ਨਵੀਂ ਦਿੱਲੀ/ ਲੁਧਿਆਣਾ (ਸੰਜੇ ਗਰਗ) : ਖ਼ੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ 16 ਗੈਰ-ਕਮਿਊਨਿਸਟ ਕਿਸਾਨ ਜਥੇਬੰਦੀਆਂ ਦੀ ਸਿੰਘੂ ਬਾਰਡਰ ਵਿਖੇ ਸੰਘਰਸ਼ ਦੇ ਤਾਜ਼ਾ ਹਾਲਾਤ ਅਤੇ ਪੰਜਾਬ ਵਿੱਚ ਕਣਕ ਦੀ ਖ਼ਰੀਦ ਨੂੰ ਲੈ ਕੇ ਕਿਸਾਨਾਂ ਦੀ ਕੀਤੀ ਜਾ ਰਹੀ ਖੱਜਲ-ਖੁਆਰੀ ਨੂੰ ਲੈ ਕੇ ਤਿੰਨ ਘੰਟੇ ਤੱਕ ਲੰਬੀ ਚਰਚਾ ਹੋਈ। ਇਸ ਮੀਟਿੰਗ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਵਿੱਚ ਕਣਕ ਦੀ ਖ਼ਰੀਦ ਲਈ ਬਾਰਦਾਨੇ ਦੀ ਘਾਟ ਅਤੇ ਕਿਸਾਨਾਂ ਨੂੰ ਅਦਾਇਗੀ ਵਿੱਚ ਕੀਤੀ ਜਾ ਰਹੀ ਦੇਰੀ ਦਾ ਗੰਭੀਰ ਨੋਟਿਸ ਲੈਂਦਿਆ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ, ਕਿ ਜੇਕਰ ਕਿਸਾਨਾਂ ਦੀਆਂ ਪਰੇਸ਼ਾਨੀਆਂ ਦੂਰ ਨਾ ਕੀਤੀਆਂ ਗਈਆਂ ਤਾਂ ਮਜ਼ਬੂਰਨ ਕਿਸਾਨ ਜਥੇਬੰਦੀਆਂ ਸਾਰਾ ਪੰਜਾਬ ਜਾਮ ਕਰ ਦੇਣਗੀਆਂ। ਕਿਸਾਨ ਜਥੇਬੰਦੀਆਂ ਦੀ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਪ੍ਰਧਾਨ ਜਿਸ ਵਿੱਚ ਜਗਜੀਤ ਸਿੰਘ ਡੱਲੇਵਾਲ, ਸਤਨਾਮ ਸਿੰਘ ਬਹਿਰੂ, ਹਰਮੀਤ ਸਿੰਘ ਕਾਦੀਆ, ਜੰਗਵੀਰ ਸਿੰਘ, ਹਰਿੰਦਰ ਸਿੰਘ ਲੱਖੋਵਾਲ, ਬਲਦੇਵ ਸਿੰਘ ਸਿਰਸਾ ਆਦਿ ਤੋਂ ਇਲਾਵਾ ਸਾਰੀਆਂ ਹੀ ਜਥੇਬੰਦੀਆਂ ਦੇ ਆਗੂ ਉੱਚੇਚੇ ਤੌਰ ’ਤੇ ਹਾਜ਼ਰ ਸਨ।
ਇਹ ਵੀ ਪੜ੍ਹੋ : ਐੱਸ. ਆਈ. ਟੀ. ’ਤੇ ਆਏ ਹਾਈਕੋਰਟ ਦੇ ਫ਼ੈਸਲੇ ’ਤੇ ਸਿੱਧੂ ਨੇ ਤੋੜੀ ਚੁੱਪ, ਬਾਦਲਾਂ ਵਿਰੁੱਧ ਆਖੀ ਵੱਡੀ ਗੱਲ
ਇਸ ਮੀਟਿੰਗ ਵਿੱਚ ਕਈ ਘੰਟੇ ਤੱਕ ਚੱਲੀ ਗੰਭੀਰ ਚਰਚਾ ਤੋਂ ਬਾਅਦ ਕਿਸਾਨਾਂ ਨੂੰ ਚੌਕਸ ਰਹਿਣ ਦਾ ਸੱਦਾ ਦਿੰਦੇ ਹੋਏ ਆਖਿਆ ਗਿਆ ਕਿ 150 ਦਿਨਾਂ ਤੋਂ ਦਿੱਲੀ ਬਾਰਡਰਾਂ ’ਤੇ ਚੱਲ ਰਹੇ ਕਿਸਾਨ ਸੰਘਰਸ਼ ਨੇ ਕੇਂਦਰ ਸਰਕਾਰ ਦੀ ਨੀਂਦ ਹਰਾਮ ਕੀਤੀ ਹੋਈ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਅੰਦੋਲਨ ਨੂੰ ਖ਼ਤਮ ਕਰਨ ਲਈ ਹਰ ਘਟੀਆਂ ਹੱਥਕੰਡੇ ਵਰਤ ਰਹੀ ਹੈ ਅਤੇ ਸਰਕਾਰ ਦੀਆਂ ਏਜੰਸੀਆਂ ਕਿਸਾਨਾਂ ਨੂੰ ਗੁੰਮਰਾਹ ਕਰਨ ਲਈ ਡਰਾਮੇਬਾਜੀਆਂ ਕਰ ਰਹੀਆਂ ਹਨ। ਇਨ੍ਹਾਂ ਸਾਰੇ ਹੀ ਕਿਸਾਨ ਆਗੂਆਂ ਨੇ ਅੰਦੋਲਨ ਦੇ ਜੇਤੂ ਹੋਣ ਦਾ ਦਿ੍ਰੜ ਸੰਕਲਪ ਦੁਹਰਾਉਂਦੇ ਹੋਏ ਸਰਕਾਰ ਦੀਆਂ ਚਾਲਾਂ ਨੂੰ ਫੇਲ ਕਰਨ ਲਈ ਕਿਸਾਨਾਂ ਨੂੰ ਹਰ ਸਮੇਂ ਚੌਕਸ ਅਤੇ ਤਿਆਰ ਰਹਿਣ ਲਈ ਕਿਹਾ। ਮੀਟਿੰਗ ਦੇ ਅੰਤ ਵਿੱਚ ਰਾਜੇਵਾਲ ਅਤੇ ਡੱਲੇਵਾਲ ਨੇ ਪੰਜਾਬ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਬਾਰਦਾਨੇ ਦਾ ਤੁਰੰਤ ਪ੍ਰਬੰਧ ਕਰੇ ਅਤੇ ਕਿਸਾਨਾਂ ਨੂੰ ਖਰੀਦੀ ਹੋਈ ਫ਼ਸਲ ਦੀ 48 ਘੰਟੇ ਵਿੱਚ ਅਦਾਇਗੀ ਯਕੀਨੀ ਬਣਾਵੇ। ਇਨਾਂ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਦੇ ਕਿਸਾਨਾਂ ਦੀ ਖੱਜਲ-ਖੁਆਰੀ ਬੰਦ ਨਾ ਹੋਈ ਤਾਂ ਸੜਕਾਂ ਜਾਮ ਕਰਨ ਸਮੇਤ ਸਖ਼ਤ ਕਦਮ ਚੁੱਕਿਆ ਜਾਵੇਗਾ।
ਇਹ ਵੀ ਪੜ੍ਹੋ : ਐਤਵਾਰ ਲਾਕਡਾਊਨ ਦੌਰਾਨ ਵੀ ਬਹਾਲ ਰਹੀਆਂ ਰੇਲ ਸੇਵਾਵਾਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਸੁਗੰਧਾ ਦੇ ਹੱਥਾਂ ’ਤੇ ਲੱਗੀ ਪਤੀ ਸੰਕੇਤ ਭੋਸਲੇ ਦੇ ਨਾਂ ਦੀ ਮਹਿੰਦੀ, ਸ਼ੁਰੂ ਹੋਈਆਂ ਵਿਆਹ ਦੀਆਂ ਰਸਮਾਂ (ਤਸਵੀਰਾਂ)
NEXT STORY