ਚੰਡੀਗੜ੍ਹ : ਪੰਜਾਬ ਦੇ ਲੋਕਾਂ ਲਈ ਮੌਸਮ ਵਿਭਾਗ (ਆਈ. ਐੱਮ. ਡੀ.) ਵਲੋਂ ਚਿਤਾਵਨੀ ਜਾਰੀ ਕੀਤੀ ਗਈ ਹੈ। ਦਰਅਸਲ ਜ਼ਿਲ੍ਹਾ ਅੰਮ੍ਰਿਤਸਰ ਨੇੜੇ ਚੱਕਰਵਾਤ ਬਣ ਰਿਹਾ ਹੈ। ਇਸ ਕਾਰਨ ਪੰਜਾਬ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਸਣੇ ਬਾਕੀ ਸੂਬਿਆਂ ਲਈ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਤੋਂ 5 ਦਿਨਾਂ ਦੀ ਛੁੱਟੀ 'ਤੇ ਮੁਲਾਜ਼ਮ, ਲੋਕਾਂ ਲਈ ਖੜ੍ਹੀ ਹੋ ਸਕਦੀ ਹੈ ਮੁਸੀਬਤ
ਅੰਮ੍ਰਿਤਸਰ ਦੇ ਨਾਲ ਹੀ ਬੰਗਲਾਦੇਸ਼ ਦੇ ਨੇੜੇ ਬੰਗਾਲ ਦੀ ਖਾੜੀ 'ਚ ਵੀ ਚੱਕਰਵਾਤ ਬਣ ਰਿਹਾ ਹੈ। ਇਸ ਕਾਰਨ ਸ਼ੁੱਕਰਵਾਰ ਨੂੰ ਪੰਜਾਬ ਤੋਂ ਲੈ ਕੇ ਬੰਗਾਲ ਦੀ ਖਾੜੀ ਤੱਕ ਦੇ ਸੂਬਿਆਂ ਹਰਿਆਣਾ, ਪੰਜਾਬ, ਦਿੱਲੀ, ਪੂਰਬੀ ਰਾਜਸਥਾਨ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਉਡਿਸ਼ਾ, ਪੱਛਮੀ ਬੰਗਾਲ ਅਤੇ ਛੱਤੀਸਗੜ੍ਹ ਦੇ ਕੁੱਝ ਹਿੱਸੇ ਸ਼ਾਮਲ ਹਨ, ਜਿਨ੍ਹਾਂ 'ਚ ਭਾਰੀ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਪੰਚਾਇਤ ਸੰਮਤੀਆਂ ਹੋਈਆਂ ਭੰਗ, ਪੰਚਾਇਤੀ ਚੋਣਾਂ ਜਲਦ!
ਦੱਸਣਯੋਗ ਹੈ ਕਿ ਬੀਤੇ ਕਈ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਮੀਂਹ ਪੈ ਰਿਹਾ ਹੈ, ਜਿਸ ਕਾਰਨ ਮੌਸਮ ਸੁਹਾਵਣਾ ਅਤੇ ਠੰਡਾ ਚੱਲ ਰਿਹਾ ਹੈ। ਇਸ ਦੇ ਨਾਲ ਹੀ ਕਈ ਇਲਾਕਿਆਂ 'ਚ ਮੀਂਹ ਨਹੀਂ ਪੈ ਰਿਹਾ ਅਤੇ ਉੱਥੇ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=
ਕੇਜਰੀਵਾਲ ਨੂੰ ਜ਼ਮਾਨਤ ਮਿਲਣ 'ਤੇ CM ਮਾਨ ਦਾ ਪਹਿਲਾ ਬਿਆਨ
NEXT STORY