ ਦੇ ਸੈਕਟਰ-15 ਸਥਿਤ ਪੰਜਾਬ ਕਾਂਗਰਸ ਦਫ਼ਤਰ ’ਚ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ ਸੀਨੀਅਰ ਆਗੂਆਂ, ਜ਼ਿਲ੍ਹਾ ਪ੍ਰਧਾਨਾਂ ਤੇ ਵਿਧਾਇਕ ਦਲ ਨਾਲ ਮੀਟਿੰਗਾਂ ਕਰਨਗੇ। ਇਨ੍ਹਾਂ ਦੌਰਾਨ ਪਾਰਟੀ ਦੀ ਜਥੇਬੰਦਕ ਸਥਿਤੀ, ਸੂਬੇ ਦੇ ਸਿਆਸੀ ਹਾਲਾਤ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀ ’ਤੇ ਵਿਚਾਰ-ਵਟਾਂਦਰਾ ਹੋਵੇਗਾ। ਮੀਟਿੰਗਾਂ ਤੋਂ ਬਾਅਦ ਉਹ ਪ੍ਰੈੱਸ ਕਾਨਫਰੰਸ ਵੀ ਕਰਨਗੇ। ਇਸ ਦੌਰੇ ਦੌਰਾਨ 4 ਨਵੰਬਰ ਨੂੰ ਸੰਗਰੂਰ ’ਚ ਰਾਹੁਲ ਗਾਂਧੀ ਦੀ ਪ੍ਰਸਤਾਵਿਤ ਰੈਲੀ ਦੀਆਂ ਤਿਆਰੀਆਂ ਦਾ ਵੀ ਜਾਇਜ਼ਾ ਲਿਆ ਜਾਵੇਗਾ। ਵੇਣੂਗੋਪਾਲ ਦੀ ਫੇਰੀ ਨੂੰ ਪੰਜਾਬ ਕਾਂਗਰਸ ਦੀ ਜਥੇਬੰਦੀ ਮਜ਼ਬੂਤ ਕਰਨ ਅਤੇ ਆਗੂਆਂ ਵਿਚਾਲੇ ਇਕਜੁੱਟਤਾ ਦਾ ਸੰਦੇਸ਼ ਦੇਣ ਦੇ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ।
ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲੇ ਸੁਖਬੀਰ ਸਿੰਘ ਬਾਦਲ, ਇਨਸਾਫ਼ ਦੀ ਲੜਾਈ ’ਚ ਸਾਥ ਦੇਣ ਦਾ ਭਰੋਸਾ
NEXT STORY