ਅੰਮ੍ਰਿਤਸਰ (ਸਰਬਜੀਤ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਕਾਲੀ ਬਾਬਾ ਫੂਲਾ ਸਿੰਘ ਜੀ ਐੱਨ. ਆਰ. ਆਈ. ਨਿਵਾਸ ਵਿਖੇ ਪੁੱਜੇ ਜਿੱਥੇ ਉਹਨਾਂ ਦਾ ਪ੍ਰਸਿੱਧ ਸਮਾਜ ਸੇਵੀ ਡਾ. ਹਰਮੀਤ ਸਿੰਘ ਸਲੂਜਾ ਅਤੇ ਬੁਰਜ ਸਾਹਿਬ ਵਲੋਂ ਬਾਬਾ ਭਗਤ ਸਿੰਘ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਗਿਆਨੀ ਰਘਬੀਰ ਸਿੰਘ ਨੇ ਕਿਹਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਤੇ ਮੱਥਾ ਟੇਕਣ ਆਉਣ ਵਾਲੀਆਂ ਸੰਗਤਾਂ ਦੀ ਰਿਹਾਇਸ਼ ਲਈ ਅਕਾਲੀ ਬਾਬਾ ਫੂਲਾ ਸਿੰਘ ਜੀ ਐੱਨ. ਆਰ. ਆਈ. ਨਿਵਾਸ ਅਤੇ ਸ਼੍ਰੀ ਗੁਰੂ ਅੰਗਦ ਦੇਵ ਜੀ ਨਿਵਾਸ ਸੰਗਤਾਂ ਦੀ ਸੇਵਾ ਲਈ ਇਸ ਪਰਿਵਾਰ ਵੱਲੋਂ ਚਲਾਏ ਜਾ ਰਹੇ ਹਨ, ਨਾਲ ਹੀ ਉਹਨਾਂ ਨੇ ਕਿਹਾ ਡਾ. ਹਰਮੀਤ ਸਿੰਘ ਸਲੂਜਾ ਵੱਲੋਂ ਸਿੱਖੀ ਦੇ ਪ੍ਰਚਾਰ ਦੇ ਅਨੇਕਾਂ ਉਪਰਾਲਿਆਂ ਨਾਲ ਮਾਨਵਤਾ ਦੀ ਭਲਾਈ ਦੇ ਲਈ ਕਈ ਮੈਡੀਕਲ ਕੈਂਪ ਅਤੇ ਵਾਤਾਵਰਨ ਨੂੰ ਬਚਾਉਣ ਲਈ ਕਈ ਥਾਂ ਬੂਟੇ ਲਗਾਏ ਅਤੇ ਲੋਕਾਂ ਨੂੰ ਬੂਟੇ ਵੰਡੇ ਜਾਂਦੇ ਹਨ।
ਇਹ ਵੀ ਪੜ੍ਹੋ : ਰੱਖੜੀ ਵਾਲੇ ਦਿਨ ਡੇਹਲੋਂ ਨਹਿਰ ’ਚ ਡੁੱਬਿਆ ਨੌਜਵਾਨ, 48 ਘੰਟਿਆਂ ਬਾਅਦ ਮਿਲੀ ਲਾਸ਼
ਇਸ ਮੌਕੇ ਬਾਬਾ ਬੋਤਾ ਸਿੰਘ ਜੀ ਜੱਥੇ ਦੀਆਂ ਬੀਬੀਆਂ ਨੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਅਤੇ ਫੁੱਲਾਂ ਦੀ ਵਰਖਾ ਕਰਕੇ ਸਿੰਘ ਸਾਹਿਬ ਦਾ ਸਵਾਗਤ ਕੀਤਾ। ਸਿੰਘ ਸਾਹਿਬ ਨੇ ਦੇਸ਼ ਵਿਦੇਸ਼ ਵਿੱਚ ਵੱਸਦਿਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਇਕਜੁੱਟ ਹੋ ਕੇ ਵੱਡੇ ਪੱਧਰ 'ਤੇ ਮਨਾਉਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਸਮਾਨੋਂ ਵਰ੍ਹ ਰਹੀ 'ਆਫ਼ਤ' ਨੇ ਫੜੀ ਰਫ਼ਤਾਰ ! 23 ਜ਼ਿਲ੍ਹਿਆਂ 'ਚ ਅਲਰਟ ਜਾਰੀ
NEXT STORY