ਚੰਡੀਗੜ੍ਹ : ਪੰਜਾਬ 'ਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਨੇ ਸੂਬੇ 'ਚ ਅਗਲੇ 3 ਦਿਨ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਸੂਬੇ 'ਚ 30 ਜੂਨ ਮਤਲਬ ਕਿ ਅੱਜ ਤੋਂ 2 ਜੁਲਾਈ ਤੱਕ ਤੂਫ਼ਾਨ ਨਾਲ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਦੇ ਮੁਤਾਬਕ ਪਠਾਨਕੋਟ 'ਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ ਅਤੇ 1-2 ਦਿਨਾਂ 'ਚ ਮਾਨਸੂਨ ਬਾਕੀ ਜ਼ਿਲ੍ਹਿਆਂ 'ਚ ਵੀ ਪਹੁੰਚ ਜਾਵੇਗਾ। ਆਉਣ ਵਾਲੇ ਦਿਨਾਂ 'ਚ ਸੂਬੇ ਅੰਦਰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : T-20 ਵਿਸ਼ਵ ਕੱਪ ਜਿੱਤਣ 'ਤੇ CM ਮਾਨ ਨੇ ਟੀਮ ਇੰਡੀਆ ਨੂੰ ਦਿੱਤੀ ਵਧਾਈ, ਬੋਲੇ-ਚੱਕਦੇ ਇੰਡੀਆ
ਅੱਜ ਦੇ ਦਿਨ ਲਈ ਪੂਰੇ ਸੂਬੇ 'ਚ ਮੀਂਹ ਨੂੰ ਲੈ ਕੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵਲੋਂ ਮਿਲੀ ਜਾਣਕਾਰੀ ਮੁਤਾਬਕ 9 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐੱਸ. ਏ. ਐੱਸ. ਨਗਰ 'ਚ ਮੀਂਹ ਦਾ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਮੀਂਹ ਨਾਲ ਤੂਫ਼ਾਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ, ਜਦੋਂ ਕਿ ਬਾਕੀ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਭਲਕੇ ਤੋਂ ਖੁੱਲ੍ਹਣਗੇ ਸਕੂਲ, ਪ੍ਰੀਖਿਆਵਾਂ ਨਾਲ ਹੋਵੇਗੀ ਪਹਿਲੇ ਦਿਨ ਦੀ ਸ਼ੁਰੂਆਤ
ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਨਵਾਂਸ਼ਹਿਰ 'ਚ 66 ਐੱਮਐੱਮ ਮੀਂਹ ਪਿਆ। ਇਸ ਤੋਂ ਇਲਾਵਾ ਬਠਿੰਡਾ ਹਵਾਈ ਅੱਡੇ, ਫ਼ਤਿਹਗੜ੍ਹ ਸਾਹਿਬ ਤੇ ਰੂਪਨਗਰ ਵਿੱਚ ਵੀ ਕਿਣ-ਮਿਣ ਹੋਈ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 39.2 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 39.7, ਲੁਧਿਆਣਾ ਵਿੱਚ 36.8, ਪਟਿਆਲਾ ਵਿੱਚ 38, ਪਠਾਨਕੋਟ ’ਚ 38.7, ਬਠਿੰਡਾ ’ਚ 37.6, ਬਰਨਾਲਾ ’ਚ 37, ਫਰੀਦਕੋਟ ’ਚ 42.1, ਫਤਿਹਗੜ੍ਹ ਸਾਹਿਬ ਵਿੱਚ 37.1, ਸੈਲਸੀਅਸ ਦਰਜ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਸ਼ੇ ਨੇ ਉਜਾੜਿਆ ਪਰਿਵਾਰ, ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
NEXT STORY