ਚੰਡੀਗੜ੍ਹ : ਪੰਜਾਬ 'ਚ ਨਵੇਂ ਸਾਲ ਦੇ ਜਸ਼ਨ ਮਨਾ ਰਹੇ ਪੰਜਾਬੀਆਂ ਦੇ ਧਿਆਨ ਦੇਣ ਵਾਲੀ ਖ਼ਬਰ ਹੈ। ਦਰਅਸਲ ਪੰਜਾਬ ਪੁਲਸ ਨੇ ਸੂਬਾ ਵਾਸੀਆਂ ਨੂੰ ਜਿੱਥੇ ਨਵੇਂ ਸਾਲ ਦੀ ਵਧਾਈ ਦਿੱਤੀ ਹੈ, ਉੱਥੇ ਹੀ ਲੋਕਾਂ ਲਈ ਜ਼ਰੂਰੀ ਚਿਤਾਵਨੀ ਵੀ ਜਾਰੀ ਕੀਤੀ ਹੈ। ਪੰਜਾਬ ਪੁਲਸ ਨੇ ਆਪਣੇ ਫੇਸਬੁੱਕ ਪੇਜ 'ਤੇ ਇਕ ਵੀਡੀਓ ਸਾਂਝੀ ਕਰਦਿਆਂ ਲਿਖਿਆ ਹੈ ਕਿ ਆਓ ਕਾਨੂੰਨ ਅਤੇ ਵਿਵਸਥਾ ਦੀ ਪਾਲਣਾ ਕਰਦੇ ਹੋਏ ਨਵੇਂ ਸਾਲ ਦੀ ਸ਼ੁਰੂਆਤ ਕਰੀਏ। ਪੁਲਸ ਵਲੋਂ ਮੁਬਾਰਕਾਂ ਦੇ ਨਾਲ ਹੀ ਲੋਕਾਂ ਲਈ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਤਾਰੀਖਾਂ ਨੂੰ ਮੀਂਹ ਦਾ ਅਲਰਟ, ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ
ਗੱਡੀ ਚਲਾਉਂਦੇ ਸਮੇਂ ਮੋਬਾਇਲ ਫ਼ੋਨ ਦਾ ਇਸਤੇਮਾਲ ਨਾ ਕਰੋ।
ਟ੍ਰੈਫਿਕ ਲਾਈਟਾਂ ਦੀ ਪਾਲਣਾ ਕਰੋ, ਲਾਲ ਬੱਤੀ ਹੋਣ 'ਤੇ ਰੁਕੋ।
ਉੱਚੀ ਆਵਾਜ਼ 'ਚ ਮਿਊਜ਼ਿਕ ਲਾ ਕੇ ਗੱਡੀ ਚਲਾਉਣਾ ਖ਼ਤਰਨਾਕ ਹੋ ਸਕਦਾ ਹੈ।
ਸ਼ਰਾਬ ਪੀ ਕੇ ਗੱਡੀ ਨਾ ਚਲਾਓ, ਇਹ ਤੁਹਾਡੇ ਅਤੇ ਦੂਜਿਆਂ ਲਈ ਜਾਨਲੇਵਾ ਹੋ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਕੜਾਕੇ ਦੀ ਠੰਡ ਤੇ ਧੁੰਦ ਵਿਚਾਲੇ ਨਵੇਂ ਸਾਲ ਦੀ ਸ਼ੁਰੂਆਤ, ਜਾਰੀ ਕੀਤੀ ਗਈ ਹੈ ਚਿਤਾਵਨੀ
ਗੱਡੀ ਚਲਾਉਂਦੇ ਸਮੇਂ ਸੀਟ ਬੈਲਟ ਜ਼ਰੂਰ ਲਾਓ।
ਤੇਜ਼ ਰਫ਼ਤਾਰ ਨਾਲ ਗੱਡੀ ਚਲਾਉਣਾ ਮੌਤ ਨੂੰ ਸੱਦਾ ਦੇਣਾ ਹੈ।
ਅਖ਼ੀਰ ਦੇ ਵਿੱਚ ਪੰਜਾਬ ਪੁਲਸ ਦੇ ਪੇਜ 'ਤੇ ਲੋਕਾਂ ਦਾ ਧੰਨਵਾਦ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਲੋਕਾਂ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਅਕਤੀ ਨੇ ਗੁਆਂਢ 'ਚ ਰਹਿਣ ਵਾਲੀ ਬੱਚੀ ਨਾਲ ਕੀਤਾ ਜਬਰ-ਜ਼ਿਨਾਹ, ਮਾਮਲਾ ਦਰਜ
NEXT STORY