ਹਾਜੀਪੁਰ (ਜੋਸ਼ੀ)-ਪਿਛਲੇ ਦਿਨੀਂ ਹੋਈ ਭਾਰੀ ਵਰਖਾ ਨੇ ਜਿੱਥੇ ਆਮ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਵੱਡੀ ਰਾਹਤ ਦਿੱਤੀ ਹੈ, ਉੱਥੇ ਹੀ ਇਹ ਬਾਰਿਸ਼ ਕਿਸਾਨਾਂ ਲਈ ਝੋਨੇ ਦੀ ਬਿਜਾਈ ਲਈ ਬੇਸ਼ੱਕ ਸਹਾਈ ਸਿੱਧ ਹੋ ਰਹੀ ਹੈ। ਮੌਸਮ ਦੇ ਇਸ ਬਦਲਾਅ ਨੇ ਇਹ ਸਾਫ਼ ਸੰਕੇਤ ਦੇ ਦਿੱਤਾ ਹੈ ਕਿ ਬਰਸਾਤ ਦੀ ਸ਼ੁਰੂਆਤ ਹੋਣ ’ਚ ਹੁਣ ਕੁਝ ਹੀ ਦਿਨ ਬਾਕੀ ਰਹਿ ਗਏ ਹਨ ਪਰ ਇਸ ਰਾਹਤ ਦੇ ਨਾਲ-ਨਾਲ ਬਿਆਸ ਦਰਿਆ ਦੇ ਕੰਢੇ ਵਸੇ ਪਿੰਡਾਂ ਅਤੇ ਇਲਾਕਿਆਂ ਦੇ ਲੋਕਾਂ ਦੇ ਮੱਥੇ ’ਤੇ ਚਿੰਤਾ ਦੀਆਂ ਲਕੀਰਾਂ ਸਾਫ਼ ਵਿਖਾਈ ਦੇਣ ਲੱਗੀਆਂ ਹਨ। ਇਲਾਕਾ ਨਿਵਾਸੀਆਂ ਦੇ ਮਨਾਂ ’ਚ ਸਭ ਤੋਂ ਵੱਡੀ ਚਿੰਤਾ ਇਹ ਹੈ ਕਿ ਜੇਕਰ ਇਸ ਸਾਲ ਵੀ ਬਰਸਾਤ ਉਮੀਦ ਤੋਂ ਜ਼ਿਆਦਾ ਹੁੰਦੀ ਹੈ ਤਾਂ ਉਨ੍ਹਾਂ ਦਾ ਕੀ ਬਣੇਗਾ।
ਇਹ ਵੀ ਪੜ੍ਹੋ: ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ ਮੁੜਕੇ ਨਾਲ, ਦੇਖੋ Pinkoo Tv ਦੀ ਮਜ਼ੇਦਾਰ ਵੀਡੀਓ

ਜ਼ਿਕਰਯੋਗ ਹੈ ਕਿ ਪਿਛਲੇ ਸਾਲ ਹਿਮਾਚਲ ਪ੍ਰਦੇਸ਼ ’ਚ ਹੋਈ ਰਿਕਾਰਡਤੋੜ ਭਾਰੀ ਬਰਸਾਤ ਅਤੇ ਹੜ੍ਹਾਂ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਤਬਾਹੀ ਹੋਈ ਸੀ, ਜਿਸ ਨਾਲ ਲੋਕਾਂ ਦਾ ਕਰੋੜਾਂ ਰੁਪਏ ਦਾ ਮਾਲੀ ਅਤੇ ਜਾਨੀ ਨੁਕਸਾਨ ਹੋਇਆ ਸੀ। ਬਿਆਸ ਦਰਿਆ ਦੇ ਨੇੜਲੇ ਇਲਾਕੇ ਇਸ ਦੀ ਸਭ ਤੋਂ ਵੱਡੀ ਮਾਰ ਹੇਠ ਆਏ ਸਨ। ਸਥਾਨਕ ਲੋਕਾਂ ਨੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਕਈ ਵੱਡੇ ਸਵਾਲ ਖੜ੍ਹੇ ਕੀਤੇ ਹਨ। ਲੋਕਾਂ ਦਾ ਦੋਸ਼ ਹੈ ਕਿ ਪਿਛਲੇ ਸਾਲ ਆਏ ਹੜ੍ਹਾਂ ਦੌਰਾਨ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੇ ਰਾਹਤ ਦੇ ਵੱਡੇ-ਵੱਡੇ ਦਾਅਵੇ ਅਤੇ ਵਾਅਦੇ ਤਾਂ ਕੀਤੇ ਸਨ ਪਰ ਜ਼ਮੀਨੀ ਪੱਧਰ ’ਤੇ ਹੜ੍ਹ ਪੀੜਤਾਂ ਨੂੰ ਕੋਈ ਠੋਸ ਸਹਾਇਤਾ ਨਹੀਂ ਮਿਲੀ। ਲੋਕਾਂ ਮੁਤਾਬਕ ਸਰਕਾਰਾਂ ਵੱਲੋਂ ਦਿੱਤੀ ਗਈ ਨਾਮਾਤਰ ਮਦਦ ਉਨ੍ਹਾਂ ਦੇ ਹੋਏ ਭਾਰੀ ਨੁਕਸਾਨ ਦੇ ਮੁਕਾਬਲੇ ਇਕ ਕਰੂਰ ਮਜ਼ਾਕ ਵਾਂਗ ਸੀ।
