ਸੁਲਤਾਨਪੁਰ ਲੋਧੀ (ਧੀਰ)-ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਚੰਡੀਗੜ੍ਹ ਏਅਰਪੋਰਟ ’ਤੇ ਸੀ. ਆਈ. ਐੱਸ. ਐੱਫ਼. ਦੀ ਕਾਂਸਟੇਬਲ ਕੁਲਵਿੰਦਰ ਕੌਰ ਵੱਲੋਂ ਥੱਪੜ ਮਾਰਨ ਦੇ ਹੱਕ ’ਚ ਸਮੂਹ ਕਿਸਾਨ ਜਥੇਬੰਦੀਆਂ ਵੀ ਉਸ ਦੀ ਹਮਾਇਤ ’ਚ ਖੁੱਲ੍ਹ ਕੇ ਨਿੱਤਰ ਆਈਆਂ ਹਨ। ਇਸ ਦੌਰਾਨ ਕਿਸਾਨ, ਮਜ਼ਦੂਰ ਕੇ ਧਾਰਮਿਕ ਜਥੇਬੰਦੀਆਂ ਨੇ ਸਰਕਾਰ ਨੂੰ ਕਿਸੇ ਵੀ ਕਾਰਵਾਈ ਕਰਨ ਤੋਂ ਵਰਜਿਆ ਹੈ।
ਇਸ ਸਬੰਧੀ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਕੋਟ ਬੁੱਢਾ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਬਾਊਪੁਰ ਵੱਲੋਂ ਕੁਲਵਿੰਦਰ ਕੌਰ ਦੀ ਖੁੱਲ੍ਹ ਕੇ ਹਮਾਇਤ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਪਹਿਲਾਂ ਤਾਂ ਸਮੂਹ ਕਿਸਾਨ ਜਥੇਬੰਦੀਆਂ ਨੂੰ ਮਾਣ ਹੈ ਇਸ ਅਣਖੀ ਧੀ ਕੁਲਵਿੰਦਰ ਕੌਰ ’ਤੇ, ਜਿਸ ਨੇ ਆਪਣੀ ਨੌਕਰੀ ਦੀ ਵੀ ਪ੍ਰਵਾਹ ਕੀਤੇ ਬਗੈਰ ਭਾਜਪਾ ਦੀ ਚੁਣੀ ਗਈ ਐੱਮ. ਪੀ. ਕੰਗਨਾ ਰਣੌਤ ਨੂੰ ਥੱਪੜ ਮਾਰ ਕੇ ਅਜਿਹਾ ਸਬਕ ਸਿਖਾਇਆ ਹੈ। ਉਨ੍ਹਾਂ ਕਿਹਾ ਕਿ ਭੈਣ ਕੁਲਵਿੰਦਰ ਕੌਰ ਸਾਡੇ ਹੀ ਪਾਵਨ ਇਲਾਕੇ ਸੁਲਤਾਨਪੁਰ ਲੋਧੀ ਦੀ ਧੀ ਹੈ, ਜਿਸ ਦੇ ਸਾਰੇ ਪਰਿਵਾਰ ਨੇ ਕਿਸਾਨ ਅੰਦੋਲਨ ’ਚ ਆਪਣੇ-ਆਪ ਨੂੰ ਸਮਰਪਿਤ ਕੀਤਾ ਹੋਇਆ ਹੈ।
ਇਹ ਵੀ ਪੜ੍ਹੋ- ਕੀ ਚੰਨੀ ਤੇ ਰਿੰਕੂ ਪਰਿਵਾਰ ’ਚ ਇਕ ਵਾਰ ਫਿਰ ਹੋਵੇਗਾ ਚੋਣ ਦੰਗਲ, ਕਿਆਸ-ਅਰਾਈਆਂ ਸ਼ੁਰੂ
ਕਿਸਾਨ ਆਗੂ ਨੇ ਕਿਹਾ ਕਿ ਕੰਗਨਾ ਰਣੌਤ ਵੱਲੋਂ ਜੋ ਕਿਸਾਨ ਜਥੇਬੰਦੀਆਂ ਵੱਲੋਂ ਆਪਣੇ ਹੱਕਾਂ ਲਈ ਸ਼ੁਰੂ ਕੀਤੇ ਅੰਦੋਲਨ ਦੇ ਪ੍ਰਤੀ ਬਹੁਤ ਮਾੜੀ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ, ਇਹ ਉਸ ਦਾ ਹੀ ਨਤੀਜਾ ਹੈ। ਉਨ੍ਹਾਂ ਗੁਰੂ ਨਾਨਕ ਦੀ ਧਰਤੀ ਸੁਲਤਾਨਪੁਰ ਲੋਧੀ ਦੀ ਵਸਨੀਕ ਭੈਣ ਕੁਲਵਿੰਦਰ ਕੌਰ ਨੂੰ ਸੀ. ਆਈ. ਐੱਸ. ਐੱਫ਼. ਦੀ ਨੌਕਰੀ ਤੋਂ ਮੁਅੱਤਲ ਕਰਨ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਜੇ ਭੈਣ ਕੁਲਵਿੰਦਰ ਕੌਰ ਨੂੰ ਜਲਦ ਬਹਾਲ ਨਹੀਂ ਕੀਤਾ ਗਿਆ ਤਾਂ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਇਸ ਖ਼ਿਲਾਫ਼ ਵੀ ਤਿੱਖਾ ਸੰਘਰਸ਼ ਵਿੱਡਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਅੱਜ ਤੱਕ ਪੰਜਾਬੀਆਂ ਨੂੰ ਮਾੜਾ ਬੋਲਣ ਵਾਲਿਆਂ ਨੂੰ ਸਜ਼ਾ ਭੁਗਤਣੀ ਹੀ ਪਈ ਹੈ ਅਤੇ ਕੋਈ ਵੀ ਬਚਿਆ ਨਹੀਂ। ਹੁਣ ਕੰਗਨਾ ਰਣੌਤ ਨੂੰ ਕਿਸਾਨੀ ਸੰਘਰਸ਼ ਦਾ ਹਿੱਸਾ ਬਣ ਕੇ ਦਿੱਲੀ ਬਾਰਡਰ ’ਤੇ ਬੈਠੀਆਂ ਮਾਵਾਂ ਧੀਆਂ ਭੈਣਾਂ ਨੂੰ ਅਪਸ਼ਬਦ ਬੋਲਣ ਦੀ ਸਜ਼ਾ ਦੇਣ ਵਾਲੇ ਅਣਖੀ ਵਰਤਾਰੇ ਨੇ ਸਿਆਸੀ ਨੇਤਾਵਾਂ ਨੂੰ ਬਿਆਨ ਦੇਣ ਤੋਂ ਪਹਿਲਾਂ ਕੁਝ ਸੋਚ ਵਿਚਾਰ ਕਰਨ ਅਤੇ ਜ਼ੁਬਾਨ ਨੂੰ ਕਾਬੂ ਵਿਚ ਰੱਖਣ ਲਈ ਵਿਸ਼ੇਸ਼ ਤੌਰ ’ਤੇ ਪ੍ਰੇਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਸਾਨੂੰ ਹੁਣ ਇਕੱਠੇ ਹੋ ਕੇ ਅੱਗੇ ਆਉਣ ਦੀ ਤਾਂ ਕਿ ਆਉਣ ਵਾਲੀ ਨੌਜਵਾਨ ਪੀੜ੍ਹੀ ਨੂੰ ਕੁਰਬਾਨੀ ਲਈ ਪ੍ਰੇਰਿਤ ਕੀਤਾ ਜਾ ਸਕੇ।
ਇਹ ਵੀ ਪੜ੍ਹੋ- ਬਿਧੀਪੁਰ ਫਾਟਕ ਨੇੜੇ ਹੋਏ ਦੋਹਰੇ ਕਤਲ ਕਾਂਡ 'ਚ ਜ਼ੋਮੈਟੋ ਦੇ 4 ਲੜਕੇ ਗ੍ਰਿਫ਼ਤਾਰ, ਸਾਹਮਣੇ ਆਈਆਂ ਹੈਰਾਨੀਜਨਕ ਗੱਲਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਸਬਜ਼ੀ ਨੂੰ ਪਾਣੀ ਲਾਉਣ ਗਏ ਕਿਸਾਨ ਦੀ ਕਰੰਟ ਲੱਗਣ ਕਾਰਨ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ
NEXT STORY