ਚੰਡੀਗੜ੍ਹ (ਮਨਪ੍ਰੀਤ) : ਪੰਜਾਬ ’ਚ ਮੌਸਮ ਨੇ ਇਕ ਵਾਰ ਫਿਰ ਕਰਵਟ ਲਈ ਹੈ। ਸੂਬੇ ਦੇ ਕਈ ਹਿੱਸਿਆਂ ’ਚ ਮੀਂਹ ਪੈਣ ਨਾਲ ਜਿੱਥੇ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲੀ, ਉੱਥੇ ਮੌਸਮ ਵਿਭਾਗ ਨੇ ਅਗਲੇ ਦਿਨਾਂ ਦੌਰਾਨ ਪੰਜਾਬ ਸਮੇਤ ਚੰਡੀਗੜ੍ਹ ਅਤੇ ਹਰਿਆਣਾ ਦੇ ਕੁੱਝ ਹਿੱਸਿਆਂ ’ਚ ਗਰਜ-ਚਮਕ, ਬਿਜਲੀ ਡਿੱਗਣ ਅਤੇ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਵਿਭਾਗ ਦੀ ਭਵਿੱਖਬਾਣੀ ਅਨੁਸਾਰ 17 ਸਤੰਬਰ ਤੱਕ ਵੱਖ-ਵੱਖ ਥਾਵਾਂ ’ਤੇ ਗਰਜ ਅਤੇ ਬਿਜਲੀ ਚਮਕਣ ਨਾਲ ਭਾਰੀ ਮੀਂਹ ਪੈ ਸਕਦਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐੱਸ. ਏ. ਐੱਸ. ਨਗਰ (ਮੋਹਾਲੀ) ‘ਚ ਕੁੱਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ‘ਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਕਾਂਗਰਸ ਹਾਈਕਮਾਨ ਦਾ ਪੰਜਾਬ ਲਈ ਨਵਾਂ ਪਲਾਨ, ਹੁਣ ਇਨ੍ਹਾਂ ਅਹੁਦਿਆਂ ’ਤੇ ਬਦਲਾਅ ਦੀ ਚਰਚਾ
ਇਸ ਦੌਰਾਨ ਲੋਕਾਂ ਨੂੰ ਗਰਜ-ਚਮਕ ਵਾਲੇ ਮੌਸਮ ’ਚ ਸਾਵਧਾਨ ਰਹਿਣ ਅਤੇ ਖੁੱਲ੍ਹੀਆਂ ਥਾਵਾਂ ’ਤੇ ਜਾਣ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਇਸ ਤੋਂ ਇਲਾਵਾ 18 ਅਤੇ 19 ਸਤੰਬਰ ਨੂੰ ਕਿਸੇ ਖ਼ਾਸ ਚਿਤਾਵਨੀ ਦੀ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਮੁਤਾਬਕ ਐਤਵਾਰ ਨੂੰ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ’ਚ ਬੀਤੇ ਦਿਨ ਦੇ ਮੁਕਾਬਲੇ ਕੋਈ ਵੱਡਾ ਬਦਲਾਅ ਨਹੀਂ ਆਇਆ ਅਤੇ ਇਹ ਆਮ ਦੇ ਨੇੜੇ ਰਿਹਾ। ਹਾਲਾਂਕਿ ਸੂਬੇ ਦੇ ਔਸਤ ਘੱਟੋ-ਘੱਟ ਤਾਪਮਾਨ ’ਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਸੂਬੇ ’ਚ ਸਭ ਤੋਂ ਵੱਧ ਤਾਪਮਾਨ 37.5 ਡਿਗਰੀ ਸੈਲਸੀਅਸ ਬਠਿੰਡਾ (ਹਵਾਈ ਅੱਡੇ) ’ਚ ਦਰਜ ਕੀਤਾ ਗਿਆ। ਪਿਛਲੇ 24 ਘੰਟਿਆਂ ਦੌਰਾਨ ਕਈ ਇਲਾਕਿਆਂ ’ਚ ਮੀਂਹ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : ਵਿਦਿਆਰਥੀ ਸਾਵਧਾਨ! ਇਹ ਕੰਮ ਕਰਦੇ ਹੀ ਘਰ ਪੁੱਜੇਗਾ SMS, ਚੰਡੀਗੜ੍ਹ ਦੇ ਸਕੂਲਾਂ 'ਚ ਨਵਾਂ ਸਿਸਟਮ ਸ਼ੁਰੂ
ਸਭ ਤੋਂ ਵੱਧ 121 ਮਿਲੀਮੀਟਰ ਮੀਂਹ ਚੰਡੀਗੜ੍ਹ ਹਵਾਈ ਅੱਡੇ ’ਤੇ ਦਰਜ ਹੋਇਆ। ਚੰਡੀਗੜ੍ਹ ਸ਼ਹਿਰ ’ਚ 38.3 ਮਿਲੀਮੀਟਰ, ਸ੍ਰੀ ਅਨੰਦਪੁਰ ਸਾਹਿਬ ’ਚ 24 ਮਿਲੀਮੀਟਰ, ਰੋਪੜ ’ਚ 19.5 ਮਿਲੀਮੀਟਰ, ਭਾਖੜਾ ਡੈਮ ’ਚ 19 ਮਿਲੀਮੀਟਰ ਤੇ ਬਠਿੰਡਾ ’ਚ 13 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਇਸ ਤੋਂ ਇਲਾਵਾ ਬਰਨਾਲਾ ’ਚ 9, ਲੁਧਿਆਣਾ ’ਚ 6.5, ਫ਼ਤਿਹਗੜ੍ਹ ਸਾਹਿਬ ’ਚ 4.5, ਕਪੂਰਥਲਾ ’ਚ 1.5 ਤੇ ਪਟਿਆਲਾ ’ਚ 0.8 ਮਿਲੀਮੀਟਰ ਮੀਂਹ ਪਿਆ। ਅੰਮ੍ਰਿਤਸਰ, ਗੁਰਦਾਸਪੁਰ, ਫ਼ਿਰੋਜ਼ਪੁਰ, ਫ਼ਰੀਦਕੋਟ, ਹੁਸ਼ਿਆਰਪੁਰ ਤੇ ਜਲੰਧਰ ਸਮੇਤ ਕਈ ਮੌਸਮ ਕੇਂਦਰਾਂ ’ਤੇ 24 ਘੰਟਿਆਂ ਦੌਰਾਨ ਮੀਂਹ ਦਰਜ ਨਹੀਂ ਹੋਇਆ। ਤਾਪਮਾਨ ਦੀ ਗੱਲ ਕਰੀਏ ਤਾਂ ਸ੍ਰੀ ਅਨੰਦਪੁਰ ਸਾਹਿਬ ’ਚ ਘੱਟੋ-ਘੱਟ ਤਾਪਮਾਨ 23.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਸੂਬੇ ’ਚ ਦਰਜ ਕੀਤੇ ਗਏ ਅੰਕੜਿਆਂ ’ਚ ਸਭ ਤੋਂ ਘੱਟ ਰਿਹਾ। ਚੰਡੀਗੜ੍ਹ ’ਚ ਵੱਧ ਤੋਂ ਵੱਧ ਤਾਪਮਾਨ 34.8 ਅਤੇ ਘੱਟੋ-ਘੱਟ 24.9 ਡਿਗਰੀ ਰਿਹਾ। ਮੋਹਾਲੀ ’ਚ 34.6 ਤੇ 26.7, ਅੰਮ੍ਰਿਤਸਰ ’ਚ 34.6 ਤੇ 26.6, ਲੁਧਿਆਣਾ ’ਚ 34.4 ਤੇ 25.2, ਪਟਿਆਲਾ ’ਚ 34.2 ਤੇ 27.8 ਅਤੇ ਰੋਪੜ ’ਚ 34.5 ਅਤੇ 27.9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
15 ਸਤੰਬਰ ਦੇ ਚੰਡੀਗੜ੍ਹ ਧਰਨੇ ’ਚ ਵੱਡੀ ਗਿਣਤੀ ’ਚ ਸ਼ਾਮਲ ਹੋਵੇਗੀ ਕਾਂਗਰਸ : ਸੱਚਰ
NEXT STORY