ਚੰਡੀਗੜ੍ਹ : ਪਹਾੜਾਂ 'ਚ ਹੋਣ ਵਾਲੀ ਬਰਫ਼ਬਾਰੀ ਦੌਰਾਨ ਪੰਜਾਬ ਸਣੇ ਗੁਆਂਢੀ ਸੂਬਿਆਂ ਦੇ ਤਾਪਮਾਨ 'ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ ਪਰ ਠੰਡ ਦਾ ਰੰਗ ਪੂਰੀ ਤਰ੍ਹਾਂ ਦੇਖਣ ਨੂੰ ਨਹੀਂ ਮਿਲ ਰਿਹਾ ਹੈ, ਹਾਲਾਂਕਿ 1-2 ਦਿਨਾਂ ਤੋਂ ਪੰਜਾਬ ਦੇ ਕਈ ਇਲਾਕਿਆਂ 'ਚ ਸੰਘਣੀ ਧੁੰਦ ਪੈਣ ਕਾਰਨ ਠੰਡ ਵਧੀ ਹੈ। ਮੌਸਮ ਵਿਭਾਗ ਦੇ ਮੁਤਾਬਕ ਪੰਜਾਬ 'ਚ ਅਗਲੇ 2 ਦਿਨਾਂ ਲਈ ਆਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੰਘਣੀ ਧੁੰਦ ਦੀ ਵੀ ਚਿਤਾਵਨੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ : 4 ਵਜੇ ਤੋਂ ਬਾਅਦ ਘਰੋਂ ਨਾ ਨਿਕਲਣ ਲੋਕ! ਜਾਰੀ ਹੋਈ Advisory
14 ਤਾਰੀਖ਼ ਨੂੰ ਆਰੇਂਜ, ਜਦੋਂ ਕਿ 15 ਨੂੰ ਯੈਲੋ ਅਲਰਟ ਰਹੇਗਾ। ਇਸ ਦੇ ਨਾਲ ਹੀ ਲੋਕਾਂ ਨੂੰ ਘਰੋਂ ਬਾਹਰ ਨਿਕਲਦੇ ਸਮੇਂ ਗਰਮ ਕੱਪੜੇ ਪਾਉਣ ਦੀ ਸਲਾਹ ਦਿੱਤੀ ਗਈ ਹੈ ਤਾਂ ਜੋ ਠੰਡ ਤੋਂ ਬਚਿਆ ਜਾ ਸਕੇ। ਪੰਜਾਬ 'ਚ ਹਵਾ ਦੇ ਪ੍ਰਦੂਸ਼ਣ ਦਾ ਪੱਧਰ ਖ਼ਰਾਬ ਚੱਲ ਰਿਹਾ ਹੈ, ਜਿਸ ਕਾਰਨ ਸਾਹ ਦੇ ਰੋਗੀਆਂ ਨੂੰ ਆਪਣਾ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ਹੈ।
ਇਹ ਵੀ ਪੜ੍ਹੋ : ਗੁਰਪੁਰਬ ਤੋਂ ਪਹਿਲਾਂ ਸਿੱਖ ਸੰਗਤਾਂ ਲਈ ਵੱਡੀ ਖ਼ਬਰ, ਮਿਲਣ ਜਾ ਰਹੀ ਇਹ ਸਹੂਲਤ
ਇਸ ਤੋਂ ਇਲਾਵਾ ਛੋਟੇ ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਲਈ ਵੀ ਇਹ ਪ੍ਰਦੂਸ਼ਣ ਬੇਹੱਦ ਖ਼ਤਰਨਾਕ ਹੋ ਸਕਦਾ ਹੈ। ਅਜਿਹੇ 'ਚ ਸਾਹ ਦੇ ਮਰੀਜ਼ਾਂ ਨੂੰ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ ਅਤੇ ਜੇਕਰ ਜ਼ਿਆਦਾ ਜ਼ਰੂਰੀ ਹੋਵੇ ਤਾਂ ਘਰ ਤੋਂ ਨਿਕਲਣ ਵੇਲੇ ਮਾਸਕ ਪਾਉਣ ਲਈ ਕਿਹਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਤੋਂ ਦਿੱਲੀ ਤੱਕ ਠੰਡ ਦਾ ਕਹਿਰ ਸ਼ੁਰੂ, ਪਈ ਸੰਘਣੀ ਧੁੰਦ, ਅਲਰਟ ਜਾਰੀ
NEXT STORY