ਫਾਜ਼ਿਲਕਾ/ਜਲਾਲਾਬਾਦ (ਨਾਗਪਾਲ, ਲੀਲਾਧਰ, ਬੰਟੀ, ਬਜਾਜ) : ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ-163 (ਪੁਰਾਣੀ ਸੀ. ਆਰ. ਪੀ. ਸੀ. 1973 ਦੀ ਧਾਰਾ 144) ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਨਿੱਜੀ ਕਬਜ਼ੇ/ਮਾਲਕੀ ਵਾਲੇ ਖ਼ਾਲੀ ਪਏ ਪਲਾਟਾਂ ’ਚ ਕੂੜੇ ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ਕਾਰਨ ਹੋਣ ਵਾਲੀਆਂ ਬੀਮਾਰੀਆਂ ਦੇ ਬਚਾਅ ਲਈ ਅਗਾਊਂ ਢੁੱਕਵੇ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਹੁਕਮ ਰਾਹੀਂ ਗੰਦਗੀ ਅਤੇ ਮੀਂਹ ਦੇ ਰੁੱਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫ਼ਾਈ ਆਪਣੇ ਪੱਧਰ ’ਤੇ ਕਰਵਾਉਣੀ ਯਕੀਨੀ ਬਣਾਉਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਮੁਫ਼ਤ ਰਾਸ਼ਨ ਨੂੰ ਲੈ ਕੇ ਚਿੰਤਾ ਭਰੀ ਖ਼ਬਰ! ਇਨ੍ਹਾਂ ਪਰਿਵਾਰਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ
ਆਪਣੀ ਮਾਲਕੀ /ਕਬਜੇ ਵਾਲੇ ਖ਼ਾਲੀ ਪਲਾਟ ਦੇ ਆਲੇ-ਦੁਆਲੇ ਪੱਕੀ ਚਾਰ ਦੀਵਾਰੀ ਜਾਂ ਫੈਂਸਿੰਗ (ਤਾਰਬੰਦੀ) ਕਰਵਾਉਣੀ ਯਕੀਣੀ ਬਣਾਈ ਜਾਵੇ ਤਾਂ ਜੋ ਪਲਾਟ ’ਚ ਕੂੜਾ ਕਰਕਟ ਇੱਕਠਾ ਹੋਣ ਤੋਂ ਰੋਕਿਆ ਜਾਵੇ। ਵਿਅਕਤੀਆਂ ਦੀ ਮਾਲਕੀ/ਕਬਜ਼ੇ ਅਧੀਨ ਖ਼ਾਲੀ ਪਏ ਪਲਾਟਾਂ ’ਚ ਕੂੜਾ-ਕਰਕਟ, ਗੰਦਗੀ ਗੰਦਾ ਪਾਣੀ ਇੱਕਠਾ ਹੋਣ ਨਾਲ ਕਈ ਤਰ੍ਹਾਂ ਦੇ ਨੁਕਸਾਨਦਾਇਕ ਜੀਵ ਜੰਤੂ ਪੈਦਾ ਹੁੰਦੇ ਹਨ, ਜੋ ਕਿ ਵੱਖ-ਵੱਖ ਬੀਮਾਰੀਆਂ (ਡੇਂਗੂ, ਮਲੇਰੀਆ, ਚਿਕਨਗੁਨੀਆ ਆਦਿ) ਫੈਲਾਉਂਦੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਪੈਨਸ਼ਨਰਾਂ ਲਈ ਵੱਡੀ ਖ਼ੁਸ਼ਖ਼ਬਰੀ, ਮਾਨ ਸਰਕਾਰ ਨੇ ਕੀਤਾ ਵੱਡਾ ਐਲਾਨ
ਇਹ ਸਭ ਦੀ ਰੋਕਥਾਮ ਲਈ ਇਹ ਹੁਕਮ ਜ਼ਰੂਰੀ ਹਨ। ਨਗਰ ਕੌਂਸਲ/ਨਗਰ ਪੰਚਾਇਤ ਫਾਜ਼ਿਲਕਾ ਅਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ (ਯੂ. ਡੀ. ਸ਼ਾਖਾ) ਜ਼ਿਲ੍ਹਾ ਫਾਜ਼ਿਲਕਾ ਆਪਣੇ ਆਪਣੇ ਅਧਿਕਾਰ ਖੇਤਰ ’ਚ ਬੀ. ਐੱਨ. ਐੱਸ. ਐੱਸ. ਦੀ ਧਾਰਾ 163 ਰਾਹੀਂ ਇਨ੍ਹਾਂ ਹੁਕਮਾਂ ਦੀ ਪਾਲਣਾ ਪੰਜਾਬ ਮਿਊਂਸੀਪਲ ਕਾਰਪੋਰੇਸ਼ਨ ਐਕਟ 1976, ਐਨਵਾਇਰਮੈਂਟ (ਪ੍ਰੋਟੈਕਸ਼ਨ) ਐਕਟ 1986 ਅਤੇ ਮਿਉਨੀਸੀਪਲ ਸੋਲੀਡ ਵੇਸਟ ਰੂਲਜ 2016 ਅਤੇ ਪੰਜਾਬ ਪੰਚਾਇਤ ਰਾਜ ਐਕਟ 1994 ਅਧੀਨ ਅਧਿਕਾਰਾਂ ਤਹਿਤ ਕਰਵਾਉਣੀ ਯਕੀਨੀ ਬਣਾਉਣਗੇ। ਇਹ ਹੁਕਮ 31 ਦਸੰਬਰ ਤੱਕ ਜ਼ਿਲ੍ਹਾ ਫਾਜ਼ਿਲਕਾ ਅੰਦਰ ਲਾਗੂ ਰਹਿਣਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8
 
ਬੂਟਾ ਸਿੰਘ ਟਿੱਪਣੀ ਵਿਵਾਦ 'ਤੇ ਵੜਿੰਗ ਨੂੰ AAP ਦਾ ਕਰਾਰਾ ਜਵਾਬ, ਭਖਿਆ ਮਾਮਲਾ (ਵੀਡੀਓ)
NEXT STORY