ਇਸੇ ਸਬੰਧ ’ਚ ਗੱਲਬਾਤ ਕਰਦੇ ਸਥਾਨਕ ਨਿਵਾਸੀ ਅਤੇ ਜ਼ਿਲ੍ਹਾ ਕਿਸਾਨ ਕਾਂਗਰਸ ਸੈੱਲ ਦੇ ਪ੍ਰਧਾਨ ਅਮਰਜੀਤ ਸਿੰਘ ਢਾਡੇਕਟਵਾਲ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਮਿਤ ਡਡਵਾਲ, ਗੁਰੂ ਨਾਨਕ ਸੇਵਾ ਸੋਸਾਇਟੀ ਦੇ ਪ੍ਰਧਾਨ ਕਿਰਪਾਲ ਸਿੰਘ ਗੇਰਾ ਅਤੇ ਲਖਵਿੰਦਰ ਸਿੰਘ ਟਿੰਮੀ ਨੇ ਸਰਕਾਰ ਨੂੰ ਕਟਹਿਰੇ ’ਚ ਖੜ੍ਹਾ ਕਰਦਿਆਂ ਤਿੱਖੇ ਸਵਾਲ ਪੁੱਛੇ। ਉਨ੍ਹਾਂ ਕਿਹਾ ਕਿ ਸਰਕਾਰ ਸਾਨੂੰ ਇਹ ਦੱਸੇ ਕਿ ਪਿਛਲੇ ਹੜ੍ਹਾਂ ਨੂੰ ਇਕ ਸਾਲ ਬੀਤ ਜਾਣ ਦੇ ਬਾਵਜੂਦ ਦਰਿਆਵਾਂ ਦੇ ਬੰਨ੍ਹ (ਧੁੱਸੀ ਬੰਨ੍ਹ) ਨੂੰ ਮਜ਼ਬੂਤ ਕਰਨ ਅਤੇ ਹੜ੍ਹ ਰੋਕਣ ਲਈ ਕੀ ਠੋਸ ਪ੍ਰਬੰਧ ਕੀਤੇ ਗਏ ਹਨ। ਕੀ ਇਸ ਵਾਰ ਵੀ ਪ੍ਰਸ਼ਾਸਨ ਕਾਗਜ਼ੀ ਦਾਅਵਿਆਂ ਤੱਕ ਹੀ ਸੀਮਤ ਹੈ ਜਾਂ ਫਿਰ ਲੋਕਾਂ ਨੂੰ ਇਕ ਵਾਰ ਫਿਰ ਹੜ੍ਹਾਂ ਦੀ ਮਾਰ ਝੱਲਣ ਲਈ ਰੱਬ ਆਸਰੇ ਛੱਡ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...
ਬਰਸਾਤ ਦਾ ਮੌਸਮ ਸਿਰ ’ਤੇ ਹੋਣ ਕਾਰਨ ਹੁਣ ਲੋਕਾਂ ਦੀ ਮੰਗ ਹੈ ਕਿ ਸਰਕਾਰ ਅਤੇ ਸਬੰਧਤ ਵਿਭਾਗ ਤੁਰੰਤ ਹਰਕਤ ’ਚ ਆਉਣ। ਦਰਿਆਵਾਂ ਦੇ ਕਮਜ਼ੋਰ ਬੰਨ੍ਹਾਂ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ ’ਤੇ ਮੁਕੰਮਲ ਕੀਤਾ ਜਾਵੇ ਤਾਂ ਜੋ ਪਿਛਲੇ ਸਾਲ ਵਰਗੀ ਭਿਆਨਕ ਸਥਿਤੀ ਦੁਬਾਰਾ ਪੈਦਾ ਨਾ ਹੋਵੇ ਅਤੇ ਸਰਹੱਦੀ ਖੇਤਰ ਦੇ ਲੋਕ ਬੇਖ਼ੌਫ਼ ਹੋ ਕੇ ਆਪਣੇ ਘਰਾਂ ’ਚ ਰਹਿ ਸਕਣ।
ਇਹ ਵੀ ਪੜ੍ਹੋ: ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਫ਼ਿਰੋਜ਼ਪੁਰ ਰੇਲਵੇ ਸਟੇਸ਼ਨ ਦਾ ਨਾਂ ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਦੇ ਨਾਂ ’ਤੇ ਰੱਖਣ ਦੀ ਮੰਗ
NEXT STORY